ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜਾਰੀ ਬਿਆਨ ‘ਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ-ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।

ਫੂਲਕਾ ਨੇ ਕਿਹਾ ਕਿ 2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ-ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ। ਜੋ ਕਿ ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਵਿਚੋਂ ਵਹਿ ਕੇ ਕਰਨਾਲ ਨੇੜੇ ਯਮੂਨਾ ਨਦੀ ਵਿਚ ਮਿਲੇਗੀ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਸ ਨਹਿਰ ਦੇ ਨਿਰਮਾਣ ਦਾ ਆਦੇਸ਼ ਦਿੱਤਾ ਸੀ ਕਿਉਂ ਜੋ ਉਤਰਾਖੰਡ ਵਿਚ ਵਾਧੂ ਪਾਣੀ ਹੜ੍ਹਾਂ ਲਈ ਜ਼ਿੰਮੇਵਾਰ ਹੈ ਅਤੇ ਇਸ ਪਾਣੀ ਨਾਲ ਹਰਿਆਣਾ ਵਿਚ ਜਲ ਪੂਰਤੀ ਕੀਤੀ ਜਾ ਸਕਦੀ ਹੈ।

”ਬਾਦਲ ਆਪਣੇ ਭਾਈਵਾਲ ਮੋਦੀ ਨਾਲ ਗੱਲਬਾਤ ਕਰਕੇ ਸ਼ਾਰਦਾ-ਯਮੂਨਾ ਲਿੰਕ ਦੇ ਜਲਦ ਨਿਰਮਾਣ ਲਈ ਗਲਬਾਤ ਕਰੇ। ਇਸ ਮੌਕੇ ਆਪ ਆਗੂ ਗੁਲਸ਼ਨ ਛਾਬੜਾ, ਐਡਵੇਕੋਟ ਨਵਕਿਰਨ ਸਿੰਘ, ਕੈਪਟਨ ਜੀ.ਐਸ. ਕੰਗ ਅਤੇ ਜਗਤਾਰ ਸੰਘੇੜਾ ਹਾਜ਼ਰ ਸਨ।