Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਜਥਾ ਪਾਕਿ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ੪ ਅਗਸਤ ਤੱਕ ਪਾਸਪੋਰਟ ਮੰਗੇ

ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਜਥਾ ਪਾਕਿ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ੪ ਅਗਸਤ ਤੱਕ ਪਾਸਪੋਰਟ ਮੰਗੇ

ਅੰਮ੍ਰਿਤਸਰ: ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਨਨਕਾਣਾ ਸਾਹਿਬ ਭੇਜਣ ਲਈ ਤਿਆਰੀ ਸ਼ੁਰੂ ਦਿੱਤੀ ਗਈ ਹੈ।

SGPC [FIle Photo]
SGPC [FIle Photo]

ਸ਼੍ਰੋਮਣੀ ਕਮੇਟੀ ਵੱਲੋਂ ਗੁਰਪੁਰਬ ਉੱਤੇ ਨਨਕਾਣਾ ਸਾਹਿਬ (ਪਾਕਿਸਤਾਨ) ਜਾਣ ਦੇ ਇੱਛੁਕ ਸ਼ਰਧਾਲੂਆਂ ਨੂੰ ੪ ਅਗਸਤ ਤੱਕ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਬੀਤੇ ਦਿਨ ਦਿੱਤੀ।

ਉਹਨਾ ਕਿਹਾ ਕਿ ਜਿਹੜੇ ਸ਼ਰਧਾਲੂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਨਾਲ ੪ ਅਗਸਤ ੨੦੨੫ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਕੋਲ ਭੇਜਣ।

Gurdwara Nankana Sahib
ਗੁਰਦੁਆਰਾ ਨਨਕਾਣਾ ਸਾਹਿਬ

ਉਹਨਾ ਕਿਹਾ ਕਿ ਸ਼ਰਧਾਲੂਆਂ ਨੂੰ ਪਾਸਪੋਰਟ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ੨੨ ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਨਾਲ ਆਵਾਜਾਈ ਅਤੇ ਵਪਾਰਕ ਸਬੰਧ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ।

ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਗਏ।


Sikh Jatha to Pak SGPC Calls for Passports by Aug 4 ( Punjabi News Clip)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: