Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਸਮਾਜ ਦੀ ਇਕੱਤਰਤਾ ਅੱਜ

ਸੰਤ ਸਮਾਜ ਦੀ ਇਕੱਤਰਤਾ ਅੱਜ

ਅੰਮਿ੍ਤਸਰ (15 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਮਗਰੋਂ ਪੈਦਾ ਹੋਏ ਹਾਲਾਤ ‘ਤੇ ਵੀ ਸੰਤ ਸਮਾਜ ਨੇ ਜਰੂਰੀ ਇਕੱਤਰਤਾ ਸੱਦੀ ਹੈ।

ਸੰਤ ਸਮਾਜ ਦੇ ਆਗੂ ਇਕੱਤਰਤਾ ਕਰਦੇ ਹੋਏ (ਫਾਈਲ ਫੋਟੋ)
ਸੰਤ ਸਮਾਜ ਦੇ ਆਗੂ ਇਕੱਤਰਤਾ ਕਰਦੇ ਹੋਏ (ਫਾਈਲ ਫੋਟੋ)

ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੌਮ ਨੂੰ ਦਰਪੇਸ਼ ਬੇਹੱਦ ਔਖੇ ਵੇਲੇ ਦੇ ਸੰਭਵ ਹੱਲ ਲਈ ਵਿਚਾਰ ਚਰਚਾ ਕਰਨਾ ਇਸ ਮੌਕੇ ਸਭ ਤੋਂ ਜ਼ਰੂਰੀ ਹੋ ਗਿਆ ਹੈ, ਜਿਸ ਸਬੰਧੀ ਅਚਾਨਕ ਮੀਟਿੰਗ ਸੱਦੀ ਗਈ ਹੈ ਙ ਬੈਠਕ ਦੌਰਾਨ ਸਾਰੇ ਘਟਨਾਕ੍ਰਮ ‘ਤੇ ਨਜ਼ਰਸਾਨੀ ਕਰਦਿਆਂ ਸਰਕਾਰ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਕਾਰਨ ਸਿੱਖ ਕੌਮ ਵਿੱਚ ਬਟਤਹਾਸ਼ਾ ਰੋਸ ਪੈਲਿਆ ਹੋਇਆ ਸੀ ਅਤੇ ਕੌਮ ਜੱਥੇਦਾਰਾਂ ਖਿਲਾਫ ਰੋਹ ਪ੍ਰਗਟ ਕਰ ਹੀ ਰਹੀ ਸੀ।ਇਸੇ ਦੌਰਾਨ ਹੀ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸਿੱਖ ਵਿਰੋਧੀ ਅਨਸਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀਦਾ ਪਾਵਨ ਸਰੂਪ ਖੰਡਤ ਕਰ ਦਿੱਤਾ ਗਿਆ।

ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਖਿਲਾਫ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਖਿਲਾਫ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ
ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਸਬੰਧ 'ਚ ਸੰਤ ਸਮਾਜ ਵੱਲੋਂ ਅੱਜ ਦਿੱਲੀ ਵਿਖੇ ਬੈਠਕ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਇਸ ਬੈਠਕ ’ਚ ਗਿਆਨੀ
ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: