Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੀ ਮੰਗ: ਕੈਪਟਨ ਅਮਰਿੰਦਰ 21 ਸਿੱਖਾਂ ਦੇ ਕਤਲ ਬਾਰੇ ਪੂਰੀ ਜਾਣਕਾਰੀ ਜਨਤਕ ਕਰੇ

ਬਾਦਲ ਦਲ ਦੀ ਮੰਗ: ਕੈਪਟਨ ਅਮਰਿੰਦਰ 21 ਸਿੱਖਾਂ ਦੇ ਕਤਲ ਬਾਰੇ ਪੂਰੀ ਜਾਣਕਾਰੀ ਜਨਤਕ ਕਰੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੱਲ੍ਹ (19 ਮਈ ਨੂੰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਨ੍ਹਾਂ 21 ਸਿੱਖਾਂ ਦੇ ਸੋਚ ਸਮਝ ਕੇ ਕੀਤੇ ਗਏ ਕਤਲ ਬਾਰੇ ਗਵਾਹੀ ਦੇਣ, ਜਿਨ੍ਹਾਂ ਦਾ ਕੈਪਟਨ ਨੇ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਆਤਮ ਸਮਰਪਣ ਕਰਾਇਆ ਸੀ।

ਬਾਦਲ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਜਾਰੀ ਬਿਆਨ ‘ਚ ਕਿਹਾ, “ਕੈਪਟਨ ਨੂੰ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਸਮੁੱਚੇ ਸੱਚ ਤੋਂ ਪਰਦਾ ਚੁੱਕਣਾ ਚਾਹੀਦਾ ਹੈ। ਅਫਸੋਸ ਦੀ ਗੱਲ ਹੈ ਕਿ ਕੈਪਟਨ 2002-2007 ਤਕ ਮੁੱਖ ਮੰਤਰੀ ਦੇ ਰੂਪ ਵਿਚ ਮੌਕਾ ਮਿਲਣ ਦੇ ਬਾਵਜੂਦ ਇਸ ਮਾਮਲੇ ‘ਚ ਕੁਝ ਨਹੀਂ ਕੀਤਾ।”

ਸਬੰਧਤ ਖ਼ਬਰ:

ਕੈਪਟਨ ਅਮਰਿੰਦਰ 21 ਸਿੱਖਾਂ ਦੇ ਕਤਲ ਦਾ ਪੂਰਾ ਸੱਚ ਲੋਕਾਂ ਸਾਹਮਣੇ ਰੱਖਣ: ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ …

ਕੈਪਟਨ ਅਮਰਿੰਦਰ ਦੇ ਟਵੀਟ ਦਾ ਸਕਰੀਨ ਸ਼ਾਟ
ਕੈਪਟਨ ਅਮਰਿੰਦਰ ਦੇ ਟਵੀਟ ਦਾ ਸਕਰੀਨ ਸ਼ਾਟ

ਬਾਦਲ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹਾਲੇ ਵੀ ਸਭ ਕੁਝ ਖਤਮ ਨਹੀਂ ਹੋਇਆ। ਅਮਰਿੰਦਰ ਨੂੰ ਹੋਈ ਗਲਤੀ ਦਾ ਸੁਧਾਰ ਕਰਦੇ ਹੋਏ ਉਸ ਵੇਲੇ ਦੇ ਪੰਜਾਬ ਪੁਲਿਸ ਦੇ ਮੁਖੀ ਖਿਲਾਫ ਮੁਕੱਦਮਾ ਦਰਜ ਕਰਵਾਉਣਾ ਚਾਹੀਦਾ ਹੈ।

ਵਲਟੋਹਾ ਨੇ ਕਿਹਾ ਕਿ ਸਿਰਫ ਇੰਨਾ ਕਹਿਣ ਨਾਲ ਗੱਲ ਨਹੀਂ ਮੁੱਕਦੀ ਕਿ “ਮੈਂ ਕਦੇ ਚੰਦਰ ਸ਼ੇਖਰ ਨਾਲ ਗੱਲ ਨਹੀਂ ਕੀਤੀ”, ਕੈਪਟਨ ਦੀ ਉਨ੍ਹਾਂ 21 ਪੀੜਤਾਂ ਪ੍ਰਤੀ ਜ਼ਿੰਮੇਵਾਰੀ ਸੀ ਜੋ ਸਟੇਟ ਦੇ ਅਤਿਆਚਾਰਾਂ ਦਾ ਸ਼ਿਕਾਰ ਸਨ।

ਉਨ੍ਹਾਂ ਨੇ ਕਿਹਾ, “ਅਮਰਿੰਦਰ ਨੂੰ ਫੌਰੀ ਤੌਰ ‘ਤੇ ਪੀੜਤਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ।”

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਸਟੀਕ ਮਾਮਲਾ ਹੈ ਅਤੇ ਸੂਬੇ ਦੇ ਮਨੁੱਖ ਅਧਿਕਾਰ ਮਹਿਕਮੇ ਨੂੰ ਇਸ ਸਬੰਧ ‘ਚ ਪਰਚਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਮਨੁੱਖੀ ਅਧਿਕਾਰ ਸੰਸਥਾ ਕੋਲ ਇਸ ਸਬੰਧੀ ਅਗਲੇਰੀ ਕਾਰਵਾਈ ਲਈ ਕਹਿਣਗੇ।

ਬਾਦਲ ਦਲ ਦੇ ਆਗੂ ਨੇ ਕਿਹਾ ਕਿ ਜੇ ਮੁੱਖ ਮੰਤਰੀ ਇਸ ਮਾਮਲੇ ‘ਚ ਫੌਰੀ ਕਾਰਵਾਈ ਨਹੀਂ ਕਰਦੇ, 21 ਮਾਵਾਂ ਦੇ ਜ਼ਖਮਾਂ ‘ਤੇ ਮੱਲ੍ਹਮ ਨਹੀਂ ਲਾਉਂਦੇ ਜਿਨ੍ਹਾਂ ਨੂੰ ਸਟੇਟ ਵਲੋਂ ਗਾਇਬ ਕਰ ਦਿੱਤਾ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਮਾਮਲੇ ਨੂੰ ਚੁੱਕੇਗਾ।

ਬਿਆਨ ‘ਚ ਅੱਗੇ ਕਿਹਾ ਗਿਆ ਕਿ “ਅਸੀਂ ਪਹਿਲਾਂ ਵੀ ਅਤਿਆਚਾਰ ਦੇ ਮਾਮਲਿਆਂ ਨੂੰ ਚੁੱਕਦੇ ਰਹੇ ਹਾਂ, ਪਰ ਹੁਣ ਸਾਡੇ ਕੋਲ ਇਕ ਅਜਿਹਾ ਮਾਮਲਾ ਆਇਆ ਹੈ ਜਿਸ ਵਿਚ ਮੁੱਖ ਮੰਤਰੀ ਅਪਰਾਧ ਦਾ ਗਵਾਹ ਹੈ।”

ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਮਰਿੰਦਰ ਇਸ ਮਾਮਲੇ ‘ਚ ਫੌਰੀ ਕਾਰਵਾਈ ਕਰੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਵੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SAD (Badal) Want Capt. Amarinder to Disclose Full Details About Killings of 21 Sikhs …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: