Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁਲਾਜਮਾਂ ਸਬੰਧੀ ਫੈਸਲਾ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਕਿਸੇ ਵਿਅਕਤੀ ਵਿਸ਼ੇਸ ਦਾ ਨਹੀਂ

ਮੁਲਾਜਮਾਂ ਸਬੰਧੀ ਫੈਸਲਾ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਕਿਸੇ ਵਿਅਕਤੀ ਵਿਸ਼ੇਸ ਦਾ ਨਹੀਂ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ 523 ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ।

ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਨਿਯਮਾਂ ਵਿਰੁੱਧ ਹੋਈਆਂ ਨਿਯੁਕਤੀਆਂ ਦੀ ਜਾਂਚ ਲਈ ਸ. ਰਘੁਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਇਕ ਸਬ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਕਈ ਮੀਟਿੰਗਾਂ ਕਰਕੇ ਇਨ੍ਹਾਂ ਨਿਯੁਕਤੀਆਂ ਨੂੰ ਨਿਯਮਾਂ ਵਿਰੁੱਧ ਪਾਇਆ। ਲੰਬੀ ਪੜਤਾਲ ਤੋਂ ਬਾਅਦ ਇਸ ਸਬ-ਕਮੇਟੀ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਰੱਖੀ। ਅੰਤਿੰਗ ਕਮੇਟੀ ਦੀ ਮੀਟਿੰਗ ਵਿਚ ਇਸ ਰਿਪੋਰਟ ਤੇ ਲੰਬੀ ਚਰਚਾ ਤੋਂ ਬਾਅਦ ਸਰਬ-ਸੰਮਤੀ ਨਾਲ ਇਨ੍ਹਾਂ ਨਿਯੁਕਤੀਆਂ ਨੂੰ ਰੱਦ ਕਰਨ ਦਾ ਫੈਸਲਾ ਹੋਇਆ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਇਸ ਫੈਸਲੇ ਨਾਲ ਪ੍ਰਭਾਵਿਤ ਹੋਏ ਹਨ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਦਿੱਤੇ ਜਾ ਰਹੇ ਇਸ਼ਤਿਹਾਰ ਵਿਚ ਲੋੜ ਅਨੁਸਾਰ ਮੰਗੀਆਂ ਅਸਾਮੀਆਂ ਅਨੁਸਾਰ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹੀ ਫੈਸਲਾ ਵਿਦਿਅਕ ਅਦਾਰਿਆਂ ਤੇ ਵੀ ਲਾਗੂ ਹੋਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: