Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕਰੇਗੀ ਛਪਾਈ

ਸ਼੍ਰੋਮਣੀ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕਰੇਗੀ ਛਪਾਈ

ਦੋਰਾਹਾ (3 ਮਾਰਚ, 2015): ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ  ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ‘ਚ ਹੋਈ ।

 ਇਕੱਤਰਤਾ ‘ਚ ਲਏ ਗਏ ਫੈਸਲਿਆਂ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਤਨਾਮ ਐਜ਼ੂਕੇਸ਼ਨ ਟਰੱਸਟ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰੇਗੀ।

guru granth sahib
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਇਸ ਬਾਰੇ ਸ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ: ਰਜਿੰਦਰ ਸਿੰਘ ਮਹਿਤਾ ਅੰਤਿ੍ੰਗ ਮੈਂਬਰ ਅਤੇ ਸ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ‘ਤੇ ਆਧਾਰਿਤ ਸਬ ਕਮੇਟੀ ਗਠਿਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਦੀ ਤਹਿਸੀਲ ਘਰੋਂਡਾ ‘ਚ ਵਸੇ 101 ਸਿਕਲੀਗਰ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦਿੱਤੀ ਜਾਵੇਗੀ ਙ ਸ਼੍ਰੋਮਣੀ ਕਮੇਟੀ ਆਪਣੇ ਖਿਡਾਰੀਆਂ ਲਈ ਫ਼ਤਹਿਗੜ੍ਹ ਸਾਹਿਬ ਅਤੇ ਅੰਮਿ੍ਤਸਰ ‘ਚ 2 ਐਸਟ੍ਰੋਟਰਫ ਖੇਡ ਗਰਾਊਾਡਾਂ ਬਣਾਏਗੀ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਸੰਗਰੂਰ ‘ਚ ਲੜਕੀਆਂ ਲਈ ਕਾਲਜ ਖੋਲ੍ਹਣ ਬਾਰੇ ਪ੍ਰਵਾਨਗੀ ਦਿੱਤੀ ਗਈ ਹੈ। ਗੁਰਦੁਆਰਾ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ (ਅੰਮਿ੍ਤਸਰ) ‘ਚ ਤਕਰੀਬਨ 35 ਏਕੜ ਵਿੱਚ ਕੁਦਰਤੀ ਖੇਤੀ (ਜੈਵਿਕ) ਕੀਤੇ ਜਾਣ ਦਾ ਫੈਸਲਾ ਕੀਤਾ ਗਿਆ । ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੰਗਤਾਂ ਦੀ ਸਹੂਲਤ ਲਈ ਵਧੀਆ ਲਾਇਬ੍ਰੇਰੀ ਬਣਾਏ ਜਾਣ ਦਾ ਵੀ ਫੈਸਲਾ ਕੀਤਾ ਗਿਆ।

 ਸ: ਰਤਨਜੀਤ ਸਿੰਘ ਵਾਸੀ ਇੰਦੋਰ ਦੀ ਨਾਸਾ ਵੱਲੋਂ ਮੰਗਲ ਗ੍ਰਹਿ ‘ਤੇ ਖੋਜ ਲਈ ਚੋਣ ਕੀਤੇ ਜਾਣ ‘ਤੇ ਸ਼੍ਰੋਮਣੀ ਕਮੇਟੀ ਖੁਸ਼ੀ ਪ੍ਰਗਟ ਕਰਦੀ ਹੈ ਕਿਉਂਕਿ ਇਸ ਨਾਲ ਸਿੱਖਾਂ ਦਾ ਮਾਣ ਸਨਮਾਨ ਵਧਿਆ ਹੈ। ਸ: ਵਰਿਆਮ ਸਿੰਘ ਜੋ ਸੈਂਟਰਲ ਜੇਲ੍ਹ ਬਰੇਲੀ (ਉੱਤਰ ਪ੍ਰਦੇਸ਼) ‘ਚ ਨਜ਼ਰਬੰਦ ਹਨ ਦੇ ਕੇਸ ਦੀ ਪੈਰਵੀ ਲਈ ਪੰਜਾਹ ਹਜ਼ਾਰ ਰੁਪਏ ਸਹਾਇਤਾ ਮਨਜ਼ੂਰ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: