Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਨੂੰ ਮੁੜ ਵਾਚਣ ਲਈ ਬਣਾਈ ਗਈ ਸਬ-ਕਮੇਟੀ

ਸ਼੍ਰੋਮਣੀ ਕਮੇਟੀ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਨੂੰ ਮੁੜ ਵਾਚਣ ਲਈ ਬਣਾਈ ਗਈ ਸਬ-ਕਮੇਟੀ

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਬਣਾਈ ਗਈ ਸਬ-ਕਮੇਟੀ, ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ।

ਫਿਲਮ ਨਾਨਕ ਸ਼ਾਹ ਫਕੀਰ

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸੰਗਤਾਂ ਵੱਲੋਂ ਆਏ ਇਤਰਾਜ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਜਾਰੀ ਕੀਤੇ ਸਾਰੇ ਪ੍ਰਵਾਨਗੀ ਪੱਤਰ ਰੱਦ ਕਰ ਦਿੱਤੇ ਸਨ ਅਤੇ ਫਿਲਮ ‘ਤੇ ਰੋਕ ਲਗਾਉਣ ਲਈ ਵੀ ਡਾਇਰੈਕਟਰ ਹਰਿੰਦਰ ਸਿੱਕਾ ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ ਤੇ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਅਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ (ਕੋਆਰਡੀਨੇਟਰ) ‘ਤੇ ਨਿਰਭਰ ਇਕ ਸਬ-ਕਮੇਟੀ ਬਣਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਫਿਲਮ ਦੇ ਡਾਇਰੈਕਟਰ ਹਰਿੰਦਰ ਸਿੱਕਾ ਨੂੰ ਮੁੜ ਲਿਖਿਆ ਗਿਆ ਹੈ ਕਿ ਇਹ ਫਿਲਮ ਓਨੀ ਦੇਰ ਤੀਕ ਜਾਰੀ ਨਾ ਕੀਤੀ ਜਾਵੇ, ਜਿੰਨੀ ਦੇਰ ਗਠਿਤ ਕੀਤੀ ਸਬ-ਕਮੇਟੀ ਇਸ ਸਬੰਧੀ ਆਪਣੀ ਰਿਪੋਰਟ ਨਹੀਂ ਦੇ ਦਿੰਦੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਜਾਰੀ ਸਾਰੇ ਪੱਤਰਾਂ ਨੂੰ ਵਾਪਸ ਲੈਣ ਤੋਂ ਬਾਅਦ ਫਿਲਮ ਨਿਰਦੇਸ਼ਕ ਨੂੰ ਕੋਈ ਹੱਕ ਨਹੀਂ ਰਹਿ ਜਾਂਦਾ ਕਿ ਉਹ ਪਰੋਮੋ ਵਿਚ ਸ਼੍ਰੋਮਣੀ ਕਮੇਟੀ ਦਾ ਨਾਮ ਵਰਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: