Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜੀਵ ਕਤਲ ਕੇਸ: ਨਲਿਨੀ ਦੀ ਅਗੇਤੀ ਰਿਹਾਈ ਦੀ ਅਰਜ਼ੀ ਭਾਰਤੀ ਸੁਪਰੀਮ ਕੋਰਟ ਨੇ ਕੀਤੀ ਰੱਦ

ਰਾਜੀਵ ਕਤਲ ਕੇਸ: ਨਲਿਨੀ ਦੀ ਅਗੇਤੀ ਰਿਹਾਈ ਦੀ ਅਰਜ਼ੀ ਭਾਰਤੀ ਸੁਪਰੀਮ ਕੋਰਟ ਨੇ ਕੀਤੀ ਰੱਦ

nalini
ਨਲਿਨੀ ਸ੍ਰੀਹਰਨ

ਨਵੀਂ ਦਿੱਲੀ (27 ਅਕਤੂਬਰ, 2014): ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਮੌਤ ਦੇ ਘਾਟ ਉਤਾਰਨ ਦੇ ਦੌਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੀ ਤਾਮਿਲਨਾਡੂ ਦੀ ਵਸਨੀਕ ਨਲਿਨੀ ਸ੍ਰੀਹਰਨ ਵੱਲੋਂ ਅਗੇਤੀ ਰਿਹਾਈ ਲਈ ਭਾਰਤੀ ਸੁਪਰੀਮ ਕੋਰਟ ਵਿੱਚ ਦਰਜ਼ ਅਪੀਲ ਅੱਜ ਸੁਪਰੀਮ ਕੋਰਟ ਨੇ ਖਾਰਜ਼ ਕਰ ਦਿੱਤੀ ਹੈ। ਨਲਿਨੀ ਨੇ ਉਸ ਕਾਨੂੰਨ ਦੀ ਯੋਗਤਾ ਨੂੰ ਚੁਨੌਤੀ ਦਿੱਤੀ ਸੀ ਜਿਸ ਤਹਿਤ ਸੀ.ਬੀ.ਆਈ ਮਾਮਲਿਆਂ ‘ਚ ਕੇਵਲ ਕੇਂਦਰ ਹੀ ਸਜਾ ਮੁਆਫ਼ ਕਰ ਸਕਦਾ ਹੈ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖ਼ਬਰ ਅਨੁਸਾਰ ਇਸ ਸਾਲ 18 ਫਰਵਰੀ ਨੂੰ ਸਪਰੀਮ ਕੋਰਟ ਨੇ ਮੁਰਗਨ, ਸੰਥਨ ਤੇ ਏ.ਜੀ ਪੇਰਾਰੀਵਲਨ ਦੀ ਮੌਤ ਦੀ ਸਜਾ ਇਸ ਆਧਾਰ ‘ਤੇ ਉਮਰ ਕੈਦ ‘ਚ ਬਦਲ ਦਿੱਤੀ ਸੀ ਕਿ ਕੇਂਦਰ ਵੱਲੋਂ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ 11 ਸਾਲ ਦਾ ਲੰਬਾ ਸਮਾਂ ਲਾਇਆ ਗਿਆ ਹੈ। ਇਸ ਉਪਰੰਤ ਇਨ੍ਹਾਂ ਤਿੰਨਾਂ ਤੋਂ ਇਲਾਵਾ ਨਲਿਨੀ, ਰਾਬਰਟ ਪਿਅਸ, ਜੈਯਾ ਕੁਮਾਰ ਤੇ ਰਵੀਚੰਦਰਨ 4 ਹੋਰ ਦੋਸ਼ੀ ਸਨ ਜਿਨ੍ਹਾਂ ਨੂੰ ਰਿਹਾਅ ਕਰਨ ਦਾ ਐਲਾਨ ਤਾਮਿਲਨਾਡੂ ਸਰਕਾਰ ਨੇ ਕੀਤਾ ਸੀ।

19 ਫਰਵਰੀ ਨੂੰ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਫ਼ੌਰਨ ਰਿਹਾਈ ਦੇ ਹੁਕਮ ਦਿੱਤੇ ਸਨ। ਰਾਜ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ‘ਤੇ ਮਨੋਨੀਤ ਅਦਾਲਤ ਨੇ ਦੋਸ਼ੀਆਂ ਦੀ ਰਿਹਾਈ ਉੱਪਰ ਰੋਕ ਲਾ ਦਿੱਤੀ ਸੀ ਤੇ ਮਾਮਲੇ ਦੀ ਛਾਣਬੀਣ ਲਈ ਇੱਕ ਸੰਵਿਧਾਨਕ ਬੈਂਚ ਦਾ ਗਠਨ ਕਰ ਦਿੱਤਾ ਸੀ।

ਟਾਡਾ ਅਦਾਲਤ ਨੇ ਦੋਸ਼ੀਆਂ ਨੂੰ ਜਨਵਰੀ, 1998 ‘ਚ ਮੌਤ ਦੀ ਸਜਾ ਸੁਣਾਈ ਸੀ ਜਿਸ ਦੀ ਪੁਸ਼ਟੀ ਮਨੋਨੀਤ ਅਦਾਲਤ ਨੇ 11 ਮਈ, 1999 ਨੂੰ ਕੀਤੀ ਸੀ। ਸੰਥਨ, ਮੁਰਗਨ ਤੇ ਪੇਰਾਰੀਵਲਨ ਇਸ ਸਮੇਂ ਵੈਲੋਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਨਲਿਨੀ, ਰਾਬਰਟ ਪਿਅਸ, ਜੈਯਾਕੁਮਾਰ ਤੇ ਰਵੀਚੰਦਰਨ ਰਾਜੀਵ ਗਾਂਧੀ ਹੱਤਿਆ ਮਾਮਲੇ ‘ਚ ਉਮਰ ਕੈਦ ਤਹਿਤ ਜੇਲ੍ਹ ‘ਚ ਬੰਦ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਤਾਮਿਲਨਾਡੂ ਵਿੱਚ ਉਮਰ ਕੈਦ ਦੀ ਸਜ਼ਾ ਤਹਿਤ ਪਿਛਲ਼ੇ 24 ਸਾਲਾਂ ਤੋਂ ਜੇਲ ਵਿੱਚ ਬੰਦ ਲਿਟੇ ਕਾਰਕੂਨ ਨਲਿਨੀ ਸ੍ਰੀਹਰਨ ਨੇ ਆਪਣੀ
ਭਾਰਤੀ ਸੁਪਰੀਮ ਕੋਰਟ ਨੇ ਅੱਜ ਰਾਜੀਵ ਗਾਂਧੀ ਕਤਲਕਾਂਡ ਦੇ ਦੋਸ਼ੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਫੈਸਲਾ ਸੁਣਾਉਦਿਆਂ ਕਿਹਾ ਕਿ ਤਾਮਿਲਨਾਡੂ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਰਾਜੀਵ ਗਾਂਧੀ ਕਤਲ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਦੋਸ਼ੀਆਂ ਦੀ ਫਾਂਸੀ ਰੱਦ ਕਰਨ ਵਿਰੁੱਧ ਭਾਰਤੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਅਪੀਲ ਖਾਰਜ਼ ਕਰ ਦਿੱਤੀ ਹੈ। ਸੁਪਰੀਮ ਕੋਰਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: