Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੁਬਈ ’ਚ ਬੰਦ 11 ਦਲਿਤ ਨੌਜਵਾਨਾਂ ਨੂੰ ਭਾਰਤ ਲਿਆਂਦਾ ਜਾਵੇ: ਰਾਜੇਸ਼ ਬਾਘਾ

ਦੁਬਈ ’ਚ ਬੰਦ 11 ਦਲਿਤ ਨੌਜਵਾਨਾਂ ਨੂੰ ਭਾਰਤ ਲਿਆਂਦਾ ਜਾਵੇ: ਰਾਜੇਸ਼ ਬਾਘਾ

ਪੰਜਾਬ ਐਸ.ਸੀ. ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਦੁਬਈ ਦੀ ਜੇਲ੍ਹ ’ਚ ਬੰਦ ਪੰਜਾਬੀ ਦਲਿਤ ਨੌਜਵਾਨਾਂ ਨੂੰ ਭਾਰਤ ਲਿਆਉਣ ਲਈ ਪੱਤਰ ਲਿਖਿਆ ਹੈ।

ਰਾਜੇਸ਼ ਬਾਘਾ
ਰਾਜੇਸ਼ ਬਾਘਾ

ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਪੰਜਾਬੀ ਦਲਿਤ ਨੌਜਵਾਨ ਆਪਣੇ ਚੰਗੇਰੇ ਭਵਿੱਖ ਤੇ ਰੋਜੀ-ਰੋਟੀ ਕਮਾਉਣ ਹਿੱਤ ਦੁਬਈ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਮਾਤਾ-ਪਿਤਾ ਤੇ ਰਿਸ਼ਤੇਦਾਰਾਂ ਨੇ ਇਹ ਮਾਮਲਾ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਹੈ ਅਤੇ ਕਮਿਸ਼ਨ ਨੇ ਇਸ ਮਾਮਲੇ ਸਬੰਧੀ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਨਿੱਜੀ ਦਖਲ ਦੇਣ ਲਈ ਪੱਤਰ ਲਿਖਿਆ ਹੈ।

ਸ੍ਰੀ ਬਾਘਾ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਾਨੂੰਨ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ’ਚ ਵੀ ਇਸੇ ਕਾਰਜ ਨੂੰ ਬਾਖੂਬੀ ਨਿਭਾਉਂਦਾ ਰਹੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਂ ਮੁੜ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ
ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨ ਵਿੱਚ ਇਕ ਸਰਕਾਰੀ ਅਫਸਰ ਵੱਲੋਂ ਸਿੱਖਾਂ ਦੇ ਇਕ ਵਫਦ ਨੂੰ ਧਰਮ-ਬਦਲੀ ਲਈ ਕਹੇ ਜਾਣ ਦੀ ਖ਼ਬਰ ਕੁਝ ਦਿਨ ਪਹਿਲਾਂ ਸਾਹਮਣੇ ਆਈ ਸੀ। ਹੁਣ ਇਸ ਮਾਮਲੇ
ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਜਾਣ ਵਾਲੇ 550 ਸਾਲਾ ਦੇ ਜਸ਼ਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: