Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨੇ ਸਰਕਾਰ ਨੂੰ ਅੱਤਵਾਦੀ ਅਤੇ ਬੁਰਹਾਨ ਵਾਨੀ ਨੂੰ ਸ਼ਹੀਦ ਦੱਸਿਆ

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨੇ ਸਰਕਾਰ ਨੂੰ ਅੱਤਵਾਦੀ ਅਤੇ ਬੁਰਹਾਨ ਵਾਨੀ ਨੂੰ ਸ਼ਹੀਦ ਦੱਸਿਆ

ਸ੍ਰੀਨਗਰ: ਕਸ਼ਮੀਰੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੁੰਬਈ ਅਧਾਰਤ ਸਿਆਸੀ ਦਲ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨੇ ਵੀਰਵਾਰ (22 ਦਸੰਬਰ) ਨੂੰ ਕਸ਼ਮੀਰ ਦੇ ਜੰਗਜੂ ਕਮਾਂਡਰ ਬੁਰਹਾਨ ਵਾਨੀ ਨੂੰ ਸ਼ਹੀਦ ਅਤੇ ਜੰਮੂ ਕਸ਼ਮੀਰ ਸਰਕਾਰ ਨੂੰ “ਅੱਤਵਾਦੀ” ਕਹਿੰਦਿਆਂ ਸਵਾਲ ਕੀਤਾ, “ਪੀ.ਡੀ.ਪੀ.-ਭਾਜਪਾ ਸਰਕਾਰ ਨੇ ਮਾਸੂਮ ਲੋਕਾਂ ਨੂੰ ਕਤਲ ਕਰਕੇ ਕੀ ਪ੍ਰਾਪਤ ਕੀਤਾ।”

ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਮੀਤ ਪ੍ਰਧਾਨ ਪੰਡਤ ਰਾਜੇਸ਼ ਕੇਸਰੀ ਨੇ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ ਪਾਰਟੀ ਦੇ ਕਾਰਜਕਰਤਾ ਕਸ਼ਮੀਰ ਦੇ ਲੋਕਾਂ ਨੂੰ ਮਿਲੇ ਹਨ ਇਸ ਲਈ ਉਨ੍ਹਾਂ ਨੂੰ ਜ਼ਮੀਨੀ ਹਕੀਕਤ ਦਾ ਪਤਾ ਹੈ।

pandit-rajesh-kesari-speaking-to-media-persons
ਪੰਡਤ ਰਾਜੇਸ਼ ਕੇਸਰੀ; ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ

ਗ੍ਰੇਟਰ ਕਸ਼ਮੀਰ ਅਖ਼ਬਾਰ ਮੁਤਾਬਕ ਪੰਡਤ ਰਾਜੇਸ਼ ਕੇਸਰੀ ਨੇ ਕਈ ਵਾਰ ਬੁਰਹਾਨ ਵਾਨੀ ਨੂੰ “ਸ਼ਹੀਦ” ਕਿਹਾ ਅਤੇ 2016 ਦੀਆਂ ਗਰਮੀਆਂ ‘ਚ ਮਾਰੇ ਗਏ ਹੋਰ ਲੋਕਾਂ ਬਾਰੇ ਕਿਹਾ, “ਸਰਕਾਰ ਨੂੰ ਹਰੇਕ ਮਾਰੇ ਗਏ ਕਸ਼ਮੀਰੀ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 50 ਲੱਖ ਫੀ ਵਿਅਕਤੀ ਦੇਣਾ ਚਾਹੀਦਾ ਹੈ।”

ਗ੍ਰੇਟਰ ਕਸ਼ਮੀਰ ਨੇ ਪੰਡਤ ਰਾਜੇਸ਼ ਕੇਸਰੀ ਦੇ ਹਵਾਲੇ ਨਾਲ ਲਿਖਿਆ, “ਖਾਲਿਦ ਮੁਜ਼ੱਫਰ ਵਾਨੀ (ਬੁਰਹਾਨ ਵਾਨੀ ਦਾ ਭਰਾ) ਸ਼ਹੀਦ ਹੈ। ਉਸਦਾ ਭਰਾ ਬੁਰਹਾਨ ਵਾਨੀ ਵੀ ਸ਼ਹੀਦ ਹੈ। ਮੈਂ ਕਹਾਂਗਾ ਕਿ 2016 ਦੀਆਂ ਝੜਪਾਂ ਦੌਰਾਨ ਮਾਰੇ ਗਏ ਸਾਰੇ ਕਸ਼ਮੀਰੀ ਸ਼ਹੀਦ ਹਨ।”

ਇਸ ਖ਼ਬਰ ਨੂੰ ਵਧੇਰੇ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Shiv Sena Hindustan Leader Say Burhan Wani is a Martyr, Government is Terrorist State: Media Reports …

ਉਨ੍ਹਾਂ ਕਿਹਾ ਕਿ ਲੋਕ ਕਮਿਸ਼ਨ ਅਤੇ ਸਰਕਾਰੀ ਏਜੰਸੀਆਂ ਦੋਵਾਂ ਨੇ ਇਹ ਸਪੱਸ਼ਟ ਕੀਤਾ ਹੈ ਕਿ ਖਾਲਿਦ ਮੁਜ਼ੱਫਰ ਬੇਕਸੂਰ ਸੀ। ਉਨ੍ਹਾਂ ਕਿਹਾ, “ਸਰਕਾਰ ਨੇ ਉਨ੍ਹਾਂ (ਖਾਲਿਦ ਮੁਜ਼ੱਫਰ) ਦਾ ਨਾਮ ਬੇਕਸੂਰਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ। ਪੀੜਤ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਗਈ। ਹਾਲਾਤਾਂ ਅਤੇ ਸਰਕਾਰੀ ਏਜੰਸੀਆਂ ਮੁਤਾਬਕ ਰਾਜ ਸਰਕਾਰ ਵਲੋਂ ਬੇਕਸੂਰ ਨੂੰ ਕਤਲ ਕਰ ਦਿੱਤਾ ਗਿਆ… ਅਤੇ ਬੁਰਹਾਨ ਵਾਨੀ ਨੂੰ ਹਥਿਆਰ ਚੁੱਕਣ ਲਈ ਮਜਬੂਰ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਸਰਕਾਰ ‘ਤੇ ਬੇਕਸੂਰਾਂ ਦੇ ਕਤਲ ਲਈ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

ਦੇਖੋ ਵੀਡੀਓ:

https://youtu.be/G_fzs77OHoI

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: