Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਈ ਅੰਮਿ੍ਤ ਸੰਚਾਰ ਕਰਵਾਇਆ ਗਿਆ

ਸ਼ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਈ ਅੰਮਿ੍ਤ ਸੰਚਾਰ ਕਰਵਾਇਆ ਗਿਆ

ਨਿਸ਼ਾਨ
ਨਿਸ਼ਾਨ

ਅੰਮਿ੍ਤਸਰ (2 ਸਤੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਸਿੱਖੀ ਦੇ ਪ੍ਰਸਾਰ ਲਈ ਗੁ: ਪਾਤਸ਼ਾਹੀ ਛੇਵੀਂ ਸਮਾਣਾ, ਗੁ: ਅਕਾਲਗੜ੍ਹ ਸਾਹਿਬ ਬਨੂੜ, ਗੁ: ਪਿੰਡ ਰਾਣੀ ਮਾਜਰਾ ਡੇਰਾ ਬੱਸੀ, ਗੁ: ਗੁਰੂਸਰ ਸਾਹਿਬ ਸੈਫਲਾਬਾਦ (ਕਪੂਰਥਲਾ), ਗੁ: ਟਾਹਲੀ ਸਾਹਿਬ ਬਲੇਰ ਖਾਨਪੁਰ (ਕਪੂਰਥਲਾ), ਗੁ: ਸਿੰਘ ਸਭਾ ਬੋਪਾਰਾਏ ਕਲਾਂ (ਜਲੰਧਰ), ਗੁ: ਡੇਰਾ ਬਾਬਾ ਹਰਜੀ ਖੁਖਰੈਣ (ਕਪੂਰਥਲਾ), ਗੁ: ਗੁਰੂ ਕਾ ਬਾਗ ਘੁੱਕੇਵਾਲੀ, ਗੁ: ਸ੍ਰੀ ਦਮਦਮਾ ਸਾਹਿਬ ਸਲਾਣਾ (ਫਤਹਿਗੜ੍ਹ ਸਾਹਿਬ), ਗੁ: ਬਰੀਲਾ ਖੁਰਦ (ਗੁਰਦਾਸਪੁਰ), ਗੁ: ਅੰਤੋਰ ਨਰੋਟ ਜੈਮਲ ਸਿੰਘ, ਅਕਾਲ ਅਕੈਡਮੀ ਤਿੱਬੜ ਤੇ ਗੁ: ਸੰਗਤਪੁਰਾ ਚੱਕ ਮੁਕੰਦ ਵਿਖੇ ਗੁਰਮਤਿ ਸਮਾਗਮਾਂ ਦੌਰਾਨ ਅੰਮਿ੍ਤ ਸੰਚਾਰ ਕਰਵਾਏ ਗਏ।

ਇਨਾਂ ਸਮਾਗਮਾਂ ਵਿੱਚ 1121 ਪ੍ਰਾਣੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ।

ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮਾਂ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸ: ਨਿਰਮੈਲ ਸਿੰਘ ਜੌਲਾ ਮੈਂਬਰ ਅੰਤਿ੍ੰਗ ਕਮੇਟੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਕੁਲਦੀਪ ਸਿੰਘ ਵਡਾਲਾ, ਸ:ਅਮਰੀਕ ਸਿੰਘ ਵਿਛੋਆ, ਸ: ਜੋਧ ਸਿੰਘ ਸਮਰਾ, ਸ: ਰਵਿੰਦਰ ਸਿੰਘ ਖਾਲਸਾ, ਸ: ਕੁਲਦੀਪ ਸਿੰਘ, ਸ: ਨਿਰਮਲ ਸਿੰਘ ਹਰਿਆਉ, ਬੀਬੀ ਸਵਰਨ ਕੌਰ ਤੇੜਾ, ਜਥੇਦਾਰ ਰਤਨ ਸਿੰਘ ਜੱਫਰਵਾਲ ਨੇ ਅੰਮਿ੍ਤਪਾਨ ਕਰਨ ਵਾਲੀ ਸੰਗਤ ਨੂੰ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਪ੍ਰੇਰਿਆ । ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: