Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮਨਾਈ ਗਈ।

ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮਨਾਈ ਗਈ।

ਚੰਡੀਗੜ: ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ 11 ਫਰਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਸੰਬੰਧੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਚ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਤੋਂ ਇਲਾਵਾ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਚਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰੂਦਵਾਰਾ ਸਾਹਿਬ ਫਰੀਮਾਂਟ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਸਾਕਾ ਨਕੋਦਰ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਛੋਟੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਂਫਰਡ ਯੂਨੀਵਰਸਿਟੀ) ਨੇ ਹਾਜ਼ਰੀ ਭਰੀ ਅਤੇ ਭਾਈ ਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ।

ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇੇ ਸ਼ਾਮ ਸਿੰਘ ਅਟਾਰੀ ਵਾਲੇ, ਅਤੇ ਭਾਈ ਜੱਸਾ ਸਿੰਘ ਆਹਲੂਵਾਲੀਆ ਦੀ ਸ਼ਹੀਦੀ ਬਾਰੇ ਸੰਖੇਪ ਵਿਚ ਚਾਨਣਾ ਪਾਇਆ ਅਤੇ ਸਾਕਾ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸ਼ਰਧਾਂਜਲੀ ਸਮਾਰੋਹ ਵਿਚ ਡਾ. ਹਰਿੰਦਰ ਸਿੰਘ ਵਲੋਂ ਸਾਕਾ ਨਕੋਦਰ ਦੌਰਾਨ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਹੋਏ ਸਿੱਖ ਪ੍ਰਤੀਕਰਮ ਬਾਰੇ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਤੱਥਾਂ ਅਤੇ ਸਬੂਤਾਂ ਸਮੇਤ ਪੇਸ਼ ਕੀਤੀ ਗਈ। ਡਾ. ਹਰਿੰਦਰ ਸਿੰਘ ਨੇ ਸਾਕੇ ਦਾ ਹਾਲ ਸੰਗਤਾਂ ਨੂੰ ਵਰਨਣ ਕਰਦਿਆਂ ਦੱਸਿਆ ਕਿ ਪੁਲਿਸ ਅਤੇ ਨੀਮ ਫ਼ੌਜੀ ਦਸਤਿਆਂ ਨੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਜੋ ਕਿ ਗੁਰਦੁਆਰਾ ਸਾਹਿਬ ਵਿਖੇ ਦੁਸ਼ਟਾਂ ਵਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਗਨ ਭੇਂਟ ਕੀਤੇ ਸਰੂਪਾਂ ਦੀ ਸੰਭਾਲ਼ ਹਿੱਤ ਜਾ ਰਹੀਆਂ ਸਨ, ਉੱਪਰ ਬਿਨਾਂ ਕਿਸੇ ਭੜਕਾਹਟ ਜਾਂ ਚਿਤਾਵਨੀ ਦੇ ਗੋਲ਼ੀਆਂ ਦੀ ਬੁਸ਼ਾੜ ਕਰ ਦਿੱਤੀ। ਪੁਲਿਸ ਨੇ ਨੇੜੇ ਦੇ ਪਿੰਡਾਂ ਸ਼ੇਰਪੁਰ, ਹੁਸੈਨਪੁਰ ਤੱਕ ਜਾਕੇ ਸਿੱਖ ਨੌਜਵਾਨਾਂ ਨੂੰ ਘਰਾਂ ਅਤੇ ਖੂਹਾਂ/ਡੇਰਿਆਂ ਤੋਂ ਫੜ ਕੇ ਝੂਠੇ ਕੇਸ ਪਾਏ ਅਤੇ ਅਣਮਨੁੱਖੀ ਤਸ਼ੱਦਦ ਵੀ ਕੀਤਾ ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮੌਕੇ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ ਸੰਗਤ ਦੀ ਹਾਜ਼ਰੀ ਦੀ ਤਸਵੀਰ

ਡਾ. ਹਰਿੰਦਰ ਸਿੰਘ ਨੇ ਸ਼ਹੀਦ ਸਿੰਘਾਂ ਭਾਈ ਹਰਮਿੰਦਰ ਸਿੰਘ ਚਲੂਪੁਰ ਅਤੇ ਭਾਈ ਬਲਧੀਰ ਸਿੰਘ ਜੀ ਦੀਆਂ ਪੋਸਟ ਮਾਰਟਮ ਰਿਪੋਰਟਾਂ ਪੇਸ਼ ਕੀਤੀਆਂ, ਜਿਨ੍ਹਾਂ ਤੇ ਇਨ੍ਹਾਂ ਸਿੰਘਾਂ ਦੇ ਅਤੇ ਸਿੰਘਾਂ ਦੇ ਪਿਤਾ ਜੀ ਦੇ ਨਾਮ ਅਤੇ ਉਨ੍ਹਾਂ ਦੇ ਪਤੇ ਵੀ ਦਰਜ ਹਨ। ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸਭਾ ਦੀ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਮੌਕੇ ਦੇ ਐੱਸ.ਡੀ. ਐੱਮ. ਨੇ ਮੰਨਿਆ ਹੈ ਕਿ ਤਿੰਨ ਸ਼ਹੀਦ ਸਿੰਘਾਂ ਦੀ ਪਹਿਚਾਣ 4 ਫਰਵਰੀ ਦੀ ਸ਼ਾਮ ਨੂੰ ਹੋ ਗਈ ਸੀ। ਇਸ ਰਿਪੋਰਟ ਵਿੱਚ ਇਹ ਵੀ ਲਿਿਖਆ ਹੈ ਕਿ ਭਾਈ ਹਰਮਿੰਦਰ ਸਿੰਘ ਚਲੂਪੁਰ ਨੂੰ ਪੁਲੀਸ ਅਧਿਕਾਰੀਆਂ ਵਲੋਂ ਫੜ ਕੇ ਕਤਲ ਕੀਤਾ ਗਿਆ। ਯਾਦ ਰਹੇ ਕਿ ਪੁਲੀਸ ਵਲੋਂ ਉਸ ਮੌਕੇ ਇਨ੍ਹਾਂ ਸਿੰਘਾਂ ਨੂੰ ਅਣਪਛਾਤੇ ਅਤੇ ਲਾਵਾਰਿਸ ਕਹਿ ਕੇ ਸਾੜ ਦਿੱਤਾ ਗਿਆ ਸੀ। ਡਾ. ਹਰਿੰਦਰ ਸਿੰਘ ਵਲੋਂ ਇਹ ਪੋਸਟ ਮਾਰਟਮ ਰਿਪੋਰਟਾਂ ਪੇਸ਼ ਕਰਕੇ ਇਹ ਸਾਬਤ ਕੀਤਾ ਕਿ ਪੁਲੀਸ ਨੇ ਇਨ੍ਹਾਂ ਸਿੰਘਾਂ ਦੀ ਪਛਾਣ ਨਾ ਹੋਣ ਬਾਰੇ ਝੂਠ ਬੋਲਿਆ।

ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਪਿਤਾ ਜੀ ਉਸ ਸਮੇਂ ਮੌਕੇ ‘ਤੇ ਹਾਜ਼ਰ ਸਨ ਅਤੇ ਉਨ੍ਹਾਂ ਵਲੋਂ ਆਪਣੇ ਪੁੱਤਰ ਦੀ ਪਹਿਚਾਣ ਕਰਕੇ ਪੁਲੀਸ ਤੋਂ ਆਪਣੇ ਪੁੱਤਰ ਦਾ ਮ੍ਰਿਤਕ ਸਰੀਰ ਲੈਣ ਲਈ ਮੰਗ ਕੀਤੀ ਸੀ, ਜੋ ਇਹ ਸਾਬਿਤ ਕਰਦਾ ਹੈ ਕਿ ਪੁਲੀਸ ਵਲੋਂ ਇਨ੍ਹਾਂ ਸਿੰਘਾਂ ਨੂੰ ਜਾਣ ਬੁੱਝ ਕੇ ਲਾਵਾਰਿਸ ਕਰਾਰ ਦਿੱਤਾ ਗਿਆ। ਡਾ. ਹਰਿੰਦਰ ਸਿੰਘ ਵਲੋਂ ਪੇਸ਼ ਕੀਤੀਆਂ ਚਾਰੇ ਪੋਸਟ ਮਾਰਟਮ ਰਿਪੋਰਟਾਂ ਵਿੱਚ ਲਿਿਖਆ ਹੈ ਕਿ ਪੁਲੀਸ ਵਲੋਂ ਤਿੰਨ ਸਿੰਘਾਂ ਦੀਆਂ ਛਾਤੀਆਂ ਵਿੱਚ ਗੋਲੀਆਂ ਮਾਰੀਆਂ ਸਨ ਅਤੇ ਇੱਕ ਸਿੰਘ ਦੇ ਮੂੰਹ ਵਿੱਚ ਗੋਲੀਆਂ ਮਾਰੀਆਂ ਸਨ।

ਡਾਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਜੇ 32 ਸਾਲ ਬਾਦ ਵੀ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਨਿਹੱਥੇ ਸਿੰਘਾਂ ਦੀਆਂ ਸ਼ਹੀਦੀਆਂ ਦਾ ਇਨਸਾਫ ਨਹੀਂ ਮਿਿਲਆ ਤਾਂ ਅੱਗੋਂ ਵੀ ਕੋਈ ਆਸ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਆਖਿਆ ਕਿ ਇਨਸਾਫ ਤਾਂ ਕੀ ਸਗੋਂ ਸਰਕਾਰ ਵਲੋਂ ਸਬੂਤ ਤੱਕ ਮਿਟਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਤਾਂ ਕਿ ਆਉਣ ਵਾਲੀਆਂ ਨਸਲਾਂ ਆਪਣਾ ਇਤਿਹਾਸ ਨਾਂ ਜਾਣ ਸਕਣ ਅਤੇ ਜਿਹੜੀਆਂ ਕੌਮਾਂ ਆਪਣਾ ਇਤਿਹਾਸ ਭੁੱਲ ਜਾਂਦੀਆਂ ਨੇ, ਉਹ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਨੇ।

ਉਨ੍ਹਾਂ ਆਖਿਆ ਕਿ ਇਹ ਸਰੀਰ ਨਾਸ਼ਵਾਨ ਹੈ। ਮੌਤ ਅਤੇ ਮੌਤ ਦਾ ਸਮਾਂ ਨਿਸ਼ਚਿਤ ਹੈ। ਇਸ ਲਈ ਸਾਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਲੈ ਕੇ ਸ਼ਹੀਦਾਂ ਦੇ ਨਕਸ਼ੇ ਕਦਮਾਂ ਉਪਰ ਚਲਦਿਆਂ ਸ਼ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੀ ਕਮਾਂਡ ਆਪਣੇ ਹੱਥਾਂ ਵਿਚ ਲੈਣ ਅਤੇ ਕੌਮ ਦਾ ਆਪਣਾ ਘਰ ਬਨਾਉਣ ਲੋੜ ਹੈ। ਇਹ ਹੀ ਸ਼ਹੀਦਾਂ ਨੂੰ ਸੱਚੀ ਸ਼ਰਾਂਧਜਲੀ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: