Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਕਾਲਜ ਪਟਿਆਲਾ ‘ਚ ਤਾਇਨਾਤ ਮੁਲਾਜ਼ਮ ਕੀਤੇ ਫਾਰਗ; ਸ਼੍ਰੋਮਣੀ ਕਮੇਟੀ ਪ੍ਰਧਾਨ, ਸੁਖਬੀਰ ਖਿਲਾਫ਼ ਨਾਅਰੇਬਾਜ਼ੀ

ਖਾਲਸਾ ਕਾਲਜ ਪਟਿਆਲਾ ‘ਚ ਤਾਇਨਾਤ ਮੁਲਾਜ਼ਮ ਕੀਤੇ ਫਾਰਗ; ਸ਼੍ਰੋਮਣੀ ਕਮੇਟੀ ਪ੍ਰਧਾਨ, ਸੁਖਬੀਰ ਖਿਲਾਫ਼ ਨਾਅਰੇਬਾਜ਼ੀ

ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 500 ਤੋਂ ਵੱਧ ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਤੋਂ ਬਾਅਦ ਅੱਜ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਡਾਇਰੈਕਟਰ ਐਜੂਕੇਸ਼ਨ ਵੱਲੋਂ ਜਾਰੀ ਹੁਕਮਾਂ ਤਹਿਤ ਖਾਲਸਾ ਕਾਲਜ ਪਟਿਆਲਾ ਵਿਖੇ ਤਾਇਨਾਤ 25 ਦੇ ਕਰੀਬ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਗਿਆ।

ਫਾਰਗ ਕੀਤੇ ਜਾਣ ਵਾਲੇ ਮੁਲਾਜ਼ਮਾਂ ‘ਚ 7 ਕਲਰਕ, 7 ਸਫਾਈ ਸੇਵਕ, 5 ਲੈਬ ਅਟੈਡੰਟ, 5 ਸੇਵਾਦਾਰ ਤੋਂ ਇਲਾਵਾ 1 ਮਾਲੀ ਵੀ ਸ਼ਾਮਲ ਹੈ। ਕਾਲਜ ਵਿਚ ਜਿਵੇਂ ਹੀ ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਬਾਰੇ ਪਤਾ ਲੱਗਿਆ ਤਾਂ ਸਾਰੇ ਮੁਲਾਜ਼ਮ ਫੁੱਟ-ਫੁੱਟ ਕੇ ਰੋ ਰਹਿ ਸਨ, ਇਸ ਦੌਰਾਨ ਕਾਲਜ ਦਾ ਮਾਹੌਲ ਏਨਾ ਗਮਗੀਨ ਅਤੇ ਭਾਵੁਕ ਹੋ ਗਿਆ ਕਿ ਕਾਲਜ ‘ਚ ਮੌਜੂਦ ਸਟਾਫ ਦੀਆਂ ਅੱਖਾਂ ਭਰ ਆਈਆਂ। ਫਾਰਗ ਕੀਤੇ ਮੁਲਾਜ਼ਮਾਂ ਨੂੰ ਕੱਢੇ ਜਾਣ ਦੇ ਪੱਤਰ ਹਾਸਲ ਕਰਨ ਤੋਂ ਬਾਅਦ ਰੋਸ ਦੀ ਲਹਿਰ ਉਠ ਖੜ ਹੋਈ ਅਤੇ ਉਨ੍ਹਾਂ ਕਾਲਜ ਦੇ ਬਾਹਰ ਇਕੱਠੇ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਖਾਲਸਾ ਕਾਲਜ ਪਟਿਆਲਾ ਵਿਖੇ ਫਾਰਗ ਕੀਤੇ ਮੁਲਾਜ਼ਮ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਉਂਦੇ ਹੋਏ

ਫਾਰਗ ਕੀਤੇ ਮੁਲਾਜ਼ਮਾਂ ਨੇ ਰੋਸ ਪ੍ਰਗਟ ਕਰਦਿਆਂ ਜਿਥੇ ਨਾਅਰੇਬਾਜ਼ੀ ਕੀਤੀ, ਉਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਕਾਲਜ ਵਿਚ ਸੇਵਾਵਾਂ ਦੇ ਰਹੇ ਹਨ ਤੇ ਬਿਨਾਂ ਕਿਸੇ ਕਾਰਣ ਤੋਂ ਸਾਡੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦਾ ਹੁਕਮ ਸੁਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਸਾਨੂੰ ਯੋਗਤਾ ਅਤੇ ਤਜਰਬੇ ਆਧਾਰ ‘ਤੇ ਭਰਤੀ ਕੀਤਾ ਗਿਆ ਸੀ, ਪਰ ਹੁਣ ਬਿਨਾਂ ਕੋਈ ਕਾਰਨ ਦੱਸੇ ਸ਼੍ਰੋਮਣੀ ਕਮੇਟੀ ਵੱਲੋਂ ਸਾਨੂੰ ਨੌਕਰੀ ਕੱਢਕੇ ਤੋਂ ਬੇਰੁਜ਼ਗਾਰ ਕਰ ਦਿੱਤਾ ਗਿਆ।

ਇਸ ਮੌਕੇ ਫਾਰਗ ਮੁਲਾਜ਼ਮਾਂ ‘ਚ ਗੁਰਿੰਦਰਪਾਲ ਸਿੰਘ, ਨਿਤੀਸ਼ ਕੁਮਾਰ, ਜਸਵੀਨ, ਚਰਨਜੀਤ ਸਿੰਘ, ਸਤਨਾਮ ਸਿੰਘ, ਕੁਲਵੀਰ ਸਿੰਘ, ਜਸਨੈਨ ਪਾਲ, ਕੁਲਦੀਪ ਕੌਰ, ਬਲਰਾਮ, ਜਗਸੀਰ, ਵੰਦਨਾ, ਜਸਬੀਰ ਕੌਰ, ਕਵਿਤਾ, ਸਰਬਜੀਤ, ਰਾਮ ਲਾਲ, ਪਿੰਕੀ, ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ, ਦਵਿੰਦਰ, ਕੁਲਦੀਪ ਕੌਰ, ਜਸਵਿੰਦਰ ਕੌਰ, ਖੁਸਵੰਤ ਕੌਰ, ਪਿੰਕੀ ਪਾਰਸ ਆਦਿ ਨੇ ਕਿਹਾ ਕਿ ਇਕ ਪਾਸੇ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੈਪਟਨ ਸਰਕਾਰ ਨੂੰ ਰੁਜ਼ਗਾਰ ਨਾ ਦਿੱਤੇ ਜਾਣ ‘ਤੇ ਰੌਲਾ ਰੱਪਾ ਪਾ ਰਹੇ ਹਨ, ਦੂਜੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਦੇ ਆਦੇਸ਼ ਦਿਵਾ ਕੇ ਮੁਲਾਜ਼ਮਾਂ ਤੋਂ ਰੁਜ਼ਗਾਰ ਖੋਹ ਰਹੇ ਹਨ। ਮੁਲਾਜ਼ਮਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਬੀਬੀ ਹਰਸਿਮਰਤ ਕੌਰ ਬਾਦਲ ਨੰਨੀ ਛਾਂ ਦੀ ਰਾਖੀ ਕੀਤੇ ਜਾਣ ਦੀ ਆਵਾਜ਼ ਬੁਲੰਦ ਕਰਦੇ ਹਨ, ਪਰ ਅੱਜ ਸਾਡੇ ਬੱਚੇ ਬੱਚੀਆਂ ਤੋ ਰੁਜ਼ਗਾਰ ਖੋਹ ਕੇ ਉਹ ਕੀ ਸਾਬਤ ਕਰਨਾ ਚਾਹੁੰਦੇ ਹਨ। ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕੋਸਦਿਆਂ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੇ ਪ੍ਰਧਾਨ ਹਨ, ਜਿਨਾਂ ਨੂੰ ਕੌਮ ਅਤੇ ਮੁਲਾਜ਼ਮਾਂ ਦੇ ਹਿੱਤ ‘ਚ ਫੈਸਲੇ ਲੈਣੇ ਚਾਹੀਦੇ ਹਨ ਨਾ ਕਿ ਮੁਲਾਜ਼ਮਾਂ ਦਾ ਰੁਜ਼ਗਾਰ ਖੋਹ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰਨਾ ਚਾਹੀਦਾ ਹੈ।

ਕੀ ਕਹਿਣਾ ਪ੍ਰਿੰਸੀਪਲ ਧਰਮਿੰਦਰ ਸਿੰਘ ਉਭਾ ਦਾ ਫਾਰਗ ਕੀਤੇ ਜਾਣ ਵਾਲੇ ਮੁਲਾਜ਼ਮਾਂ ਸਬੰਧੀ
ਜਦੋਂ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਂ ਤਾਂ ਹੁਕਮਾਂ ਅਤੇ ਆਦੇਸ਼ਾਂ ਦੀ ਪਾਲਣਾ ਕਰ ਰਿਹਾ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਵਿਚ ਸਟਾਫ ਸਰਪਲੱਸ ਨਹੀਂ ਹੈ ਅਤੇ ਜ਼ਰੂਰਤ ਅਨੁਸਾਰ ਹੀ ਸਾਰੇ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਰੁਜ਼ਗਾਰ ਦੇਣਾ ਵੱਡੀ ਗੱਲ ਹੈ, ਮੁਲਾਜ਼ਮਾਂ ਦਾ ਰੁਜ਼ਗਾਰ ਖੁਸ ਜਾਣ ਦੇ ਹੱਕ ਵਿਚ ਨਹੀਂ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: