Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਅਣਪਛਾਤੇ ਬੰਦਿਆਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਪਰਧਾਨ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਹੁਣ ਧਾਰਮਿਕ ਅਸਥਾਨਾਂ ਨੂੰ ਨਫ਼ਰਤੀ ਨਿਗ੍ਹਾ ਨਾਲ ਦੇਖਿਆਂ ਜਾਦਾਂ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੁਨੀਆਂ ਅੰਦਰ ਸਥਾਪਤ ਸਿੱਖ ਕੌਮ ਦੇ ਗੁਰ-ਅਸਥਾਨ ਸਮੁੱਚੀ ਮਨਾਵਤਾ ਲਈ ਸਾਂਝਾ ਉਪਦੇਸ਼ ਦੇਣ ਦੇ ਨਾਲ-ਨਾਲ ਹਰ ਧਰਮ, ਫਿਰਕੇ ਅਤੇ ਵਰਗ ਲਈ ਸੰਗਤ ਤੇ ਪੰਗਤ ਦੇ ਇਕਸਾਰ ਸਿਧਾਂਤ ਲਈ ਪ੍ਰੇਰਣਾ ਸ੍ਰੋਤ ਹਨ ।

ਭਾਈ ਲੌਂਗੋਵਾਲ ਨੇ ਕਿਹਾ ਕਿ ਈਡਨਬਰਗ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਕਮੇਟੀ ਪਰਧਾਨ ਨੇ ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚਾਰ ਕੌਮੀਅਤਾਂ-ਅੰਗਰੇਜ, ਸਕਾਟ, ਆਇਰਿਸ਼ ਤੇ ਵੈਲਸ਼ ਮਿਲ ਕੇ ਯੂਨਾਈਟਿਡ ਕਿੰਗਡਮ ਭਾਵ ਬਣਾਉਂਦੀਆਂ ਹਨ। ਇਸ ਮੁਲਕ ਨੂੰ ਚੋਣਾਂ ਤੋਂ ਬਾਅਦ ਆਪਣੀ ਪਾਰਟੀ ਹੋਂਦ ਦੇ ਅਜਿਹੇ ਸੰਕਟ ਦਾ ਸਹਾਮਣਾ ਕਰਨਾ ਪੈ ਸਕਦਾ
ਅੱਜ ਇੰਗਲੈਂਡ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਕਿਹਾ ਕਿ ਸਕਾਟਲੈਂਡ ਦੇ ਇੰਗਲੈਂਡ ਨਾਲ ਰਹਿਣ ਦੇ ਆਏ ਇਤਿਹਾਸਕ ਫੈਸਲੇ ਤੋਂ ਬਾਅਦ ਹੁਣ ਭਵਿੱਖ ਵਿਚ ਵੀ ਇਕ ਪੀੜ੍ਹੀ ਤੱਕ ਇਸ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: