Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵਸੈਨਾ ਦਾ 61 ਸਾਲਾ ਜਿਲਾ ਮੀਤ ਪ੍ਰਧਾਨ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ

ਸ਼ਿਵਸੈਨਾ ਦਾ 61 ਸਾਲਾ ਜਿਲਾ ਮੀਤ ਪ੍ਰਧਾਨ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ

675887__rpਠਾਣੇ (6 ਸਤੰਬਰ 2014): ਠਾਣੇ ਪੁਲਿਸ ਨੇ ਸ਼ਿਵਸੈਨਾ ਦੇ ਇੱਕ ਸਥਾਨਕ ਨੇਤਾ ਨੂੰ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਲੜਕੀ ਉਸਦੇ ਦੁਆਰਾ ਸੰਚਾਲਿਤ ਸਕੂਲ ‘ਚ ਪੜ੍ਹਦੀ ਸੀ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਹਾਲ ‘ਚ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰ ਕਾਸ਼ੀਮੀਰਾ ਥਾਣੇ ਦੇ ਪੁਲਿਸ ਇੰਸਪੈਕਟਰ ਅਨਿਲ ਕਦਮ ਨੇ ਦੱਸਿਆ ਕਿ ਸਕੂਲ ਮਾਲਕ ਤੇ ਸ਼ਿਵਸੈਨਾ ਦੇ 61 ਸਾਲ ਦੇ ਜ਼ਿਲ੍ਹਾ ਉਪ ਪ੍ਰਮੁੱਖ ਵਾਸੁਦੇਵ ਨਾਂਬਿਆਰ ਨੂੰ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ 15 ਸਾਲਾ ਲੜਕੀ ਠਾਣੇ ਦੇ ਕਾਸ਼ੀਮੀਰਾ ਸਥਿਤ ਦੋਸ਼ੀ ਦੇ ਸਕੂਲ ‘ਚ ਨੌਵੀਂ ਜਮਾਤ ‘ਚ ਪੜ੍ਹਦੀ ਸੀ।

ਉਹ ਲੜਕੀ ਨੂੰ ਕਈ ਵਾਰ ਮੰਦਿਰ ਘੁਮਾਉਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਤੇ ਇਸ ਸਾਲ ਫਰਵਰੀ ‘ਚ ਠਾਣੇ ਜ਼ਿਲ੍ਹੇ ਦੇ ਮੀਰਾ ਪਿੰਡ ‘ਚ ਇੱਕ ਜਗ੍ਹਾ ਕਥਿਤ ਤੌਰ ‘ਤੇ ਉਸ ਨਾਲ ਵਾਰ – ਵਾਰ ਜਬਰ ਜ਼ਿਨਾਹ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇ ਲੜਕੀ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਕਿਸੇ ਨੂੰ ਇਸ ਬਾਰੇ ‘ਚ ਦੱਸਿਆ ਤਾਂ ਉਸਦੇ ਗੰਭੀਰ ਨਤੀਜੇ ਭੁਗਤਣੇ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਬਾਅਦ ‘ਚ ਲੜਕੀ ਗਰਭਵਤੀ ਹੋ ਗਈ ਤੇ ਇਸ ਹਫ਼ਤੇ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ। ਪੁਲਿਸ ਅਧਿਕਾਰੀ ਦੇ ਅਨੁਸਾਰ ਬੱਚੇ ਦੇ ਜਨਮ ਤੋਂ ਬਾਅਦ ਹਸਪਤਾਲ ਅਧਿਕਾਰੀਆਂ ਨੇ ਇਸਦੇ ਬਾਰੇ ‘ਚ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਕੱਲ੍ਹ ਉਸਨੂੰ ਗ੍ਰਿਫ਼ਤਾਰ ਕਰ ਲਿਆ ਤੇ 11 ਸਤੰਬਰ ਤੱਕ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਤੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ 'ਚ ਸ਼ਿਵ ਸੈਨਿਕਾਂ ਨੇ ਭਾਰਤ-ਪਾਕਿ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ
ਸ਼ਿਵ ਸੈਨਾ (ਹਿੰਦੋਸਤਾਨ) ਯੂਥ ਵਿੰਗ ਦੇ ਸੂਬਾ ਪ੍ਰਧਾਨ ਰਾਜੇਸ਼ ਕੌਸ਼ਲ ਗੱਗੀ ਦੇ ਗੰਨਮੈਨ ਆਪਸ ’ਚ ਉਲਝ ਗਏ ਤੇ ਦੋਵਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਦਿਨੇਸ਼ਪਾਲ ਦੇ ਦੋ ਗੋਲੀਆਂ
ਅੱਜ ਸ਼ਾਮੀਂ ਕਰੀਬ ਸਵਾ ਛੇ ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸ਼ਾਦ ਗੁਪਤਾ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਤੁਰੰਤ ਸਿਵਲ ਹਸਪਤਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: