Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਦੀ ਫਿਲਮ ‘ਤੇ ਰੋਕ ਲਾਈ ਜਾਵੇ: ਪੀਰ ਮੁਹੰਮਦ

ਸੌਦਾ ਸਾਧ ਦੀ ਫਿਲਮ ‘ਤੇ ਰੋਕ ਲਾਈ ਜਾਵੇ: ਪੀਰ ਮੁਹੰਮਦ

messenger-of-god-on-january-16
ਸੌਦਾ ਸਾਧ ਫਿਲਮ ‘ਮੈਸਜਰ ਆਫ ਗਾਡ’ ਵਿੱਚ

ਅੰਮਿ੍ਤਸਰ (20 ਦਸੰਬਰ, 2014): ਆਪਣੀਆਂ ਸ਼ਰਧਾਲੂ ਔਰਤਾਂ ਨਾਲ ਬਲਾਤਕਾਰ ਕਰਨ ਅਤੇ ਕਤਲਾਂ ਵਰਗੇ ਸੰਗੀਨ ਦੋਸ਼ਾਂ ਦਾ ਸੀਬੀਆਈ ਅਦਾਲਤ ਵਿੱਚ ਸਾਹਮਣਾ ਕਰ ਰਹੇ ਡੇਰਾ ਸੌਦਾ ਸਰਸਾ ਦੇ ਬਦਨਾਮ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਬਣਾਈ ਗਈ ਫਿਲਮ ‘ਮੈਸਜਰ ਆਫ ਗਾਡ’ ਦੇ ਪ੍ਰਦਰਸ਼ਨ ‘ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਤੁਰੰਤ ਪਾਬੰਦੀ ਦੀ ਮੰਗ ਕੀਤੀ ਹੈ।

ਸ: ਪੀਰ ਮੁਹੰਮਦ ਨੇ ਕਿਹਾ ਕਿ ਡੇਰਾ ਸਿਰਸਾ ਵੱਲੋਂ ਪੰਜਾਬ ਅਤੇ ਦੇਸ਼ ਦੇ ਹਾਲਾਤ ਖਰਾਬ ਕਰਨ ਲਈ ਇਕ ਸਾਜਿਸ਼ ਰਚੀ ਹੈ । ਇਸ ਮੌਕੇ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ: ਕਾਰਜ ਸਿੰਘ ਧਰਮ ਸਿੰਘ ਵਾਲਾ, ਮੀਤ ਪ੍ਰਧਾਨ ਸ੍ਰ ਗੁਰਮੁੱਖ ਸਿੰਘ ਸੰਧੂ, ਜਿਲਾ ਅਮਿ੍ਤਸਰ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ, ਧਰਮੀ ਫੌਜੀ ਵੈਲਫੇਅਰ ਸੋਸੇਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ, ਬੀਬੀ ਮਨਜੀਤ ਕੌਰ ਏਕ ਨੂਰ ਟਰੱਸਟ ਸਮੇਤ ਅਨੇਕਾਂ ਫ਼ੈਡਰੇਸ਼ਨ ਵਰਕਰ ਹਾਜਰ ਸਨ।

ਜ਼ਿਕਰਯੋਗ ਹੈ ਕਿ ਸੰਨ 2014 ਵਿੱਚ ਸੌਦਾ ਸਾਧ ਵੱਲੋਂ ਸਿੱਖਾਂ ਦੇ ਦਸਵੇਂ ਗੁਰੂੁ ਸਾਹਿਬ ਸ਼੍ਰੀ ਗੁਰੂੁ ਗੋਬਿੰਦ ਸਿੰਘ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਸੀ । ਇਸ ਘਟਨਾ ਤੋਂ ਬਾਅਦ ਸਿੱਖਾਂ ਵਿੱਚ ਵਿਆਪਕ ਪੱਧਰ ‘ਤੇ ਰੋਸ ਪੈਦਾ ਹੋ ਗਿਆ ਸੀ ਅਤੇ ਇਸ ਨਾਲ ਪੈਦਾ ਹੋਇਆ ਟਕਰਾਅ ਅੱਜ ਤੱਕ ਜਾਰੀ ਹੈ।ਇਸ ਟਕਰਾਅ ਵਿੱਚ ਕਈ ਸਿੱਖ ਸ਼ਹੀਦ ਹੋਏ ਅਤੇ ਕਈਆਂ ਨੂੰ ਜੇਲ ਜਾਣਾ ਪਿਆ। ਇਹ ਟਕਰਾਅ ਅੱਜ ਵੀ ਜਾਰੀ ਹੈ ਅਤੇ ਅਜਿਹੇ ਮਾਹੌਲ ਵਿੱਚ ਫਿਲਮ ਦੇ ਪ੍ਰਦਰਸ਼ਨ ਨੂੰ ਮਨਜ਼ੂਰੀ ਦੇਣੀ ਬਲਦੀ ਅੱਗ ੳੁੱਤੇ ਤੇਲ ਪਾਉਣ ਦਾ ਕੰਮ ਕਰੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: