Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰਧਾਨ ਦੀ ਮੁੜ ਚੋਣ ਲਈ ਸ਼੍ਰੋ.ਗੁ.ਪ੍ਰ.ਕ. ਦਾ ਜਨਰਲ ਇਜਲਾਸ 13 ਨਵੰਬਰ ਨੂੰ

ਪ੍ਰਧਾਨ ਦੀ ਮੁੜ ਚੋਣ ਲਈ ਸ਼੍ਰੋ.ਗੁ.ਪ੍ਰ.ਕ. ਦਾ ਜਨਰਲ ਇਜਲਾਸ 13 ਨਵੰਬਰ ਨੂੰ

ਸੁਲਤਾਨਪੁਰ ਲੋਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਦਾ ਜਨਰਲ ਇਜਲਾਸ 13 ਨਵੰਬਰ ਨੂੰ ਹੋਵੇਗਾ। ਬਿਆਨ ਮੁਤਾਬਕ ਇਹ ਫੈਸਲਾ 18 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਸ਼੍ਰੋ.ਗੁ.ਪ੍ਰ.ਕ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਸ ਤੋਂ ਇਲਾਵਾ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾਂਵੇ ਨੂੰ ਪੂਰੀ ਸ਼ਾਨੌ-ਸ਼ੌਕਤ ਨਾਲ ਮਨਾਉਣ ਦੀ ਵਚਨਬਧਤਾ ਦਾ ਪ੍ਰਗਟਾਵਾ ਕਰਦਿਆਂ ਅਗਲੇ ਵਰ੍ਹੇ 2019 ਨੂੰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਜੋਂ ਵਰਤਣ ਦਾ ਫੈਸਲਾ ਕੀਤਾ ਗਿਆ।

ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋ.ਗੁ.ਪ੍ਰ.ਕ. ਦੇ ਅਹੁਦੇਦਾਰਾਂ ਦੀ ਚੋਣ ਲਈ 13 ਨਵੰਬਰ 2018 ਨੂੰ ਜਨਰਲ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ।

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਹੋਰਨਾਂ ਆਗੂਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ (18 ਅਕਤੂਬਰ, 2018)

ਸ਼੍ਰੋ.ਗੁ.ਪ੍ਰ.ਕ. ਮੁਖੀ ਨੇ ਦੱਸਿਆ ਕਿ ਜਨਰਲ ਇਜਲਾਸ ਸ਼੍ਰੋ.ਗੁ.ਪ੍ਰ.ਕ. ਦੇ ਅੰਮ੍ਰਿਤਸਰ ਸਥਿਤ ਮੁਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਵਜੇ ਹੋਵੇਗਾ।

ਉਹਨਾਂ ਕਿਹਾ ਕਿ ਇਹ ਵਰ੍ਹਾ ਕਿਉਂਕਿ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ, ਇਸ ਲਈ ਸ਼੍ਰੋ.ਗੁ.ਪ੍ਰ.ਕ. ਵੱਲੋਂ ਸਾਲ ਭਰ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਸੈਮੀਨਾਰ, ਨਗਰ ਕੀਰਤਨ ਆਦਿ ਸਮਾਗਮ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਅਤੇ ਸ਼੍ਰੋ.ਗੁ.ਪ੍ਰ.ਕ. ਚਾਹੁੰਦੀ ਹੈ ਕਿ ਇਸ ਨੂੰ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਵਰਤਿਆ ਜਾਵੇ।

ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਗੁਰੂ ਸਾਹਿਬ ਦੇ ਮੁਬਾਰਕ ਚਰਨਾਂ ਛੋਹ ਪ੍ਰਾਪਤ ਧਰਤੀ ਹੈ ਅਤੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਇਥੇ ਸੰਗਤਾਂ ਦੀ ਸਹੂਲਤ ਲਈ ਖਾਸ ਕੰਮ ਸ਼ੁਰੂ ਕੀਤੇ ਗਏ ਹਨ। ਉਹਨਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਜਿਥੇ ਇਸ ਪਾਵਨ ਨਗਰੀ ਵਿਚ ਵਿਸ਼ਾਲ ਸੰਗਤ ਨਿਵਾਸ, ਪਾਰਕਿੰਗ, ਯਾਦਗਾਰੀ ਗੇਟਾਂ, ਵਿਸ਼ਾਲ ਲੰਗਰ ਹਾਲ, ਵਿਸ਼ੇਸ਼ ਪਾਰਕਾਂ ਆਦਿ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ, ਉਥੇ ਹੀ ਗੁਰਦੁਅਰਾ ਸੰਤਘਾਟ ਵਿਖੇ ‘ੴ ਮੂਲਮੰਤਰ ਅਸਥਾਨ’ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਅਸਥਾਨ ਨੂੰ ਵਰਤਮਾਨ ਤਕਨੀਕਾਂ ਅਨੁਸਾਰ ਤਿਆਰ ਕੀਤਾ ਜਾਵੇਗਾ ਅਤੇ ਇਸ ਚਾਰ ਮੰਜ਼ਲੀ ਇਮਾਰਤ ਵਿਚ ਪਹਿਲੇ ਪਾਤਸ਼ਾਹ ਜੀ ਦੀਆਂ ਉਦਾਸੀਆਂ ਨਾਲ ਸਬੰਧਤ ਇਤਿਹਾਸ ਨੂੰ ਰੂਪ-ਮਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯਾਦਗਾਰ ਦਾ ਨਿਰਮਾਣ ਵਿਸ਼ਵ ਪੱਧਰੀ ਹੋਵੇਗਾ ਅਤੇ ਇਥੇ ਆਉਣ ਵਾਲੀਆਂ ਸੰਗਤਾਂ ਗੁਰੂ ਸਾਹਿਬ ਦੇ ਜੀਵਨ ਕਾਲ ਨਾਲ ਸਬੰਧਤ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਗੀਆਂ। ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਦਾਅਵਾ ਕੀਤਾ ਕਿ ਇਹ ਯਾਦਗਾਰ ਇਕ ਸਾਲ ਵਿਚ ਮੁਕੰਮਲ ਕਰ ਲਈ ਜਾਵੇਗੀ ਅਤੇ 550 ਸਾਲਾ ਸਮਾਗਮਾਂ ਤੋਂ ਪਹਿਲਾਂ ਸੰਗਤ ਲਈ ਖੋਲ੍ਹ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਉਸਾਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਬਾਬਾ ਲਾਭ ਸਿੰਘ ਕਿਲ੍ਹਾ ਨੰਦਗੜ੍ਹ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ।

550ਵੇਂ ਪਰਕਾਸ਼ ਦਿਹਾੜੇ ਦੇ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ 22 ਤੇ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮਾਂ ਨਾਲ ਕੀਤੀ ਜਾਵੇਗੀ ਅਤੇ ਇਨ੍ਹਾਂ ਸਮਾਗਮਾਂ ਵਿਚ ਦੇਸ਼ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ।

ਉਹਨਾਂ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸੁਲਤਾਨਪੁਰ ਲੋਧੀ ਵੱਲ ਵਿਸ਼ੇਸ਼ ਤਵੱਜੋਂ ਨਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸ਼ਹਿਰ ਨੂੰ ਵਿਸ਼ਵ ਪੱਧਰੀ ਨੁਹਾਰ ਦੇਣ ਲਈ ਅੱਗੇ ਆਏ। ਉਹਨਾਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦੇ ਦਰਜ਼ੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਨੂੰ ਅਮਲੀ ਰੂਪ ਵਿਚ ਲਾਗੂ ਕਰਨਾ ਸਰਕਾਰ ਦਾ ਫ਼ਰਜ਼ ਹੈ ਅਤੇ ਸ਼੍ਰੋ.ਗੁ.ਪ੍ਰ.ਕ. ਇਹ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਇਸ ਵੱਲ ਤੁਰੰਤ ਧਿਆਨ ਦੇਵੇ ਅਤੇ ਬਿਨਾ ਦੇਰੀ ਕੀਤਿਆਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜ ਸ਼ੁਰੂ ਕਰੇ। ਇਸ ਤੋਂ ਪਹਿਲਾਂ ੴ ਮੂਲਮੰਤਰ ਅਸਥਾਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਲੰਗਰ ਹਾਲ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ ਅਤੇ ਸ਼ਤਾਬਦੀ ਨੂੰ ਸਮਰਪਿਤ ਸ਼੍ਰੋ.ਗੁ.ਪ੍ਰ.ਕ. ਦੇ ਉਪ ਦਫ਼ਤਰ ਨੂੰ ਵੀ ਚਾਲੂ ਕੀਤਾ ਗਿਆ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ ਗਿੱਲ, ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਹੋਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: