Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਸਰਬੱਤ ਖਾਲਸਾ ਦੇ ਮਤਿਆ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕੀਤਾ ਰੱਦ

ਸ਼੍ਰੋਮਣੀ ਕਮੇਟੀ ਨੇ ਸਰਬੱਤ ਖਾਲਸਾ ਦੇ ਮਤਿਆ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕੀਤਾ ਰੱਦ

ਅੰਮਿ੍ਤਸਰ ( 13 ਨਵੰਬਰ, 2015): ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਦਿਨੀ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੌਰਾਨ ਪਾਸ ਕੀਤੇ ਮਤਿਆ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਪੰਥਕ ਹਾਲਾਤਾਂ ‘ਤੇ ਨਜ਼ਰਸਾਨੀ ਲਈ ਅੰਤਿ੍ੰਗ ਕਮੇਟੀ ਦੀ ਹੰਗਾਮੀ ਬੈਠਕ ਪ੍ਰਧਾਨਗੀ ਰਘੁਜੀਤ ਸਿੰਘ ਵਿਰਕ ਨੇ ਕੀਤੀ। ਦਫ਼ਤਰ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਵਿਖੇ ਬੁਲਾਈ ਗਈ ਮੀਟਿੰਗ ਵਿੱਚ ਪ੍ਰਧਾਨ ਅਵਤਾਰ ਸਿੰਘ ਮੱਕੜ ਸਿਹਤ ਠੀਕ ਨਾ ਹੋਣ ਕਾਰਨ ਨਹੀਂ ਪਹੁੰਚ ਸਕੇ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ

ਰਘੁਜੀਤ ਸਿੰਘ ਨੇ ਕਿਹਾ ਕਿ ਕੁਝ ਪੰਥ ਵਿਰੋਧੀ ਤਾਕਤਾਂ ਵੱਲੋਂ ਸਾਜਿਸ਼ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੀ ਹੋਂਦ ਹਸਤੀ ਨੂੰ ਖਤਮ ਕਰਨ ਦੇ ਮਨਸੂਬੇ ਤਹਿਤ ਇਕੱਠ ਕੀਤਾ ਜਿਸ ‘ਚ ਪੰਥਕ ਰਵਾਇਤਾਂ ਦਾ ਘਾਣ ਕਰਦਿਆਂ ਬਿਨ੍ਹਾਂ ਸਰਬ ਪ੍ਰਵਾਨਗੀ ਨਵੇਂ ਜਥੇਦਾਰ ਥਾਪੇ ਅਤੇ ਕੁਝ ਹੋਰ ਮਤੇ ਪਾਸ ਕੀਤੇ ਗਏ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਪੂਰੀ ਤਰ੍ਹਾਂ ਰੱਦ ਕੀਤਾ ਹੈ।

ਬੰਦੀ ਛੋੜ ਦਿਵਸ ਮੌਕੇ ਹਰਿਮੰਦਰ ਸਾਹਿਬ ਵਿਖੇ ਪੰਥਕ ਰਵਾਇਤਾਂ ਮੁਤਾਬਕ ਦਰਸ਼ਨੀ ਡਿਓੜੀ ਤੋਂ ਕੌਮ ਦੇ ਨਾਂਅ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਦੇਸ਼ ਦਿੱਤਾ ਸੀ ਪਰ ਕੁਝ ਜਥੇਬੰਦੀਆਂ ਵੱਲੋਂ ਸਾਜਿਸ਼ ਤਹਿਤ ਇਸ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰਦਿਆਂ ਖਲਲ ਪਾ ਕੇ ਮਰਿਯਾਦਾ ਦੀ ਉਲੰਘਣਾ ਕੀਤੀ।

ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਦੀ ਪਾਵਨ ਪਵਿੱਤਰ ਇਤਿਹਾਸਕ ਦਰਸ਼ਨੀ ਡਿਓੜੀ ਨੂੰ ਇਕ ਸਿਰਫਿਰੇ ਵੱਲੋਂ ਉਪਰ ਚੜ੍ਹ ਕੇ ਬਾਰੀਆਂ ਨੂੰ ਲੱਤਾਂ ਮਾਰ ਕੇ ਬੇਹੁਰਮਤੀ ਕੀਤੀ ਜਿਸ ਦੀ ਅੰਤਿ੍ੰਗ ਕਮੇਟੀ ਵੱਲੋਂ ਨਿੰਦਾ ਕੀਤੀ ਹੈ।

ਇੱਕਤਰਤਾ ‘ਚ ਕੇਵਲ ਸਿੰਘ ਬਾਦਲ ਮੀਤ ਪ੍ਰਧਾਨ, ਦਿਆਲ ਸਿੰਘ ਕੋਲਿਆਂਵਾਲੀ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਸੁਰਜੀਤ ਸਿੰਘ ਗੜ੍ਹੀ, ਮੋਹਨ ਸਿੰਘ ਬੰਗੀ, ਰਾਮਪਾਲ ਸਿੰਘ ਬਹਿਣੀਵਾਲ, ਨਿਰਮੈਲ ਸਿੰਘ ਜੌਲਾਕਲਾ, ਹਰਚਰਨ ਸਿੰਘ, ਡਾ.ਰੂਪ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਜਤਿੰਦਰ ਸਿੰਘ ਆਦਿ ਮੌਜੂਦ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: