Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਸ਼ਟਰ ‘ਚ ਸਿੱਖ ਨੌਜਵਾਨਾਂ ‘ਤੇ ਹੋਏ ਕਾਤਲਾਨਾ ਹਮਲੇ ਦੀ ਸ਼੍ਰੋ. ਗੁ. ਪ੍ਰ. ਕ. ਵੱਲੋਂ ਨਿੰਦਾ

ਮਹਾਰਾਸ਼ਟਰ ‘ਚ ਸਿੱਖ ਨੌਜਵਾਨਾਂ ‘ਤੇ ਹੋਏ ਕਾਤਲਾਨਾ ਹਮਲੇ ਦੀ ਸ਼੍ਰੋ. ਗੁ. ਪ੍ਰ. ਕ. ਵੱਲੋਂ ਨਿੰਦਾ

ਚੰਡੀਗੜ੍ਹ –  ਬੀਤੇ ਦਿਨੀਂ ਹੋਏ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜੁਆਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: