Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਚਾਰ ਮੰਚ ਸੰਵਾਦ ਵਲੋਂ “ਆਧੁਨਿਕਤਾ : ਇਕ ਪੜਚੋਲ” ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ

ਵਿਚਾਰ ਮੰਚ ਸੰਵਾਦ ਵਲੋਂ “ਆਧੁਨਿਕਤਾ : ਇਕ ਪੜਚੋਲ” ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ

ਲੁਧਿਆਣਾ: 11 ਫਰਵਰੀ ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ‘ਆਧੁਨਿਕਤਾ ਇਕ ਪੜਚੋਲ’ ਵਿਸ਼ੇ ‘ਤੇ ਹੋਏ ਵਿਚਾਰ ਚਰਚਾ ਮੌਕੇ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਅਜਮੇਰ ਸਿੰਘ ਨੇ ਕਿਹਾ ਕਿ ਅਧਿਆਤਮ ਤੋਂ ਟੁੱਟ ਕੇ ਆਧੁਨਿਕਤਾ ਦਾ ਸੰਕਲਪ ਆਪਣੇ ਨਿਸ਼ਾਨੇ ਤੋਂ ਖੁੰਝ ਰਿਹਾ ਹੈ। ਚਰਚਾ ਮੌਕੇ ਜਮਹੂਰੀਅਤ ਪ੍ਰਬੰਧ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤ ਸੱਤਾ ਬਦਲਾਅ ਨੂੰ ਨਹੀਂ ਬਲਕਿ ਸਮਾਜਿਕ ਤੇ ਮਾਨਸਿਕ ਬਦਲਾਅ ਨੂੰ ਬਿਆਨਦੇ ਹਨ। ਉਨ੍ਹਾਂ ਕਿਹਾ ਕਿ ਸਿੱਖੀ ਦੀ ਆਤਮਾ ਉਪਰੋਕਤ ਘਟਨਾਕ੍ਰਮ ਤੋਂ ਬਹੁਤ ਉੱਪਰ ਹੈ।

ਸਿੱਖੀ ਵਿਚ ਮਨੁੱਖ ਨੂੰ ਸੰਪੂਰਨ ਮਨੁੱਖ ਬਣਾਉਣ ਲਈ ਰਾਜ ਇਕ ਸਾਧਨ ਹੋਵੇਗਾ। ਉਨ੍ਹਾਂ ਕਿਹਾ ਕਿ ਯੂਰਪੀ ਪਦਾਰਥਵਾਦ ਦੇ ਸਿਧਾਂਤ ਵਿਚ ਸੱਤਾ ਪ੍ਰਾਪਤੀ ਦਾ ਮਕਸਦ ਸਾਧਨਾਂ ‘ਤੇ ਕਬਜ਼ਾ ਕਰਨਾ ਹੁੰਦਾ ਹੈ ਜਦਕਿ ਅਧਿਆਤਮਵਾਦ ਵਿਚ ਰਾਜ ਸੱਤਾ ਨੂੰ ਮਨੁੱਖਤਾ ਦੀ ਭਲਾਈ ਲਈ ਸਾਧਨ ਬਣਾਉਣ ਦਾ ਸੰਕਲਪ ਹੈ ਜੋ ਕਿ ਗੁਰਮਤਿ ਵਿਚਾਰਧਾਰਾ ਤੇ ਸਿੱਖ ਸਿਧਾਂਤ ਦਾ ਮੂਲ ਹੈ। ਆਧੁਨਿਕਤਾ ਦੇ ਉਘੜਵੇਂ ਲੱਛਣ ਜਾਂ ਨੁਕਸ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਆਧੁਨਿਕਤਾ ਦਾ ਸੰਕਲਪ ਆਪਣੇ ਨਿਸ਼ਾਨੇ ਤੋਂ ਖੁੰਝ ਰਿਹਾ ਹੈ।

samvad seminar adhunikta
ਵਿਚਾਰ ਚਰਚਾ ਦੌਰਾਨ ਬੁਲਾਰਿਆਂ ਨੂੰ ਸੁਣਦੇ ਹੋਏ ਸਰੋਤੇ

ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਪ੍ਰੋ: ਕੰਲਜੀਤ ਸਿੰਘ ਨੇ ਕਿਹਾ ਕਿ ਅਧਿਆਤਮ ਤੇ ਆਧੁਨਿਕਤਾ ਵਿਚਾਲੇ ਮੂਲ ਵਖਰੇਵੇਂ ਬੇਹੱਦ ਡੂੰਘੇ ਹਨ। ਉਨ੍ਹਾਂ ਕਿਹਾ ਕਿ ਅਧਿਆਤਮ ਦਾ ਮੂਲ ਸਿਧਾਂਤ ਕਾਦਰ ਵਲੋਂ ਕਾਇਨਾਤ ਵਿਚ ਬਖਸ਼ੀਆਂ ਸਹੂਲਤਾਂ ਤੇ ਵਸਤੂਆਂ ਲਈ ਸ਼ੁਕਰਗੁਜ਼ਾਰ ਹੋਣਾ ਸਿਖਾਇਆ ਜਾਂਦੈ ਜਦਕਿ ਆਧੁਨਿਕਤਾ ਦਾ ਮੂਲ ਸਿਧਾਂਤ ਕੇਵਲ ਜੀਵਨ ਲਈ ਸੁਖ ਸਹੂਲਤਾਂ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਪ੍ਰਭਾਵ ਹੇਠ ਆ ਕੇ ਪੁਰਾਤਨ ਵਿਦਵਾਨਾਂ ਵਲੋਂ ਕੀਤੇ ਗੁਰਬਾਣੀ ਦੇ ਅਰਥਾਂ ਨੇ ਵੀ ਗੁਰਮਤਿ ਵਿਚਾਰਧਾਰਾ ਦੇ ਮੂਲ ਅਧਿਆਤਮ ਨੂੰ ਵੱਖਰੇ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਇਸੇ ਯਤਨ ਕਾਰਨ ਸਿੱਖ ਕੌਮ ਵਿਚ ਕਈ ਨਵੇਂ ਮਸਲਿਆਂ ਨੇ ਜਨਮ ਲਿਆ। ਇਸ ਮੌਕੇ ਭਾਈ ਦਲਜੀਤ ਸਿੰਘ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਪ੍ਰੋ. ਸਿਕੰਦਰ ਸਿੰਘ, ਪ੍ਰੋ. ਦਰਸ਼ਨ ਸਿੰਘ, ਪ੍ਰੋ. ਜਗਮੋਹਣ ਸਿੰਘ ਟੋਨੀ, ਮਨਧੀਰ ਸਿੰਘ ਅਤੇ ਹੋਰ ਸਿੱਖ ਚਿੰਤਕ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: