Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਕਰਵਾਏਗੀ ਵਿਸ਼ਵ ਪੰਜਾਬੀ ਸੰਮੇਲਨ: ਪ੍ਰਧਾਨ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਕਰਵਾਏਗੀ ਵਿਸ਼ਵ ਪੰਜਾਬੀ ਸੰਮੇਲਨ: ਪ੍ਰਧਾਨ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (16 ਜੁਲਾਈ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸਦੀ ਜਾਜ਼ਕਾਰੀ ਦਿੰਦਿਆਂਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।

ਸ: ਅਵਤਾਰ ਸਿੰਘ ਮੱਕੜ
ਅਵਤਾਰ ਸਿੰਘ ਮੱਕੜ

ਉਨ੍ਹਾਂ ਕਿਹਾ ਕਿ ਇਸਦੀ ਰੂਪ ਰੇਖਾ ਤੈਅ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਜਸਪਾਲ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਗੁਰਮੋਹਨ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ: ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਡਾ: ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਤੋਂ ਡਾ: ਜੋਗਾ ਸਿੰਘ, ਗੁਰੂ ਨਾਨਕ ‘ਵਰਸਿਟੀ ਤੋਂ ਡਾ: ਬਲਵੰਤ ਸਿੰਘ ਢਿੱਲੋਂ, ਡਾ: ਜਗਬੀਰ ਸਿੰਘ ਦਿੱਲੀ, ਡਾ: ਦੀਪਕ ਮਨਮੋਹਨ, ਡਾ: ਪਰਮਜੀਤ ਸਿੰਘ ਸਿੱਧੂ ‘ਤੇ ਆਧਾਰਿਤ ਕਮੇਟੀ ਬਣਾਈ ਗਈ ਹੈ ਜਿਸ ਦੇ ਕੋਆਰਡੀਨੇਟਰ ਸ: ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਹੋਣਗੇ।

ਵਿਸ਼ਵ ਸੰਮੇਲਨ ਦੇ 6 ਸੈਸ਼ਨ ਹੋਣਗੇ ਜਿਸ ‘ਚ ਉਦਘਾਟਨੀ ਤੇ ਸਮਾਪਤੀ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ 3 ਅਤੇ 1 ਗੁਰਮੁੱਖੀ ਲਿੱਪੀ ‘ਤੇ ਹੋਵੇਗਾ। ਇਸ ਬਾਬਤ ਸ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਦੀ ਨਿਗਰਾਨੀ ਹੇਠ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਦਫ਼ਤਰ ਖੋਲ੍ਹਿਆ ਜਾਵੇਗਾ ਤੇ ਡਾ: ਅਨੁਰਾਗ ਸਿੰਘ ਇਸ ਦਫ਼ਤਰ ਵਿਖੇ ਇੰਚਾਰਜ ਹੋਣਗੇ ਜਦਕਿ ਮੀਡੀਆ ਨੂੰ ਜਾਣਕਾਰੀ ਸਮੇਂ ਸਮੇਂ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਦੇਣਗੇ।

ਪੱਤਰਕਾਰ ਮਿਲਣੀ ਦੌਰਾਨ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਇਸ ਸੰਮੇਲਨ ‘ਚ ਪੰਜਾਬੀ ਭਾਸ਼ਾ ਨਾਲ ਸਬੰਧ ਰੱਖਣ ਵਾਲੇ ਵੱਖ- ਵੱਖ ਦੇਸ਼ਾਂ ਪਾਕਿਸਤਾਨ ਸਮੇਤ ਕੈਨੇਡਾ, ਅਮਰੀਕਾ, ਇੰਗਲੈਂਡ, ਸਿੰਘਾਪੁਰ, ਮਲੇਸ਼ੀਆ ਤੇ ਆਸਟਰੇਲੀਆ ਆਦਿ ਤੋਂ ਵਿਦਵਾਨ ਸ਼ਾਮਲ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: