Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਬਾ ਦਾਦੂਵਾਲ ਦੇ ਹੈੱਡ ਕਵਾਟਰ ਗੁ. ਜੰਡਾਲੀ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਕਬਜ਼ਾ

ਬਾਬਾ ਦਾਦੂਵਾਲ ਦੇ ਹੈੱਡ ਕਵਾਟਰ ਗੁ. ਜੰਡਾਲੀ ਸਾਹਿਬ ‘ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਕਬਜ਼ਾ

Dadu  Walaਬਠਿੰਡਾ ( 23 ਅਗਸਤ 2013): ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਪ੍ਰਬੰਧ ਵਿੱਚ ਚੱਲ ਰਹੇ ਗੁਰਦੁਆਰਾ ਜੰਡਾਲੀ ਸਾਹਿਬ ਕੋਟ ਸ਼ਮੀਰ ‘ਤੇ ਬਾਦਲ ਦਲ ਦੇ ਸ੍ਰੋਮਣੀ ਕਮੇਟੀ ਮੈਬਰਾਂ ਨੇ ਕਬਜ਼ਾ ਕਰ ਲਿਆ ਹੈ।

ਗੁਰਦਆਰਾ ਜੰਡਾਲੀਸਰ ਪਾਤਸ਼ਾਹੀ ਛੇਵੀਂ ਤੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਲਕਾ ਬੱਲੂਆਣਾ ਅਮਰੀਕ ਸਿੰਘ ਕੋਟਸ਼ਮੀਰ, ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੀਪ ਸਿੰਘ ਕੋਟਸ਼ਮੀਰ, ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੇ ਭਰਾ ਹਰਚਰਨ ਸਿੰਘ ਕੋਟਫੱਤਾ ਨਾਲ ਆਏ ਬੰਦਿਆਂ ਜ਼ਬਰੀ ਵੱਲੌਂ ਕਬਜਾ ਕਰ ਲਿਆ ਤੇ ਗੁਰਦੁਆਰਾ ਸਾਹਿਬ ਦੇ ਏਰੀਏ ਨੂੰ ਪੁਲਿਸ ਛਾਊਣੀ ਵਿੱਚ ਤਬਦੀਲ ਕਰਦਿਆਂ ਆਉਣ ਜਾਣ ਤੇ ਵੀ ਪਾਬੰਦੀ ਲਾ ਦਿੱਤੀ।

ਦਾਦੂਵਾਲ ਦੇ ਸਮਰੱਥਕ ਪ੍ਰਦੀਪ ਸਿੰਘ ਚਾਂਦਪੁਰਾ ਨੇ ਦੋਸ਼ ਲਾਏ ਕਿ ਪੁਲਿਸ ਨੇ ਦਹਿਸ਼ਤ ਬਨਾਉਂਦਿਆਂ ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ ਦੀ ਮਾਨ ਮਰਿਆਦਾ ਨੂੰ ਵੀ ਠੇਸ ਪਹੁੰਚਾਈ।

ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਧੱਕੇ ਨਾਲ ਕਬਜਾ ਕੀਤਾ ਗਿਆ ਹੈ ਕਿਉਂਕਿ ਇਹ ਗੁਰਦੁਆਰਾ ਸਾਹਿਬ ਦੀ ਦੇਖਰੇਖ 1998 ਵਿੱਚ ਪਿੰਡ ਕੋਟਸ਼ਮੀਰ ਦੀ ਪੰਚਾਇਤ ਨੇ ਲਿਖਤੀ ਤੌਰ ਤੇ ਸੰਤ ਦਾਦੂਵਾਲ ਨੂੰ ਸੰਭਾਲੀ ਗਈ ਸੀ ਤੇ ਇਸ ਗੁਰਦੁਆਰਾ ਸਾਹਿਬ ਤੇ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਹੀਂ ਬਣਦਾ।

ਬਾਬਾ ਦਾਦੂਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁ. ਜੰਡਾਲੀ ਸਾਹਿਬ ਕੋਟਸ਼ਮੀਰ 'ਤੇ ਕੀਤਾ ਕਬਜ਼ਾ
ਬਾਬਾ ਦਾਦੂਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁ. ਜੰਡਾਲੀ ਸਾਹਿਬ ਕੋਟਸ਼ਮੀਰ ‘ਤੇ ਕੀਤਾ ਕਬਜ਼ਾ

ਉਹਨਾ ਦੋਸ਼ ਲਾਏ ਕਿ ਅਕਾਲੀ ਭਾਜਪਾ ਸਰਕਾਰ ਬੌਖਲਾਹਟ ਵਿੱਚ ਆਕੇ ਕੋਝੀਆਂ ਹਰਕਤਾਂ ਕਰ ਰਹੀ ਹੈ ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੌਂ ਕੀਤੇ ਗਏ ਗੁਰਦੁਆਰਾ ਸਾਹਿਬ ਦੇ ਕਬਜੇ ਨੂੰ ਵਾਪਸ ਦਵਾਇਆ ਜਾਵੇ ਤੇ ਸੰਤ ਦਾਦੂਵਾਲ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਨੰਬਰਦਾਰ ਨੇ ਕਿਹਾ ਕਿ ਸਵਾ ਦੋ ਏਕੜ ਵਿੱਚ ਬਣਿਆ ਇਹ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਹੈ ਤੇ ਇਹ ਪਿੰਡ ਕੋਟਸ਼ਮੀਰ ਦੀ ਜਾਇਦਾਦ ਹੈ ਪਰ ਸੰਤ ਦਾਦੂਵਾਲ ਕੁੱਝ ਸਮੇਂ ਤੋਂ ਇਸਦੇ ਪ੍ਰਬੰਧ ਚਲਾ ਰਹੇ ਸਨ, ਪਰ ਹੁਣ ਪਿੰਡ ਵਾਸੀ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਖੁਦ ਚਲਾਉਣਾ ਚਾਹੁੰਦੇ ਹਨ ਜਿਸ ਕਰਕੇ ਇਸ ਦੇ ਪ੍ਰਬੰਧ ਆਪਣੇ ਹੱਥ ਵਿੱਚ ਲਏ ਗਏ ਹਨ ਤੇ ਜੇਕਰ ਪਿੰਡ ਵਾਸੀ ਚਾਹੁਣਗੇ ਤਾਂ ਇਸ ਦੀ ਦੇਖਰੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਦਿੱਤੀ ਜਾ ਸਕਦੀ ਹੈ। ਪਰ ਇਸ ਗੁਰਦੁਆਰਾ ਸਾਹਿਬ ਦੀ ਜਾਇਦਾਦ ਜਾਂ ਦੇਖਰੇਖ ਨਾਲ ਸੰਤ ਦਾਦੂਵਾਲ ਦਾ ਕੋਈ ਸਬੰਧ ਨਹੀਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: