Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਰਾਜ ਨੂੰ ਸਮਰਪਿਤ ਸ਼ੇਰੇ ਪੰਜਾਬ ਪੰਜਾਬੀ ਸਭਾ ਦਾ ਸਲਾਨਾ ਸਮਾਗਮ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਰਾਜ ਨੂੰ ਸਮਰਪਿਤ ਸ਼ੇਰੇ ਪੰਜਾਬ ਪੰਜਾਬੀ ਸਭਾ ਦਾ ਸਲਾਨਾ ਸਮਾਗਮ

ਫਰੈਂਕਫਰਟ, (ਜਰਮਨੀ): ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ( ਜਰਮਨੀ) ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ ਅਤੇ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਨੂੰ ਸਮਰਪਿਤ ਸਲਾਨਾ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਜੀ ਅਤੇ ਭਾਈ ਇੰਦਰਜੀਤ ਸਿੰਘ ਜੀ ਸਿਰਸਾ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

Annual Event of Sher-e-Punjab Punjabi Sabha Dedicated to Sikh Raj Held at Gurdwara Sikh Center Frankfurt
ਗੁਰਬਾਣੀ ਕੀਰਤਨ ਗਾਇਨ ਕਰਦੇ ਹੋਏ ਰਾਗੀ ਜਥਾ

ਇਸ ਮੌਕੇ ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ ਵੱਲੋਂ ਜੋਸ਼ੀਲੀਆਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਰਾਜ ਦੇ ਗੌਰਵਮਈ ਇਤਿਹਾਸ ਨਾਲ ਜੋੜਿਆ ਗਿਆ। ਢਾਡੀ ਜਥੇ ਵੱਲੋਂ ਸੰਗਤਾਂ ਨਾਲ ਇਹ ਵੀ ਸਾਂਝਾ ਕੀਤਾ ਗਿਆ ਕਿ ਸਿੱਖ ਰਾਜ ਕਿਹੋ ਜਿਹਾ ਸੀ ਅਤੇ ਸਿੱਖ ਇਤਿਹਾਸ ਵਿੱਚ ਉਸ ਦੀ ਕੀ ਮਹੱਤਤਾ ਰਹੀ ਹੈ। ਇਸ ਦੇ ਨਾਲ ਹੀ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ ਗਿਆ। ਇਸ ਮੌਕੇ ਸੰਗਤਾਂ ਦਾ ਭਾਰੀ ਇਕੱਠ ਹੋਇਆ।

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt
ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ

ਇਸ ਦੌਰਾਨ ਕੌਮੀ ਸੰਘਰਸ਼ ਅਤੇ ਖਾਲਸਾ ਰਾਜ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਉਨ੍ਹਾਂ ਪਰਿਵਾਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਤਿਕਾਰ ਭੇਟ ਕੀਤਾ ਗਿਆ, ਜਿਨ੍ਹਾਂ ਨੇ ਕੌਮੀ ਘਰ ਖਾਲਿਸਤਾਨ ਅਤੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਸ਼ਹਾਦਤਾਂ ਅਤੇ ਵੱਡੀਆਂ ਕੁਰਬਾਨੀਆਂ ਦਿੱਤੀਆਂ।

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt
ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦਿਆਂ

ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨਾਲ ਸਿੱਖ ਰਾਜ, ਸਿੱਖ ਇਤਿਹਾਸ, ਕੌਮੀ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਵਿੱਚ ਭਾਈ ਹਰਮੀਤ ਸਿੰਘ ਲੇਹਲ, ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਜਗਤਾਰ ਸਿੰਘ ਮਾਹਲ, ਭਾਈ ਅਵਤਾਰ ਸਿੰਘ ਬੱਬਰ, ਭਾਈ ਦਵਿੰਦਰ ਸਿੰਘ ਘਲੋਟੀ ਅਤੇ ਭਾਈ ਹੀਰਾ ਸਿੰਘ ਮੱਤੇਵਾਲ ਸ਼ਾਮਲ ਸਨ।

ਭਾਈ ਗੁਰਮੀਤ ਸਿੰਘ ਖਨਿਆਣ ਅਤੇ ਭਾਈ ਜਗਤਾਰ ਸਿੰਘ ਮਾਹਲ ਨੇ ਸਿੱਖ ਰਾਜ ਅਤੇ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਦੇ ਆਗੂ ਭਾਈ ਨਿਰਮਲ ਸਿੰਘ ਹੰਸਪਾਲ, ਭਾਈ ਲਖਵਿੰਦਰ ਸਿੰਘ ਮੱਲੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆ ਕੌਮੀ ਮਸਲਿਆਂ ਅਤੇ ਸਿੱਖ ਇਤਿਹਾਸ ਸਬੰਧੀ ਵਿਚਾਰ ਰੱਖੇ।

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt 3
ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸ ਤਰ੍ਹਾਂ ਸੰਘਰਸ਼ ਕਰਕੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਸੰਸਥਾ ਦੇ ਮੁਖੀ ਬਾਬਾ ਕਿਰਪਾਲ ਸਿੰਘ ਜੀ ਦਾ ਸੁਨੇਹਾ ਵੀ ਸੰਗਤਾਂ ਨਾਲ ਸਾਂਝਾ ਕੀਤਾ ਗਿਆ।

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt
ਸਮਾਗਮ ਦੌਰਾਨ ਹਾਜ਼ਰ ਸੰਗਤਾਂ ਦਾ ਇਕ ਦ੍ਰਿਸ਼

ਭਾਈ ਦਵਿੰਦਰ ਸਿੰਘ ਘਲੋਟੀ ਨੇ ਸੰਗਤਾਂ ਨਾਲ ਸਿੱਖ ਰਾਜ ਸਬੰਧੀ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਭਾਈ ਦਵਿੰਦਰ ਸਿੰਘ ਘਲੋਟੀ ਦੀ ਅਹਿਮ ਭੂਮਿਕਾ ਰਹੀ।

ਭਾਈ ਹਰਮੀਤ ਸਿੰਘ ਲੇਹਲ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 15 ਅਗਸਤ ਸਾਡੇ ਲਈ ਆਜ਼ਾਦੀ ਦਾ ਦਿਨ ਨਹੀਂ, ਸਗੋਂ ਕਾਲਾ ਦਿਨ ਹੈ। ਉਨ੍ਹਾਂ ਵੱਲੋਂ ਸੰਗਤਾਂ ਨੂੰ 15 ਅਗਸਤ 2026 ਨੂੰ ਭਾਰਤੀ ਕੌਂਸਲੇਟ ਦੇ ਸਾਹਮਣੇ ਹੋਣ ਵਾਲੇ ਰੋਸ ਮੁਜ਼ਾਹਰੇ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ।

ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਗੁਰਦਿਆਲ ਸਿੰਘ ਲਾਲੀ ਜੀ ਵੱਲੋਂ ਨਿਭਾਈ ਗਈ। ਸਮਾਗਮ ਨੂੰ ਸਫਲ ਬਣਾਉਣ ਵਿੱਚ ਸ਼ੇਰੇ ਪੰਜਾਬ ਪੰਜਾਬੀ ਸਭਾ ਦੇ ਸਹਿਯੋਗੀ ਸੱਜਣਾਂ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਇਨ੍ਹਾ ਵਿੱਚ ਵੀਰ ਗੁਰਦੇਵ ਸਿੰਘ ਦੇਬਾ, ਦੋਆਬਾ ਸਵੀਟ ਸ਼ੌਪ ਫਰੈਂਕਫਰਟ, ਭਾਜੀ ਗਿੱਲ, ਸ਼ਹੀਦ ਭਗਤ ਸਿੰਘ ਕਲੱਬ, ਭਾਈ ਘਨਈਆ ਸੰਸਥਾ, ਹਰਪ੍ਰੀਤ ਸਿੰਘ ਸ਼ੰਮੀ ਅਤੇ ਭਾਈ ਸਮਸ਼ੇਰ ਸਿੰਘ ਵੱਲੋਂ ਸਮਾਗਮ ਲਈ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Annual Event of Sher e Punjab Punjabi Sabha Dedicated to Sikh Raj Held at Gurdwara Sikh Center Frankfurt
ਸਮਾਗਮ ਦੌਰਾਨ ਹਾਜ਼ਰ ਸੰਗਤਾਂ ਦਾ ਇਕ ਹੋਰ ਦ੍ਰਿਸ਼

ਸਮਾਗਮ ਦੀ ਸਮਾਪਤੀ ਮੌਕੇ ਸ਼ੇਰੇ ਪੰਜਾਬ ਪੰਜਾਬੀ ਸਭਾ ਦੇ ਸਮੁੱਚੇ ਕਮੇਟੀ ਮੈਂਬਰਾਂ ਭਾਈ ਬਲਵਿੰਦਰ ਸਿੰਘ ਪੰਮਾ ਵਿਰਕ, ਭਾਈ ਹਰਿੰਦਰ ਸਿੰਘ ਢਿੱਲੋਂ, ਭਾਈ ਸੁੱਖਾ ਸਿੰਘ ਲਾਡੀ ਵਿਰਕ, ਭਾਈ ਸੋਹਣ ਸਿੰਘ ਧਾਰੀਵਾਲ, ਭਾਈ ਮਨਜਿੰਦਰ ਸਿੰਘ ਰੰਧਾਵਾ, ਭਾਈ ਰਾਜਾ ਸਿੰਘ ਗਿੱਲ ਅਤੇ ਭਾਈ ਹਰਮੀਤ ਸਿੰਘ ਲੇਹਲ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਸਾਧ ਸੰਗਤਾਂ, ਢਾਡੀ ਜਥੇ, ਗ੍ਰੰਥੀ ਸਿੰਘਾਂ, ਬੁਲਾਰਿਆਂ, ਸ਼ਹੀਦ ਪਰਿਵਾਰਾਂ, ਸਹਿਯੋਗੀ ਸੱਜਣਾਂ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸੇਵਾ ਤੇ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਲੰਗਰ ਦੀ ਸੇਵਾ ਨਿਭਾਉਣ ਵਾਲੇ ਭਾਈ ਸਤਨਾਮ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਵੀ ਸਮੁੱਚੀ ਕਮੇਟੀ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: