Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘ ਰਿਹਾਈ ਮਾਮਲਾ: ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪੱਕੀ ਰਿਹਾਈ ਦੀ ਸੁਣਵਾਈ ਹਾਈਕੋਰਟ ਨੇ 26 ਮਈ ‘ਤੇ ਪਾਈ

ਬੰਦੀ ਸਿੰਘ ਰਿਹਾਈ ਮਾਮਲਾ: ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪੱਕੀ ਰਿਹਾਈ ਦੀ ਸੁਣਵਾਈ ਹਾਈਕੋਰਟ ਨੇ 26 ਮਈ ‘ਤੇ ਪਾਈ

ਚੰਡੀਗੜ,(9 ਮਈ 2014):- ਲੰਬੇ ਸਮੇਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਚੰਡੀਗੜ੍ਹ ਦੀ ਬੂੜੈਲ ਜੇਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਬੰਦ ਸਿੱਖ ਰਾਜਸੀ ਕੈਦੀ ਭਾਈ ਗੁਰਮੀਤ ਸਿੰਘ ਅਤੇ ਭਾਈ ਸ਼ਮਸ਼ੇਰ ਸਿੰਘ ਦੀ ਪੱਕੀ ਰਿਹਾਈ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਲਗਾਈ ਪਟੀਸ਼ਨ ਤੇ ਸੁਣਵਾਈ ਅੱਜ ਮਾਨਯੋਗ ਜਸਟਿਸ ਰਾਜੀਵ ਭੱਲਾ ਦੇ ਬੈਂਚ ਵਲੋਂ ਕੀਤੀ ਗਈ ।

ਇਸ ਦੋਰਾਨ ਚੰਡੀਗੜ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਨਜ਼ਰਬੰਦਾਂ ਦੀ ਰਿਹਾਈ ‘ਤੇ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਗਿਆ ਹੈ । ਜਿਸਤੇ ਹਾਈਕੋਰਟ ਵਲੋਂ ਚੰਡੀਗੜ ਪ੍ਰਸ਼ਾਸ਼ਨ ਨੂੰ ਜਵਾਬ ਦੇਣ ਲਈ ਅਗਲੀ ਤਰੀਕ 26 ਮਈ ਪਾ ਦਿਤੀ ਗਈ ਹੈ।

ਜਾਣਕਾਰੀ ਅਨੂਸਾਰ ਭਾਈ ਸ਼ਮਸ਼ੇਰ ਸਿੰਘ ਦੀ ਤਰੀਕ ਵੀ 26 ਮਈ ਨੂੰ ਹੈ ਜਿਸ ਕਾਰਨ ਇੰਜ. ਗੁਰਮੀਤ ਸਿੰਘ ਦੇ ਮਾਮਲੇ ਦੀ ਸੁਣਵਾਈ ਵੀ 26 ਮਈ ਨੂੰ ਹੀ ਹੋਵੇਗੀ।ਜ਼ਿਕਰਯੋਗ ਹੈ ਕਿ ਪਿਛਲੀਆਂ ਤਰੀਕਾਂ ਭਾਵੇਂ ਦੋਹਾਂ ਦੀਆਂ ਵੱਖੋ ਵੱਖ ਪਈਆਂ ਸਨ ਪਰ ਮਾਮਲਾ ਇਕੋ ਹੋਣ ਕਾਰਨ ਹਾਈਕੋਰਟ ਵਲੋਂ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਸੁਣਵਾਈ ਦੀ ਤਰੀਕ ਇਕੋ ਦਿਨ ਕਰ ਦਿਤੀ ਗਈ ਹੈ।

ਸਿੱਖ ਨੋਜਵਾਨਾਂ ਦੀ ਰਿਹਾਈ ਲਈ ਕਨੂੰਨੀ ਕਾਰਵਾਈ ਕਰ ਰਹੇ ਸੀਨੀਅਰ ਐਡਵੋਕੇਟ ਸ. ਅਮਰ ਸਿੰਘ ਚਹਿਲ ਨੇ ਦਸਿਆ ਕਿ ਇਹ ਜੋ ਪਟੀਸ਼ਨ ਹਾਈਕੋਰਟ ਵਿਚ ਲਗਾਈ ਹੈ ਇਸ ਵਿਚ ਦਸਿਆ ਗਿਆ ਹੈ ਕਿ ਅਦਾਲਤ ਵਲੋਂ ਦਿਤੀ ਸਜ਼ਾ ਕਨੂੰਨ ਅਨੂਸਾਰ ਭਾਈ ਗੁਰਮੀਤ ਸਿੰਘ ਅਤੇ ਸ਼ਮਸ਼ੇਰ ਸਿੰਘ 14ਸਾਲ ਦੀ ਸਜ਼ਾ ਦੀ ਬਜਾਇ 18 ਸਾਲ ਦੀ ਸਜ਼ਾ ਭੁਗਤ ਚੁਕੇ ਹਨ ਅਤੇ ਇਸ ਤੋਂ ਇਲਾਵਾ ਹੋਰ ਕਈ ਜਰੂਰੀ ਜਾਣਕਾਰੀਆਂ ਪਟੀਸ਼ਨ ਰਾਹੀਂ ਹਾਈਕੋਰਟ ਦੇ ਧਿਆਨ ਵਿਚ ਪਹਿਲਾਂ ਹੀ ਦਿਤੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਸਿੱਖ ਵਕੀਲ ਅਮ੍ਰਿਤਪਾਲ ਸਿੰਘ ਖਾਲਸਾ ਨੇ ਇਹ ਮੰਗ ਕੀਤੀ ਹੈ ਕੇ ਸੁਰੱਖਿਆ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਹੋਰ ਨੌਜਵਾਨ ਅਮ੍ਰਿਤਧਾਰੀ ਵਕੀਲਾਂ ਨੂੰ ਇਸ ਤਰ੍ਹਾਂ ਦੇ ਹਾਲਾਤਾਂ ਚੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: