Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਗਰ ਨਿਗਮ ਚੋਣਾਂ: 414 ਵਿੱਚੋਂ ਕਾਂਗਰਸ ਜਿੱਤੀ 276 ਵਾਰਡ, ਬਾਦਲ ਦਲ ਨੂੰ ਮਿਲੇ 37 ਵਾਰਡ

ਨਗਰ ਨਿਗਮ ਚੋਣਾਂ: 414 ਵਿੱਚੋਂ ਕਾਂਗਰਸ ਜਿੱਤੀ 276 ਵਾਰਡ, ਬਾਦਲ ਦਲ ਨੂੰ ਮਿਲੇ 37 ਵਾਰਡ

ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਤਿੰਨ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਅਤੇ 32 ਨਗਰ ਕੌਂਸਲਰਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਐਤਵਾਰ (17 ਦਸੰਬਰ) ਜਿੱਤ ਪ੍ਰਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੇ 414 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 276, ਬਾਦਲ ਦਲ ਨੇ 37, ਭਾਜਪਾ ਨੇ 15, ਆਜ਼ਾਦ ਨੇ 94 ਅਤੇ ਆਮ ਆਦਮੀ ਪਾਰਟੀ ਨੇ ਭੁਲੱਥ ਦੇ ਇਕ ਵਾਰਡ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਪਾਰਟੀ ਨੇ ਪਟਿਆਲਾ ਦੇ 60 ਵਾਰਡਾਂ ਵਿੱਚੋਂ 59 ’ਤੇ ਜਿੱਤ ਹਾਸਲ ਕੀਤੀ ਹੈ। ਜਲੰਧਰ ਦੇ 80 ਵਾਰਡਾਂ ਵਿੱਚੋਂ ਕਾਂਗਰਸ ਦੇ 66, ਭਾਜਪਾ ਦੇ 8, ਅਕਾਲੀ ਦਲ ਦੇ 4 ਅਤੇ ਦੋ ਆਜ਼ਾਦ ਉਮੀਦਵਾਰ ਜਿੱਤੇ ਹਨ। ਅੰਮ੍ਰਿਤਸਰ ਦੇ 85 ਵਾਰਡਾਂ ’ਚੋਂ ਕਾਂਗਰਸ ਨੂੰ 64, ਬਾਦਲ ਦਲ-ਭਾਜਪਾ ਨੂੰ 13 ਅਤੇ 8 ਆਜ਼ਾਦ ਉਮੀਦਵਾਰਾਂ ਨੂੰ ਜਿੱਤ ਹਾਸਲ ਹੋਈ ਹੈ।

MC Elections 2017

ਬੇਗੋਵਾਲ ਅਤੇ ਭੋਗਪੁਰ ਵਿੱਚ ਬਾਦਲ ਦਲ ਚੋਣ ਜਿੱਤ ਗਿਆ ਹੈ। ਬਲਾਚੌਰ ਤੇ ਚੀਮਾ ਮੰਡੀ ਵਿੱਚ ਕਰੀਬ ਸਾਰੇ ਆਜ਼ਾਦ ਉਮੀਦਵਾਰ ਜਿੱਤੇ ਹਨ ਅਤੇ ਇਨ੍ਹਾਂ ਦੀ ਜਿੱਤ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕੁਝ ਥਾਵਾਂ ’ਤੇ ਬੂਥਾਂ ਉਪਰ ਕਬਜ਼ਿਆਂ ਅਤੇ ਗੜਬੜ ਦੀਆਂ ਰਿਪੋਰਟਾਂ ਵੀ ਮਿਲੀਆਂ ਸਨ। ਸਭ ਤੋਂ ਵੱਧ ਵੋਟਾਂ 92.22 ਫ਼ੀਸਦੀ ਚੀਮਾ ਮੰਡੀ ’ਚ ਪਈਆਂ ਜਦਕਿ ਸਭ ਤੋਂ ਘੱਟ 51 ਫ਼ੀਸਦੀ ਵੋਟਾਂ ਅੰਮ੍ਰਿਤਸਰ ਨਗਰ ਨਿਗਮ ਵਿੱਚ ਪਈਆਂ। ਬੂਥਾਂ ’ਤੇ ਕਬਜ਼ੇ ਕੀਤੇ ਜਾਣ ਕਰਕੇ ਬਾਦਲ-ਭਾਜਪਾ ਗਠਜੋੜ ਨੇ ਪਟਿਆਲਾ ਨਿਗਮ ਚੋਣਾਂ ਦਾ ਬਾਈਕਾਟ ਕੀਤਾ। ਪਟਿਆਲਾ ਦੇ ਇਕ ਵਾਰਡ ਵਿੱਚ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਇਸ ’ਚ ਮੁੜ ਵੋਟਾਂ ਪੁਆਈਆਂ ਜਾਣਗੀਆਂ। ਨਗਰ ਨਿਗਮ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ 51 ਫ਼ੀਸਦੀ, ਪਟਿਆਲਾ ਵਿੱਚ 62.22 ਫ਼ੀਸਦੀ, ਜਲੰਧਰ ਵਿੱਚ 57.2 ਫ਼ੀਸਦੀ ਵੋਟਾਂ ਪਈਆਂ। ਨਗਰ ਨਿਗਮਾਂ ਦੇ ਮੁਕਾਬਲੇ ਮਿਉਂਸਿਪਲ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਲੋਕਾਂ ਨੇ ਵੱਧ ਦਿਲਚਸਪੀ ਦਿਖਾਈ ਤੇ ਰਿਕਾਰਡ ਵੋਟਾਂ ਪਾਈਆਂ। ਬਾਦਲ ਦਲ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੇ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਕਾਂਗਰਸ ਨੇ ਚੋਣ ਅਮਲ ਨੂੰ ਅਗਵਾ ਕਰ ਲਿਆ। ਜਦਕਿ ਕਾਂਗਰਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: