Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਪੰਥ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਭਲਕੇ

ਸਿੱਖ ਪੰਥ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਭਲਕੇ

ਅੰਮ੍ਰਿਤਸਰ: ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਚ ਸ਼ਹੀਦੀ ਸਮਾਗਮ ਮਿਤੀ 6 ਦਸੰਬਰ ਨੂੰ ਗੁਰਦੁਆਰਾ ਬਾਬਾ ਸਾਵਣ ਮੱਲ, ਪਿੰਡ ਛੱਜਲਵੱਡੀ, ਨੇੜੇ ਟਾਂਗਰਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਤੇ ਕਥਾਵਾਚਕ ਹਰਿ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਮੌਕੇ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਸਿੱਖ ਸੰਗਤਾਂ ਨੂੰ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਇਤਿਹਾਸ ਵਿੱਚ ਸੂਰਜ ਵਾਂਗ ਚਮਕਦੇ ਤੇ ਕੌਮ ਦੇ ਉੱਜਲੇ ਭਵਿੱਖ ਲਈ ਰੌਸ਼ਨੀ ਦਿੰਦੇ ਰਹਿਣਗੇ। ਸਮਾਗਮ ਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਿੱਖ ਸੰਗਤਾਂ ਨੂੰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਜਾਂਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ
ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੌਜਵਾਨਾਂ ਦੀਆਂ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਹਿੰਮਤ-ਏ-ਖ਼ਾਲਸਾ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: