Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਦੀ ਹੋਈ ਬਦਲੀ, ਸੁਰੇਸ਼ ਅਰੋੜਾ ਨੇ ਸੰਭਾਲ਼ਿਆ ਅਹੁਦਾ

ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਦੀ ਹੋਈ ਬਦਲੀ, ਸੁਰੇਸ਼ ਅਰੋੜਾ ਨੇ ਸੰਭਾਲ਼ਿਆ ਅਹੁਦਾ

ਚੰਡੀਗੜ੍ਹ  (25 ਅਕਤੂਬਰ, 2015):  ਡੀ ਜੀ ਪੀ ਪੰਜਾਬ ਸੁਮੇਧ ਸੈਣੀ ਦਾ ਤਬਾਦਲਾ ਕਰਕੇ ਨਵਾਂ ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਨੂੰ ਬਣਾਇਆ ਗਿਆ ਹੈ ।ਸੁਰੇਸ਼ ਅਰੋੜਾ 1982 ਬੈਚ ਦੇ ਆਈ ਪੀ ਐੱਸ ਅਫ਼ਸਰ ਹਨ ਜੋ ਪਹਿਲਾ ਵਿਜੀਲੈਂਸ ‘ਚ ਸਨ। ਸੁਮੇਧ ਸੈਣੀ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚਾਰਜ ਦਿੱਤਾ ਗਿਆ ਹੈ ।

ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ
ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ

ਲੋਕਾਂ ਦੇ ਤਿੱਖੇ ਰੋਸ ਦਾ ਸਾਹਮਣਾ ਕਰ ਰਹੇ ਬਾਦਲ ਦਲ ਅਤੇ ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਦੇ ਤਬਾਦਲੇ ਨੂੰ ਪੰਜਾਬ ਦੇ ਤਲਖ ਮਾਹੌਲ ਨੂੰ ਸ਼ਾਂਤ ਕਰਨ  ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

ਲੰਘੇ ਸਿੱਖ ਸੰਘਰਸ਼ ਦੌਰਾਨ ਸੁਮੇਧ ਸੈਣੀ ਵੱਲੋਂ ਕੀਤੀਆਂ ਸਿੱਖ ਵਿਰੋਧੀ ਕਾਰਵਾਈਆਂ ਅਤੇ ਜ਼ਬਰ ਕਾਰਨ ਸੈਣੀ ਸਿੱਖ ਜੱਥੇਬੰਦੀਆਂ ਦੇ ਨਿਸ਼ਾਨੇ ‘ਤੇ ਰਿਹਾ ਹੈ। ਸਿੱਖ ਵਿਰੋਧ ਦੇ ਬਾਵਜੂਦ ਸੈਣੀ ਹਮੇਸ਼ਾਂ ਬਾਦਲਾਂ ਦੀਆਂ ਅੱਖਾਂ ਦਾ ਤਾਰਾ ਬਣਿਆ ਰਿਹਾ ਹੈ।

ਅੱਜ ਸੁਮੇਧ ਸੈਣੀ ਦੀ ਮੁੱਖ ਮੰਤਰੀ ਫ੍ਰਕਾਸ਼ ਸਿੰਘ ਬਾਦਲ, ਉੱਪ-ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਹੋਈ ਮੀਟਿੰਗ ਤੋਂ ਬਾਅਦ ਪੁਲਿਸ ਮੁਖੀ ਪੰਜਾਬ ਦੇ ਮੁਖੀ ਦੇ ਅਹੁਦੇ ਤੋਂ ਉਸਦੀ ਛੁੱਟੀ ਕਰ ਦਿੱਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: