Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਅਤੇ ਬਾਦਲ ਸਰਕਾਰ 6 ਜੂਨ ਦੇ ਸਮਾਗਮਾਂ ’ਚ ਗੜਬੜ ਕਰਨੀ ਚਾਹੁੰਦੀ ਹੈ: ਮਾਨ ਦਲ

ਸ਼੍ਰੋਮਣੀ ਕਮੇਟੀ ਅਤੇ ਬਾਦਲ ਸਰਕਾਰ 6 ਜੂਨ ਦੇ ਸਮਾਗਮਾਂ ’ਚ ਗੜਬੜ ਕਰਨੀ ਚਾਹੁੰਦੀ ਹੈ: ਮਾਨ ਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਅਵਤਾਰ ਸਿੰਘ ਮੱਕੜ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਹੈ ਜਿਸ ਵਿਚ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਹੋਣੇ ਵਾਲੇ ਸਮਾਗਮ ਲਈ ਸਖ਼ਤ ਪ੍ਰਬੰਧ ਕਰ ਰਹੀ ਹੈ ਤਾਂ ਜੋ ਪਿਛਲੇ ਦੋ ਸਾਲਾਂ ਵਾਂਗ ਉਥੇ ਕੋਈ ਗੜਬੜ ਨਾ ਹੋ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ (ਫਾਈਲ ਫੋਟੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ (ਫਾਈਲ ਫੋਟੋ)

ਮਾਨ ਦਲ ਵਲੋਂ ਜਾਰੀ ਇਕ ਲਿਖਤੀ ਬਿਆਨ ਵਿਚ ਸ਼੍ਰੋਮਣੀ ਕਮੇਟੀ ’ਤੇ ਇਹ ਇਲਜ਼ਾਮ ਲਾਏ ਗਏ ਹਨ ਕਿ ਸਮਾਗਮ ਦੌਰਾਨ “ਟਾਸਕ ਫੋਰਸ” ਅਤੇ ਭਾਰੀ ਗਿਣਤੀ ਵਿਚ ਪੁਲਿਸ ਵਾਲਿਆਂ ਨੂੰ ਸਾਦੇ ਕੱਪੜਿਆਂ ਵਿਚ ਉਥੇ ਤੈਨਾਤ ਕੀਤਾ ਜਾ ਰਿਹਾ ਹੈ।

ਮਾਨ ਦਲ ਨੇ ਇਹ ਵੀ ਇਲਜ਼ਾਮ ਲਾਏ ਹਨ ਇਹ ਸਾਰਾ ਕੁਝ ਸ਼੍ਰੋਮਣੀ ਕਮੇਟੀ ਵਲੋਂ ਮਾਨ ਦਲ ਅਤੇ ਉਨ੍ਹਾਂ ਦੀ ਸਮਰਥਕ ਜਥੇਬੰਦੀਆਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਵਿਚ 6 ਜੂਨ ਦੇ ਸਮਾਗਮਾਂ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਚੋਖਾ ਵਾਧਾ ਹੋਇਆ ਹੈ। ਬੀਤੇ ਦੋ ਵਰ੍ਹੇ ਕੁਝ ਨੌਜਵਾਨਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚ ਝੜਪਾਂ ਵੀ ਦੇਖਣ ਨੂੰ ਮਿਲੀਆਂ। ਖੁਫੀਆ ਏਜੰਸੀਆਂ ਅਤੇ ਸਾਦੇ ਕੱਪੜਿਆਂ ਵਿਚ ਪੁਲਿਸ ਦੀ ਮੌਜੂਦਗੀ ਵੀ ਸਪੱਸ਼ਟ ਦਿਖਾਈ ਦੇ ਰਹੀ ਸੀ ਪਿਛਲੇ ਸਾਲ ਦੇ ਸਮਾਗਮ ਵਿਚ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: