Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਦਾ ਕਾਤਲ ਸੱਜਣ ਕੁਮਾਰ ਅਖੀਰ ਸੀਖਾਂ ਪਿੱਛੇ ਪੁੱਜਿਆ; ਆਤਮ ਸਮਰਪਣ ਤੋਂ ਬਾਅਦ ਮੰਡੌਲੀ ਜੇਲ੍ਹ ਭੇਜਿਆ

ਸਿੱਖਾਂ ਦਾ ਕਾਤਲ ਸੱਜਣ ਕੁਮਾਰ ਅਖੀਰ ਸੀਖਾਂ ਪਿੱਛੇ ਪੁੱਜਿਆ; ਆਤਮ ਸਮਰਪਣ ਤੋਂ ਬਾਅਦ ਮੰਡੌਲੀ ਜੇਲ੍ਹ ਭੇਜਿਆ

ਨਵੀਂ ਦਿੱਲੀ/ਚੰਡੀਗੜ੍ਹ: ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਭਾਰਤੀ ਸਿਆਸਤਦਾਨਾਂ ਵਿਚੋਂ ਇਕ- ਸੱਜਣ ਕੁਮਾਰ ਅੱਜ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਿਆ। ਉਸਨੂੰ ਮਿਲਦੀ ਰਹੀ ਸਰਕਾਰੀ ਸਰਪ੍ਰਤਸੀ ਦੇ ਚੱਲਦਿਆਂ ਇਹ ਦਿਨ ਆਉਣ ਨੂੰ 34 ਸਾਲ ਤੋਂ ਵੱਧ ਸਮਾਂ ਲੱਗ ਗਿਆ ਤੇ ਹਾਲੀ ਇਹ ਵੀ ਨਹੀਂ ਪਤਾ ਕਿ ਉਹ ਕਿੰਨੇ ਕੁ ਦਿਨ ਜੇਲ੍ਹ ਵਿਚ ਰਹੇਗਾ ਕਿਉਂਕਿ ਭਾਵੇਂ ਸੱਜਣ ਕੁਮਾਰ ਨੂੰ ਦਿੱਲੀ ਦੀ ਉੱਚ ਅਦਾਲਤ (ਹਾਈ ਕੋਰਟ) ਨੇ ਉਮਰ ਕੈਦ ਦੀ ਸਜਾ ਸੁਣਾਈ ਹੈ ਪਰ ਸੱਜਣ ਕੁਮਾਰ ਇਸ ਸਜਾ ਨੂੰ ਤੁੜਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

ਸੱਜਣ ਕੁਮਾਰ ਨੂੰ ਦਿੱਲੀ ਦੀ ਮੰਡੌਲੀ ਜੇਲ੍ਹ ਭੇਜਿਆ | ਡੱਬੀ ਵਿੱਚ: ਸੱਜਣ ਕੁਮਾਰ ਦੀ ਪੁਰਾਣੀ ਤਸਵੀਰ

ਬੀਤੇ ਦਿਨੀਂ ਦਿੱਲੀ ਦੀ ਉੱਚ ਅਦਾਲਤ ਨੇ ਇਕ ਫੈਸਲਾ ਸੁਣਾਉਂਦਿਆਂ ਸਿੱਖ ਨਸਲਕੁਸ਼ੀ ਨਾਲ ਜੁੜੇ ਇਕ ਮਾਮਲੇ ਵਿਚ ਸੱਜਣ ਕੁਮਾਰ ਨੂੰ ਬਰੀ ਕਰਨ ਵਾਲੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦਿਆਂ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਉਮਰ ਕੈਦ ਦੀ ਸਜਾ ਸੁਣਾਈ ਸੀ। ਉੱਚ ਅਦਾਲਤ ਨੇ ਪੰਜ ਹੋਰਨਾਂ ਦੋਸ਼ੀਆਂ ਜਿਨ੍ਹਾਂ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀਆਂ ਸਜਾਵਾਂ ਸੁਵਾਈਆਂ ਸਨ, ਉਨ੍ਹਾਂ ਦੀ ਸਜਾ ਵੀ ਬਹਾਲ ਰੱਖੀ ਹੈ।

ਅਦਾਲਤ ਨੇ ਉਨ੍ਹਾਂ ਦੋਸ਼ੀਆਂ, ਜੋ ਜੇਲ੍ਹ ਤੋਂ ਬਾਹਰ ਸਨ, ਨੂੰ ਸਜਾ ਭੁਗਤਣ ਲਈ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਸੀ।

ਅੱਜ ਪਹਿਲਾਂ ਮਹਿੰਦਰ ਯਾਦਵ ਤੇ ਕ੍ਰਿਸ਼ਨ ਖੋਖਰ ਨੇ ਅਦਾਲਤ ਵਿਚ ਆਤਮ ਸਮਰਪਣ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਤੋਂ ਕੁਝ ਸਮਾਂ ਬਾਅਦ ਸੱਜਣ ਕੁਮਾਰ ਨੇ ਆਤਮ ਸਮਰਪਣ ਕੀਤਾ ਜਿਸ ਤੋਂ ਬਾਅਦ ਉਸ ਨੂੰ ਦਿੱਲੀ ਦੀ ਮੰਡੌਲੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: