ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪਾਰਲੀਮੈਂਟਰੀ ਬੋਰਡ ਦੇ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਜਾਰੀ ਕੀਤੀ ਗਈ ਪਹਿਲੀ ਸੂਚੀ ਅਨੁਸਾਰ ਪਟਿਆਲਾ ਦਿਹਾਤੀ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਰੋਪੜ ਤੋਂ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋਂ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋਂ ਗੁਰਜੰਟ ਸਿੰਘ ਕੱਟੂ, ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਗਗੜਾ, ਭਦੌੜ ਤੋਂ ਡਾ. ਹਰਜਿੰਦਰ ਸਿੰਘ ਜੱਖੂ, ਮੌੜ ਤੋਂ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋਂ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋਂ ਹਰਪਾਲ ਸਿੰਘ ਬਲੇਰ, ਰਾਜਾਸਾਂਸੀ ਤੋਂ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਤੋਂ ਬਲਜੀਤ ਸਿੰਘ ਬੁੱਟਰ, ਬਟਾਲਾ ਤੋਂ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਤੋਂ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸ਼ਹਿਰੀ ਤੋਂ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋਂ ਇੰਦਰਜੀਤ ਬੁਲੰਦੀ ਅਤੇ ਮੁਕਤਸਰ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹੈ।

ਪਾਰਟੀ ਆਗੂਆਂ ਨੇ ਕਿਹਾ ਕਿ ਬਾਕੀ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ।