Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ 26ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ

ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ 26ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ

ਬਟਾਲਾ (6 ਜਨਵਰੀ, 2014): ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।

ਫ਼ਖਰ-ਏ-ਕੌਮ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ
ਫ਼ਖਰ-ਏ-ਕੌਮ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ

ਭਾਰਤੀ ਫੋਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ‘ਤੇ ਆਪਣੇ ਆਪ ਨੂੰ ਦੁਰਗਾ ਅਖਵਾਉਣ ਵਾਲੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੀ ਕੀਤੀ ਦਾ ਸਿੱਖ ਸਿਧਾਤਾਂ ਅਨੁਸਾਰ ਸਜ਼ਾ ਦੇਣ ਵਾਲੇ ਅਮਰ ਸ਼ਹੀਦ, ਸਿੱਖ ਕੌਮ ਦੇ ਹੀਰੇ, ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਵਸ 6 ਜਨਵਰੀ, 2015 ਦਿਨ ਮੰਗਲਵਾਰ ਨੂੰ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਪਿੰਡ ਅਗਵਾਨ ਨਜ਼ਦੀਕ ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾ ਰਿਹਾ ਹੈ ।

ਸੁਖਵਿੰਦਰ ਸਿੰਘ ਅਗਵਾਨ ਨੇ ਦੱਸਿਆ ਕਿ 4 ਜਨਵਰੀ ਨੂੰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਪ੍ਰਧਾਨ ਸੰਤ ਸਮਾਜ ਦੇ ਪਾਠੀ ਸਿੰਘਾਂ ਵੱਲੋਂ ਅਖੰਡ ਜਾਪ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ ਅੱਜ ਪੈਣਗੇ, ਉਪਰੰਤ ਖੁੱਲ੍ਹੇ ਪੰਡਾਲ ‘ਚ ਗੁਰਮਤਿ ਸਮਾਗਮ ਹੋਣਗੇ ।

ਬਾਅਦ ਦੁਪਹਿਰ ਦਮਦਮੀ ਟਕਸਾਲ ਸਮੇਤ ਪਹੁੰਚੀਆਂ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਰਾਜਨੀਤਿਕ ਆਗੂ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ । ਇਸ ਸਮਾਗਮ ਵਿੱਚ ਹਾਜ਼ਰੀ ਲੁਆਉਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤ ਪਹੁੰਚ ਰਹੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਫਰੈਂਕਫਰਟ ਵਿਖੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਸ਼ਹਿਰ ਸੰਗਰੂਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੇ ਸੇਵਾਦਾਰਾਂ ਦੀ ਚੋਣ ਗੁਰਮਤਿ ਮਰਿਯਾਦਾ ਅਨੁਸਾਰ ਇਲਾਕੇ ਦੀਆਂ ਸੰਗਤਾਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹੋਈ।
ਕਿਤਾਬ “ਰਾਜਘਾਟ ਤੇ ਹਮਲਾ” ਆਉਂਦੀ 25 ਮਈ ਨੂੰ ਪਿੰਡ ਕੋਟਭਾਰਾ ਵਿਖੇ ਹੋਣ ਵਾਲੇ ਇੱਕ ਗੁਰਮਤਿ ਸਮਾਗਮ ਦੌਰਾਨ ਜਾਰੀ ਕੀਤੀ ਜਾਵੇਗੀ। ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਇਸ ਕਿਤਾਬ ਦਾ ਪ੍ਰਕਾਸ਼ਨ
ਸਿੱਖ ਕੌਮ ਦੇ ਸ਼ਾਨਾਮੱਤੇ, ਅਨੂਠੇ, ਵਿਲੱਖਣ ਇਤਿਹਾਸ ਦੇ ਭਾਵੇਂ ਹਰ ਪੰਨੇ ਤੇ ਵਿਲੱਖਣ ਇਬਾਰਤ ਕੌਮ ਨੇ ਆਪਣੀ ਬਹਾਦਰੀ, ਕੁਰਬਾਨੀ, ਜਜ਼ਬੇ ਨਾਲ ਲਿਖੀ ਹੈ। ਪ੍ਰੰਤੂ ਕੁਝ ਪੰਨੇ ਜਿਹੜੇ ਧਰੂ-ਤਾਰੇੇ ਵਾਗੂੰ ਚਮਕਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: