Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਕੇਹਰ ਸਿੰਘ ਦੇ ਜੱਦੀ ਪਿੰਡ ਮੁਸਤਫਾਬਾਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ

ਸ਼ਹੀਦ ਭਾਈ ਕੇਹਰ ਸਿੰਘ ਦੇ ਜੱਦੀ ਪਿੰਡ ਮੁਸਤਫਾਬਾਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ

ਫਤਹਿਗੜ੍ਹ ਸਾਹਿਬ (7 ਜਨਵਰੀ, 2016): ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।

ਫ਼ਖਰ-ਏ-ਕੌਮ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ
ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ

ਭਾਰਤੀ ਫੋਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ‘ਤੇ ਆਪਣੇ ਆਪ ਨੂੰ ਦੁਰਗਾ ਅਖਵਾਉਣ ਵਾਲੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੀ ਕੀਤੀ ਦਾ ਸਿੱਖ ਸਿਧਾਤਾਂ ਅਨੁਸਾਰ ਸਜ਼ਾ ਦੇਣ ਵਾਲੇ ਅਮਰ ਸ਼ਹੀਦ, ਸਿੱਖ ਕੌਮ ਦੇ ਹੀਰੇ, ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਵਸ 8 ਜਨਵਰੀ, 2016 ਦਿਨ ਸ਼ੁੱਕਰਵਾਰ ਨੂੰ ਭਾਈ ਕੇਹਰ ਸਿੰਘ ਦੇ ਜੱਦੀ ਪਿੰਡ ਮੁਸਤਫਾਬਾਦ ਵਿਖੇ ਮਨਾਇਆ ਜਾ ਰਿਹਾ ਹੈ।

ਬਹੁਤ ਘੱਟ ਲੋਕ ਜਾਣਦੇ ਹਨ ਕਿ ਇੰਦਰਾ ਕਾਂਡ ਵਿਚ ਫਾਂਸੀ ਚੜ੍ਹੇ ਸ਼ਹੀਦ ਭਾਈ ਕੇਹਰ ਸਿੰਘ ਦਾ ਜੱਦੀ ਪਿੰਡ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਬੱਸੀ ਪਠਾਣਾਂ ਦੇ ਕੋਲ ‘ਮੁਸਤਫਾਬਾਦ’ ਹੈ।ਪਿੰਡ ਮੁਸਤਫਾਬਾਦ ਵਿੱਚ ਸਿੱਖ ਸੰਗਤ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਯਾਦ ਵਿਚ ਸ਼ਹੀਦੀ ਸਮਾਗਮ 8 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।

ਸ਼ਹੀਦੀ ਸਮਾਗਮ ਸਮੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀਏ ਜੱਥੇ ਗੁਰਬਾਣੀ ਦ ੇਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਢਾਡੀ ਜੱਥਾ ਅਤੇ ਹੋਰ ਪੰਥਕ ਸ਼ਖਸ਼ੀਅਤਾਂ ਇਨਾਂ ਸੂਰਮਿਆਂ ਦੀ ਸ਼ਹਾਦਤ ਦੀ ਗਾਥਾ ਸੰਗਤਾਂ ਨਾਲ ਸਾਝੀ ਕਰਨਗੀਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼ਹਿਰ ਸੰਗਰੂਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੇ ਸੇਵਾਦਾਰਾਂ ਦੀ ਚੋਣ ਗੁਰਮਤਿ ਮਰਿਯਾਦਾ ਅਨੁਸਾਰ ਇਲਾਕੇ ਦੀਆਂ ਸੰਗਤਾਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹੋਈ।
ਕਿਤਾਬ “ਰਾਜਘਾਟ ਤੇ ਹਮਲਾ” ਆਉਂਦੀ 25 ਮਈ ਨੂੰ ਪਿੰਡ ਕੋਟਭਾਰਾ ਵਿਖੇ ਹੋਣ ਵਾਲੇ ਇੱਕ ਗੁਰਮਤਿ ਸਮਾਗਮ ਦੌਰਾਨ ਜਾਰੀ ਕੀਤੀ ਜਾਵੇਗੀ। ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਇਸ ਕਿਤਾਬ ਦਾ ਪ੍ਰਕਾਸ਼ਨ
ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਦੇਵਾ ਵਿੱਚ 31 ਅਕਤੂਬਰ 2018 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਸ਼ਹੀਦੀ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸੀ ਵਿਸ਼ਲੇਸ਼ਕ
ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਅੱਜ ਅਕਾਲ ਤਖ਼ਤ ਸਾਹਿਬ 'ਤੇ ਯਾਦ ਕੀਤਾ ਗਿਆ। ਸ਼ਹੀਦੀ ਸਮਾਗਮ 'ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: