Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 9 ਅਗਸਤ ਨੂੰ ਮਨਾਇਆ ਜਾਵੇਗਾ

ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 9 ਅਗਸਤ ਨੂੰ ਮਨਾਇਆ ਜਾਵੇਗਾ

ਰਨਤਾਰਨ (29 ਜੁਲਾਈ 2015): ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਹਰ ਸਾਲ ਵਾਂਗ ਇਸ ਸਾਲ ਵੀ ਪਿੰਡ ਮੰਡੀ ਵਸਾਖਾ (ਦਾਸੂਵਾਲ) ਵਿਖੇ ਮਨਾਇਆ ਜਾਵੇਗਾ । ਇਸ ਮੌਕੇ ਦੌਰਾਨ ਗੁਰਮਤਿ ਸਮਾਗਮ ਅਤੇ ਕਬੱਡੀ ਟੂਰਨਾਮੈਂਟ ਵੀ ਹੋਣਗੇ । ਸ਼ਹੀਦੀ ਦਿਹਾੜੇ ਸਬੰਧੀ ਪੰਥਕ ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਬਾਬਾ ਦਰਸ਼ਨ ਸਿੰਘ ਨੇ ਦਿੱਤੀ ।

Bhai sukhdev Singh Babbar Shaheedi smagamਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸਲਾਨਾ ਜੋੜ ਮੇਲੇ ਦੇ ਰੂਪ ਵਿਚ ਇਲਾਕੇ ਦੀਆਂ ਸੰਗਤਾਂ,ਪੰਥਕ ਤੇ ਧਾਰਮਿਕ ਜਥੇਬੰਦੀਆਂ, ਯੂ ਕੇ, ਯੂਰਪ ਅਤੇ ਅਮਰੀਕਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪਧਰ ਤੇ 9 ਅਗਸਤ ਨੂੰ ਮਨਾਉਣਗੀਆਂ ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ,ਢਾਡੀ ਤੇ ਰਾਗੀ ਜਥੇ ਹਾਜਰੀ ਭਰਨਗੇ ,ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਸਾਮ 5 ਵਜੇ ਕਬਡੀ ਦੇ ਮੈਚ ਕਰਵਾਏ ਜਾਣਗੇ । ਇਸ ਮੀਟਿੰਗ ਵਿਚ ਜਥੇਦਾਰ ਬਾਬਾ ਦਰਸ਼ਨ ਸਿੰਘ ਜੀ ਤੋਂ ਇਲਾਵਾ ਜਥੇਦਾਰ ਬਲਦੇਵ ਸਿੰਘ ਜੀ ਮੁਖੀ ਅਖੰਡਕੀਰਤਨੀ ਜਥਾ ਇੰਟਰਨੈਸ਼ਨਲ, ਗੁਰਪ੍ਰੀਤ ਸਿੰਘ ਖਾਲਸਾ (ਸਿਖ ਰਲੀਫ), ਭਾਈ ਭੁਪਿੰਦਰ ਸਿੰਘ ਭਲਵਾਨ (ਜਰਮਨ),ਭਾਈ ਪ੍ਰਗਟ ਸਿੰਘ ਦਾਸੂਵਾਲ ਤੇ ਭਾਈ ਅਮਰਜੀਤ ਸਿੰਘ ਦਾਸੂਵਾਲ (ਦੋਵੇ ਭਤੀਜੇ ਸ਼ਹੀਦ ਭਾਈ ਸੁਖਦੇਵ ਸਿੰਘ ਬਬਰ) ਹਾਜਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ
ਲੰਘੇ ਸਿੱਖ-ਅਜ਼ਾਦੀ ਸੰਘਰਸ਼ ਦੌਰਾਨ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲ਼ਿਆਂ ਦੀ ਸ਼ਹਾਦਤ ਤੋਂ ਬਾਅਦ ਕੌਮੀ ਸੰਘਰਸ਼ ਨੂੰ ਅੱਗੇ ਤੋਰਨ ਵਿੱਚ ਅਹਿਮ ਹਿੱਸਾ ਪਾਉਣ ਵਾਲੇ ਬੱਬਰ ਖਾਲਸਾ ਦੇ ਮੁਖੀ ਸ਼ਹੀਦ ਭਾਈ ਸੁਖਦੇਵ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: