Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਗੁ.ਪ੍ਰ.ਕਮੇਟੀ ਨੇ ਕੁਦਰਤੀ ਲਿਫਾਫਿਆਂ,550 ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਧੂਏਂ ਰਹਿਤ ਕਰਨ ਬਾਰੇ ਵੱਡੇ ਫੈਸਲੇ ਲਏ

ਸ਼੍ਰੋ.ਗੁ.ਪ੍ਰ.ਕਮੇਟੀ ਨੇ ਕੁਦਰਤੀ ਲਿਫਾਫਿਆਂ,550 ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਧੂਏਂ ਰਹਿਤ ਕਰਨ ਬਾਰੇ ਵੱਡੇ ਫੈਸਲੇ ਲਏ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਨੂੰ ਪਿੰਨੀ ਪ੍ਰਸ਼ਾਦ ਦੇਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਵਾਤਾਵਰਨ ਪੱਖੀ ਲਿਫ਼ਾਫ਼ੇ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੀਆਂ ਨਿੱਜੀ ਮਿਸਲਾਂ ਦਾ ਸਾਰਾ ਬਿਉਰਾ ਕੰਪਿਊਟਰਾਈਜਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਬੈਠਕ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਿੰਨੀ ਪ੍ਰਸ਼ਾਦ ਵਰਤਾਉਣ ਲਈ ਵਰਤੋਂ ਵਿਚ ਲਿਆਂਦੇ ਜਾਣ ਵਾਲੇ ਲਿਫ਼ਾਫ਼ੇ ਪਲਾਸਟਿਕ ਦੀ ਥਾਂ ਵਾਤਾਵਰਨ ਪੱਖੀ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵੀ ਪਲਾਸਟਿਕ ਦੇ ਲਿਫ਼ਾਫ਼ੇ ਵੀ ਬੰਦ ਕੀਤੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਭਵਿੱਖ ਵਿਚ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ।
ਇਸੇ ਦੀ ਰੋਸ਼ਨੀ ਵਿਚ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਫ਼ਤਰੀ ਗੱਡੀਆਂ ਸਮੇਤ ਆਪਣੀਆਂ ਨਿੱਜੀ ਗੱਡੀਆਂ ਦਫ਼ਤਰ ਕੰਪਲੈਕਸ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਦੀ ਤਸਵੀਰ।

ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅਖੀਰੀ ਨਿਰਣਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਣਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਇਤਿਹਾਸਕ ਗੁਰਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕੀਤੇ ਗਏ ਹਨ ਅਤੇ ਹੁਣ ਇਹ ਸਿੱਕੇ ਸੰਗਤਾਂ ਭਲਕੇ 5 ਜਨਵਰੀ ਤੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਿੱਕੇ ਸ੍ਰੀ ਅੰਮ੍ਰਿਤਸਰ ਸਥਿਤ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਤੋਂ ਮਿਲਣਗੇ ਅਤੇ ਇਨ੍ਹਾਂ ਦਾ ਰੇਟ ਰੋਜ਼ਾਨਾ ਦੇ ਅਖ਼ਬਾਰੀ ਰੇਟ ਅਨੁਸਾਰ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਬੀਤੇ ਸਮੇਂ ਵਿਚ ਫ਼ਾਰਗ ਕੀਤੇ ਮੁਲਾਜ਼ਮਾਂ ਸਬੰਧੀ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ 15 ਦਿਨਾਂ ਅੰਦਰ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਭਗਤ ਪੂਰਨ ਸਿੰਘ ਜੀ ਵੱਲੋਂ ਆਰੰਭੇ ਗਏ ਲੋਕ ਭਲਾਈ ਕਾਰਜ ਕਰਨ ਵਾਲੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: