Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਝੀਲ਼ ਵਾਲੇ, ਸ਼ਿਕਾਗੋ ਵਾਲੇ ਤੇ ਜਗੇੜੇ ਵਰਗੇ ਪਾਖੰਡੀ ਸਾਧਾਂ ’ਤੇ ਕਦੋਂ ਕਾਰਵਾਈ ਕਰੋਗੇ ‘ਜਥੇਦਾਰ’ ਜੀ? : ਕੈਨੇਡੀਅਨ

ਝੀਲ਼ ਵਾਲੇ, ਸ਼ਿਕਾਗੋ ਵਾਲੇ ਤੇ ਜਗੇੜੇ ਵਰਗੇ ਪਾਖੰਡੀ ਸਾਧਾਂ ’ਤੇ ਕਦੋਂ ਕਾਰਵਾਈ ਕਰੋਗੇ ‘ਜਥੇਦਾਰ’ ਜੀ? : ਕੈਨੇਡੀਅਨ

ਮੋਹਾਲੀ,  ਫਰਵਰੀ (14 ਫਰਵਰੀ, 2010): ਅਕਾਲ ਤਖ਼ਤ ’ਤੇ ਕਾਬਜ਼ ਜਥੇਦਾਰਾਂ ਨੇ ਪ੍ਰੋ. ਦਰਸ਼ਨ ਸਿੰਘ ਨੂੰ ਛੇਕ ਦੇਣ ਦਾ ਫ਼ੈਸਲਾ ਤਾਂ ਬਹੁਤ ਜਲਦੀ ਨਾਲ ਲੈ ਲਿਆ ਪਰ ਸੰਤਾਂ ਦੇ ਰੂਪ ਵਿਚ ਵਿਚਰ ਰਹੀਆਂ ਕਾਲੀਆਂ ਭੇਡਾਂ ਜਿਨ੍ਹਾ ਬਾਰੇ ਲੰਮੇ ਸਮੇਂ ਤੋਂ ਇਨ੍ਹਾਂ ਜਥੇਦਾਰਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਬਾਰੇ ਕੋਈ ਫੈਸਲਾ ਕਿਉਂ ਨਹੀਂ ਲਿਆ ਗਿਆ। ਉਪ੍ਰੋਕਤ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਭਾਈ ਸੰਦੀਪ ਸਿੰਘ ਕਨੇਡੀਅਨ ਨੇ ਕਿਹਾ ਕਿ 31 ਦਸੰਬਰ 2009 ਨੂੰ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਇਕ ਵਫਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਨ੍ਹਾਂ ਦੇ ਪੀ.ਏ. ਰਾਹੀਂ ਅਖੌਤੀ ਸਾਧ ਪ੍ਰਿਤਪਾਲ ਸਿਹੁੰ ਝੀਲ ਵਾਲੇ ਦੀਆਂ ਕਰਤੂਤਾਂ ਕਾਰਨ ਉਸਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਬੇਨਤੀ ਕੀਤੀ ਸੀ ਜਿਸ ’ਤੇ ਜਥੇਦਾਰਾਂ ਨੇ ਅੱਜ ਤੱਕ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਅਖੌਤੀ ਸੰਤ ਮਾਨ ਸਿੰਘ ਪਿਹੋਵਾ, ਦਲਜੀਤ ਸਿਘ ਸ਼ਿਕਾਗੋ ਦੀਆਂ ਕਰਤੂਤਾਂ ਬਾਰੇ ਵੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਕਈ ਵਾਰ ਜਥੇਦਾਰ ਨੂੰ ਬੇਨਤੀਆਂ ਕਰ ਚੁੱਕੀਆਂ ਹਨ ਪਰ ਜਥੇਦਾਰਾਂ ਨੂੰ ਇਨ੍ਹਾਂ ਲੋਕਾਂ ਵਿੱਚ ਕੋਈ ਖੋਟ ਸ਼ਾਇਦ ਇਸ ਲਈ ਨਜ਼ਰ ਨਹੀਂ ਆਈ ਕਿਉਂਕਿ ਇਹ ਪਾਖੰਡੀ, ਜਥੇਦਾਰਾਂ ਦੇ ਸਤਿਕਾਰਤ ਪੌਰਾਣਿਕ ਗ੍ਰੰਥਾਂ ਦੀਆਂ ਸਿਖਿਆਵਾਂ ਅਨੁਸਾਰ ਜੀਵਨ ਨਿਰਬਾਹ ਕਰਦੇ ਹਨ।

ਉਨ੍ਹਾਂ ਕਿਹਾ ਕਿ ਅਖੌਤੀ ਸਾਧ ਸ਼ਮਸ਼ੇਰ ਜਗੇੜੇ ਵਿਰੁੱਧ ਕਾਰਵਾਈ ਲਈ ਉਦੋਂ ਦੇ ਜਥੇਦਾਰ ਜੋਗਿੰਦਰ ਸਿੰਘ ‘ਵੇਦਾਂਤੀ’ ਨੇ ਪੀੜਤ ਲੜਕੀ ਨਾਲ ਵਾਅਦਾ ਕਰਕੇ ਪੀੜਤ ਲੜਕੀ ਨੂੰ ਹੀ ਦੋਸ਼ੀ ਠਹਿਰਾ ਦੇਣਾ ਉਪ੍ਰੋਕਤ ਤੱਥ ਲਈ ਇਕ ਵੱਡਾ ਸਬੂਤ ਹੈ ਕਿਉਂਕਿ ਜਗੇੜੇ ਦਾ ਜੀਵਨ ਢੰਗ ਵੀ ਤਾਂ ਵੇਦਾਂਤਾਂ ਦੀ ਸਿੱਖਿਆ ਤੋਂ ਹੀ ਪ੍ਰੇਰਿਤ ਹੈ। ਭਾਈ ਕਨੇਡੀਅਨ ਨੇ ਕਿਹਾ ਕਿ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰ ਵਲੋਂ ਗੁਰੂਆਂ ਦੀ ਧਰਤੀ ਪੰਜਾਬ ਵਿੱਚ ਪਾਖੰਡਵਾਦ ਦੇ ਸਮਾਜ-ਵਿਰੋਧੀ ਅੱਡਿਆਂ ਨੂੰ ਪ੍ਰਫ਼ੁਲਤ ਕਰਨ ਲਈ ਹਰ ਤਰ੍ਹਾਂ ਦੀ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਇਹ ਧਿਰ ਗੁਰੂਘਰਾਂ ’ਤੇ ਕਾਬਜ਼ ਹੋ ਕੇ ਸਿੱਖ ਧਰਮ ਨੂੰ ਤਹਿਸ-ਨਹਿਸ ਕਰਨ ਦੀ ਪੰਥ ਵਿਰੋਧੀ ਸ਼ਕਤੀਆਂ ਵਲੋਂ ਮਿਲੀ ਡਿਊਟੀ ਨੂੰ ਹੀ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਹਿੰਦੂਵਾਦ ਦੇ ਇਨ੍ਹਾਂ ਏਜੰਟ ਮਸੰਦਾਂ ਨੂੰ ਧੂਹ ਕੇ ਬਾਹਰ ਸੁੱਟਣ ਲਈ ਕੌਮ ਇਕਮੁੱਠ ਹੋ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੀ ਅੰਮ੍ਰਿਤਸਰ, ਪੰਜਾਬ (29 ਅਪ੍ਰੈਲ, 2012): 29 ਅਪ੍ਰੈਲ, 1986 ਨੂੰ ਕੀਤੇ ਗਏ ਸਿੱਖ ਰਾਜ ਖਾਲਸਤਾਨ ਦੇ ਐਲਾਨ ਦੀ ਵਰ੍ਹੇਗੰਢ ਮੌਕੇ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ
ਲੁਧਿਆਣਾ (29 ਮਾਰਚ, 2012 - ਸਿੱਖ ਸਿਆਸਤ): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਉੱਤੇ ਰੋਕ ਪੰਥ ਦੇ ਏਕੇ ਅਤੇ ਸੰਗਤਾਂ ਦੀਆਂ ਅਰਦਾਸਾਂ ਕਾਰਨ ਹੀ ਸੰਭਵ ਹੋ ਸਕੀ ਹੈ ਪਰ ਇਹ
ਲ਼ੁਧਿਆਣਾ 9 ਫਰਵਰੀ, 2011 (ਸਿੱਖ ਸਿਆਸਤ): ਅਕਾਲੀ ਦਲ ਪੰਚ ਪਰਧਾਨੀ ਦੀ ਜਨਰਲ ਕੌਂਸਲ ਦੀ ਮੀਟਿੰਗ ਪਾਰਟੀ ਦੇ ਕੌਮੀ ਪੰਚ ਤੇ ਸ਼ਰੋਮਣੀ ਕਮੇਟੀ ਮੈਂਬਰ ਭਾਈ ਕੁਲਵੀਰ ਸਿੰਘ ਬੜਾ ਪਿੰਡ ਦੀ ਅਗਵਾਈ
ਚੰਡੀਗੜ੍ਹ, ਪੰਜਾਬ (8 ਫਰਵਰੀ, 2012 - ਸਿੱਖ ਸਿਆਸਤ): ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਖਿਲਾਫ ਸਿਆਸੀ ਕਾਰਨਾਂ ਕਰਕੇ ਦਰਜ਼ ਕੀਤੇ ਗਏ ਮਾਨਸਾ ਕੇਸ ਵਿਚੋਂ ਜਮਾਨਤ ਦੀ ਸੁਣਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: