Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਕੂਲ ‘ਚ ਇਮਤਿਹਾਨ ਸਮੇਂ ਕਰਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਸਕੂਲ ‘ਚ ਇਮਤਿਹਾਨ ਸਮੇਂ ਕਰਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਸਹਾਰਨਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਸਕੂਲ ਪ੍ਰਬੰਧਕਾਂ ਦੀ ਇਸ ਹਰਕਤ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ।

ਉਨ੍ਹਾਂ ਸਥਾਨਕ ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਰਾਰ ਗੁਰੂ ਬਖ਼ਸ਼ੀ ਰਹਿਣੀ ਦਾ ਹਿੱਸਾ ਹਨ ਅਤੇ ਅੰਮ੍ਰਿਤਧਾਰੀ ਸਿੱਖਾਂ ਲਈ ਕਰਾਰ ਆਪਣੇ ਅੰਗ-ਸੰਗ ਰੱਖਣੇ ਗੁਰੂ ਦਾ ਹੁਕਮ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜਾਣਨ ਦੇ ਬਾਵਜੂਦ ਵੀ ਭਾਰਤ ਅੰਦਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਸਾਜ਼ਿਸ਼ ਪ੍ਰਤੀਤ ਹੁੰਦੀਆਂ ਹਨ, ਜਿਨ੍ਹਾਂ ਕਰਕੇ ਸਿੱਖਾਂ ਅੰਦਰ ਅਕਸਰ ਰੋਸ ਰਹਿੰਦਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਿਥੇ ਆਪਣੇ ਤੌਰ ‘ਤੇ ਪੜਤਾਲ ਕਰਵਾਈ ਜਾਵੇਗੀ, ਉਥੇ ਹੀ ਕੇਂਦਰ ਸਰਕਾਰ ਨਾਲ ਵੀ ਰਾਬਤਾ ਬਣਾ ਕੇ ਭਾਰਤ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: