Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
ਸ਼ਹੀਦ ਜਸਵੰਤ ਸਿੰਘ ਖਾਲੜਾ

ਲਾਵਾਰਸ ਲਾਸ਼ਾਂ ਦੇ ਕੇਸ ਨੂੰ ਉਜਾਗਰ ਕਰਨ ਵਾਲੇ ਭਾਈ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਲਾਵਾਰਸ ਲਾਸ਼ਾਂ ਦੇ ਕੇਸ ਨੂੰ ਉਜਾਗਰ ਕਰਨ ਵਾਲੇ ਭਾਈ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਇੱਕੀਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਭਾਰਤੀ ਨੀਮ ਫੌਜੀ ਦਸਤਿਆਂ ਅਤੇ ਪੰਜਾਬ ਪੁਲਿਸ ਵਲੋਂ ਲਾਵਾਰਸ ਕਰਾਰ ਦੇਕੇ 25 ਹਜ਼ਾਰ ਸਿੱਖਾਂ ਨੂੰ ਸ਼ਮਸ਼ਾਨਘਾਟਾਂ ਵਿੱਚ ਸਾੜੇ ਜਾਣ ਦਾ ਮਾਮਲਾ ਜਗ ਜਾਹਿਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ। ਸਥਾਨਕ ਕਬੀਰ ਪਾਰਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਕੀਰਤਨ ਤੋਂ ਬਾਅਦ ਭਾਈ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਨੇ ਇੱਕ ਅਵਾਜ਼ ਹੋ ਕੇ ਜ਼ੋਰ ਦਿੱਤਾ ਕਿ ਜਦ ਤੀਕ ਅਪ੍ਰੈਲ 1978 ਦੇ ਨਕਲੀ ਨਿਰੰਕਾਰੀ ਕਾਂਡ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਸ਼ਹਾਦਤ ਤੋਂ ਲੈਕੇ 6 ਸਤੰਬਰ 1995 ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੁਲਿਸ ਵਲੋਂ ਚੁੱਕ ਕੇ ਕਤਲ ਕਰਨ ਫਿਰ ਲਾਸ਼ ਗਾਇਬ ਕਰ ਦੇਣ ਦੇ ਸਮੁੱਚੇ ਕਾਰੇ ਅਤੇ ਇਨ੍ਹਾਂ ਕਾਰਵਾਈਆਂ ਦੇ ਸਮੁੱਚੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ ਪੰਜਾਬ ਅਤੇ ਭਾਰਤੀ ਉਪਮਹਾਂਦੀਪ ‘ਚ ਵਸਦੀਆਂ ਘੱਟ ਗਿਣਤੀਆਂ ਨੂੰ ਇਨਸਾਫ ਨਹੀਂ ਮਿਲ ਸਕਦਾ ਤੇ ਨਾ ਹੀ ਆਸ ਕਰਨੀ ਚਾਹੀਦੀ ਹੈ।

ਸ਼ਹੀਦੀ ਸਮਾਗਮ 'ਚ ਜੁੜੀਆਂ ਸੰਗਤਾਂ
ਸ਼ਹੀਦੀ ਸਮਾਗਮ ‘ਚ ਜੁੜੀਆਂ ਸੰਗਤਾਂ

ਭਾਈ ਜੁਗਰਾਜ ਸਿੰਘ ਖਾਲੜਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ ਹਮੇਸ਼ਾ ਦੀਪਕ ਤੇ ਹਨੇਰੇ ਦੀ ਉਦਾਹਰਣ ਦਿੰਦੇ ਹੋਏ ਕਹਿੰਦੇ ਸਨ ਕਿ ਪੰਜਾਬ ਦੀਪਕ ਹੈ ਜੋ ਇਸ ਭਾਰਤੀ ਉਪਮਹਾਂਦੀਪ ਅੰਦਰ ਘੱਟਗਿਣਤੀਆਂ ਨਾਲ ਹੋ ਰਹੇ ਹਨੇਰ ਨੂੰ ਦੂਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਇਕ ਵਾਰ ਫਿਰ ਉਪਮਹਾਂਦੀਪ ‘ਚ ਅਗਿਆਨਤਾ, ਅੰਧ ਵਿਸ਼ਵਾਸ਼, ਪਾਖੰਡ, ਗੁਰਬਤ ਤੇ ਅਨਪੜ੍ਹਤਾ ਦਾ ਹਨੇਰ ਛਾਇਆ ਹੋਇਆ ਹੈ ਇਸਨੂੰ ਦੂਰ ਕਰਨ ਲਈ ਸਾਨੂੰ ਸਭ ਨੂੰ ਇੱਕ ਜੁੱਟ ਹੋਕੇ ਦੀਪਕ ਦਾ ਫਰਜ਼ ਨਿਭਾਉਣਾ ਹੀ ਪਵੇਗਾ। ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਇੱਕ ਕਰੀਬੀ ਸਾਥੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਸੌਦਾ ਸਾਧ ਬਾਲਤਕਾਰ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਵਲੋਂ ਕੀਤੀ ਪੜਤਾਲ ਤੇ ਜੱਜ ਵਲੋਂ ਦਿਤੇ ਫੈਸਲੇ ‘ਤੇ ਕਾਹਲੀ ਵਿੱਚ ਖੁਸ਼ ਨਹੀਂ ਹੋਣਾ ਚਾਹੀਦਾ ਵਿਚਾਰਨਾ ਚਾਹੀਦਾ ਹੈ ਕਿ ਇਸੇ ਕੇਂਦਰੀ ਜਾਂਚ ਬਿਉਰੋ ਨੇ ਭਾਈ ਖਾਲੜਾ ਦੇ ਕਤਲ ਦੀ ਜਾਂਚ ਕਰਦਿਆਂ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਦੋਸ਼ੀ ਕਿਉਂ ਨਹੀਂ ਬਣਾਇਆ।

ਸ਼ਹੀਦੀ ਸਮਾਗਮ 'ਚ ਸ਼ਾਮਲ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ
ਸ਼ਹੀਦੀ ਸਮਾਗਮ ‘ਚ ਸ਼ਾਮਲ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ

ਲਾਵਰਾਸ ਲਾਸ਼ਾਂ ਦੇ ਮਾਮਲੇ ਵਿੱਚ ਜਦੋਂ ਭਾਈ ਖਾਲੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲ ਪਹੁੰਚ ਕੀਤੀ ਤਾਂ ਅਦਾਲਤ ਦਾ ਕਹਿਣਾ ਸੀ ਕਿ ਪੀੜਤ ਪ੍ਰੀਵਾਰ ਇਹ ਗੁਹਾਰ ਲਗਾਉਣ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਵਿਰੋਧੀ ਵਿਚਾਰਧਾਰਾ ਵਾਲੀਆਂ ਦੋ ਪਾਰਟੀਆਂ ਬਾਦਲ ਦਲ ਤੇ ਕਾਂਗਰਸ ਮਿਲਕੇ ਰਾਜ ਕਰ ਰਹੀਆਂ ਹਨ, ਪੰਜਾਬ ਤੇ ਕਿਸਾਨੀ ਦੇ ਮਸਲੇ ਉਥੇ ਹੀ ਖੜ੍ਹੇ ਹਨ ਪਰ ਇਹ ਲੋਕ ਸਾਨੂੰ ਮੂਰਖ ਬਣਾਉਣ ਦੀ ਦੌੜ ਲਗਾ ਰਹੇ ਹਨ। ਆਪਣੇ ਸੰਬੋਧਨ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਮੁਲਾਂਕਣ ਸਮੇਂ ਦੀ ਲੋੜ ਹੈ ਕਿ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਹਾਲਤ ਜੋ ਜਸਵੰਤ ਸਿੰਘ ਖਾਲੜਾ ਛੱਡ ਗਏ ਸਨ, ਕਿਤਨੇ ਕੁ ਪੀੜਤਾਂ ਨੂੰ ਅਸੀਂ ਇਨਸਾਫ ਦਿਵਾ ਸਕੇ ਹਾਂ। ਉਨ੍ਹਾਂ ਕਿਹਾ ਕਿ ਹਰ ਪੰਥਕ ਸੰਸਥਾ ਦਾ ਟੀਚਾ ਕੌਮ ਨੂੰ ਇਨਸਾਫ ਦਿਵਾਉਣਾ ਹੈ ਪਰ ਆਪਸ ਵਿੱਚ ਇਕ ਜੁੱਟ ਹੋਕੇ ਮਿਲ ਬੈਠਣ ਲਈ ਇਹ ਤਿਆਰ ਨਹੀਂ ਹਨ ਇਹ ਤ੍ਰਾਸਦੀ ਹੈ। ਉਨ੍ਹਾਂ ਕਿਹਾ ਕਿ ਖੁੱਦ ਖੇਰੂੰ-ਖੇਰੂੰ ਹੋਕੇ ਅਤੇ ਕੌਮ ਖੇਰੂੰ-ਖੇਰੂੰ ਕਰਨ ਦਾ ਮਤਲਬ ਤਾਂ ਦੁਸ਼ਮਣ ਦੇ ਹੱਥ ਮਜਬੂਤ ਕਰਨਾ ਪਰ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗੀ।

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਲੱਗਿਆ ਇਕ ਬੈਨਰ
ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਲੱਗਿਆ ਇਕ ਬੈਨਰ

ਇਸ ਮੌਕੇ ਬਾਬਾ ਦਰਸ਼ਨ ਸਿੰਘ ਖਾਲਸਾ, ਸ. ਦਲਬੀਰ ਸਿੰਘ ਪੱਤਰਕਾਰ, ਸਤਵੰਤ ਸਿੰਘ ਬੀਹਲਾ ਨੇ ਵੀ ਆਪਣੇ ਵਿਚਾਰ ਰੱਖੇ। ਸ. ਗੁਰਬਚਨ ਸਿੰਘ ਜਲੰਧਰ ਨੇ ਮਤੇ ਪੇਸ਼ ਕੀਤੇ ਜੋ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤੇ ਗਏ। ਇਸ ਮੌਕੇ ਹਰਮਨਬੀਰ ਸਿੰਘ ਸਰਹਾਲੀ, ਬਲਕਾਰ ਸਿੰਘ ਖਾਲੜਾ, ਪ੍ਰਦੀਪ ਕੁਮਾਰ, ਸਤਵੰਤ ਸਿੰਘ ਮਾਣਕ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਧਨਵੰਤ ਸਿੰਘ ਐਡਵੋਕੇਟ, ਕਰਨੈਲ ਸਿੰਘ ਫੌਜੀ, ਰੂੜ ਸਿੰਘ ਅਮੀਸ਼ਾਹ, ਕੁਲਦੀਪ ਸਿੰਘ ਕਿੱਲੀ ਬੋਦਲਾਂ, ਬਲਵਿੰਦਰ ਸਿੰਘ ਮਾਨੋਚਾਹਲ, ਹਰਜਿੰਦਰ ਸਿੰਘ ਹਰੀਕੇ, ਜਥੇਦਾਰ ਅੰਗਰੇਜ਼ ਸਿੰਘ, ਜਥੇਦਾਰ ਗੁਰਭੇਜ ਸਿੰਘ, ਜਥੇਦਾਰ ਗੁਰਜੀਤ ਸਿੰਘ, ਜਥੇਦਾਰ ਬਲਦੇਵ ਸਿੰਘ ਸਾਂਘਣਾ, ਜਥੇਦਾਰ ਕਾਬਲ ਸਿੰਘ, ਤਰਸੇਮ ਸਿੰਘ ਤਾਨਪੁਰ, ਗੋਪਾਲ ਸਿੰਘ ਖਾਲੜਾ ਹਾਜ਼ਰ ਸਨ।

ਸਬੰਧਤ ਖ਼ਬਰ:

ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਂ ‘ਤੇ ਹੋਵੇਗਾ ਕੈਲੇਫੋਰਨੀਆਂ ਦੇ ਸ਼ਹਿਰ ਫਰਿਜ਼ਨੋ ਦੇ ਇੱਕ ਪਾਰਕ ਦਾ ਨਾਂ …

ਇਸ ਮੌਕੇ ਪੇਸ਼ ਕੀਤੇ ਅਤੇ ਪ੍ਰਵਾਨ ਕੀਤੇ ਪ੍ਰਮੁੱਖ ਮਤਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਪਾਸ ਪੇਸ਼ ਕਰਵਾਏ ਸਿੱਖ ਨੌਜਵਾਨਾਂ, ਜੋ ਬਾਅਦ ਵਿੱਚ ਮਾਰ ਦਿੱਤੇ ਗਏ ਦੇ ਮਾਮਲੇ ਦੀ ਬਕਾਇਦਾ ਜਾਂਚ। ਸਿੱਖਾਂ ਦੇ ਕਾਤਲ ਬੇਅੰਤ ਸਿੰਘ ਦੇ ਪੋਤਰੇ ਨੂੰ ਦਿੱਤੀ ਗਈ ਡੀ.ਐਸ.ਪੀ. ਦੀ ਨੌਕਰੀ ਵਾਪਿਸ ਲੈਣ। ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਦੇ ਮੁੱਖੀ ਖੂਬੀ ਰਾਮ ਜੋਕਿ ਬੀਹਲਾ ਕਤਲ ਕਾਂਡ ਦਾ ਦੋਸ਼ੀ ਹੈ, ਨੂੰ ਨੌਕਰੀ ਤੋਂ ਵਿਹਲਾ ਕਰਕੇ ਕਤਲ ਕੇਸ ਚਲਾਉਣ ਦੇ ਮਤੇ ਸ਼ਾਮਿਲ ਸਨ।

ਸਬੰਧਤ ਖ਼ਬਰ:

ਮੁੱਖ ਮੰਤਰੀ ਬੇਅੰਤ ਦੇ ਪੋਤਰੇ ਨੂੰ ਨੌਕਰੀ ਦੇ ਕੇ ਕੈਪਟਨ ਸਰਕਾਰ ਬਣੀ ਜੰਗਲ ਰਾਜ ਦੀ ਹਾਮੀ: ਖਾਲੜਾ ਮਿਸ਼ਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: