Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Harjinder Singh Dhammi

15 ਸਾਲ ਤੋਂ SGPC ਦੀ ਨਹੀਂ ਹੋਈ ਚੋਣ ਪਰ ਧਾਮੀ ਛੇਵੀਂ ਵਾਰ ਮੁੜ ਬਣੇ ਪ੍ਰਧਾਨ

15 ਸਾਲ ਤੋਂ SGPC ਦੀ ਨਹੀਂ ਹੋਈ ਚੋਣ ਪਰ ਧਾਮੀ ਛੇਵੀਂ ਵਾਰ ਮੁੜ ਬਣੇ ਪ੍ਰਧਾਨ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਾ ਹੋਣ ਦੇ ਬਾਵਜੂਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਮੁੜ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਉਨ੍ਹਾਂ ਦੇ ਨਾਮ ’ਤੇ ਕਿਸੇ ਹੋਰ ਉਮੀਦਵਾਰ ਵੱਲੋਂ ਦਾਅਵੇਦਾਰੀ ਪੇਸ਼ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।

Harjinder Singh Dhammi
ਹਰਜਿੰਦਰ ਸਿੰਘ ਧਾਮੀ

ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਉਮੀਦਵਾਰ ਦਾ ਨਾਮ ਸਾਹਮਣੇ ਨਾ ਆਉਣ ਕਾਰਨ ਉਨ੍ਹਾਂ ਦੀ ਛੇਵੀਂ ਵਾਰ ਚੋਣ ਹੋ ਗਈ।

ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ – ਪ੍ਰਧਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ- ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ- ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ- ਗੁਰਪ੍ਰੀਤ ਸਿੰਘ ਝੱਬਰ। ਇਸ ਤੋਂ ਇਲਾਵਾ ਚੁਣੇ ਗਏ ਅੰਤ੍ਰਿੰਗ ਮੈਂਬਰ – ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਨਕ, ਰਾਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ, ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।

SGPC MEMBER
ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਪਿਛਲੇ ਕਰੀਬ 15 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ। ਜਦਕਿ ਕਾਨੂੰਨੀ ਪ੍ਰਕਿਰਿਆ ਤਹਿਤ ਹਰ ਪੰਜ ਸਾਲ ਬਾਅਦ ਚੋਣਾਂ ਹੋਣੀਆਂ ਲਾਜ਼ਮੀ ਹਨ। ਚੋਣਾਂ ਨਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਾ ਮੌਜੂਦਾ ਪ੍ਰਬੰਧਕੀ ਢਾਂਚਾ ਲਗਾਤਾਰ ਜਾਰੀ ਹੈ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: