Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲੇਫੋਰਨੀਆ ਵਿਚ 1984 ਦੇ ਪੀੜਤਾਂ ਨੇ ਕੈਪਟਨ ਅਮਰਿੰਦਰ ਵੱਲ ਜੁੱਤੀਆਂ ਸੁੱਟੀਆਂ

ਕੈਲੇਫੋਰਨੀਆ ਵਿਚ 1984 ਦੇ ਪੀੜਤਾਂ ਨੇ ਕੈਪਟਨ ਅਮਰਿੰਦਰ ਵੱਲ ਜੁੱਤੀਆਂ ਸੁੱਟੀਆਂ

ਕੈਲੇਫੋਰਨੀਆ: ਬੀਤੇ ਦਿਨ ਅਮੀਰੀਕੀ ਸੂਬੇ ਕੈਲੇਫੋਰਨੀਆ ਦੇ ਫਰੈਜ਼ਨੋ ਸ਼ਹਿਰ ਵਿਚ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਪਰਵਾਸੀ ਸਿੱਖਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ। ਅਮਰਿੰਦਰ ਸਿੰਘ ਵੱਲੋਂ ਫਰੈਜ਼ਨੋ ਵਿਖੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਨ ਲਈ ਇਕ ਰੈਲੀ ਰੱਖੀ ਗਈ ਸੀ, ਜਿਸ ਮੌਕੇ ਅਮਰਿੰਦਰ ਸਿੰਘ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਗਿਆ।

ਅਮਰਿੰਦਰ ਸਿੰਘ ਵੱਲੋਂ ਹਾਲ ਵਿਚ ਹੀ ਇਹ ਬਿਆਨ ਦਿੱਤਾ ਗਿਆ ਸੀ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਕੇਂਦਰੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਕੋਈ ਹੱਥ ਨਹੀਂ ਸੀ। ਇਸ ਵਿਵਾਦਤ ਬਿਆਨ ਕਾਰਨ ਪਰਵਾਸੀ ਸਿੱਖਾਂ ਤੇ ਨਵੰਬਰ 1984 ਦੇ ਪੀੜਤਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਅਮਰਿੰਦਰ ਦਾ ਭਾਰੀ ਵਿਰੋਧ ਕੀਤਾ।

READ ENGLISH VERSION OF THIS NEWS:

Shoes hurled at Capt. Amarinder Singh in Fresno, California; Khalistan slogans raised

ਮੀਡੀਆ ਰਿਪੋਰਟਾਂ ਅਨੁਸਾਰ ਫਰੈਜ਼ਨੋ ਰੈਲੀ ਦੌਰਾਨ ਨਵੰਬਰ 1984 ਦੇ ਪੀੜਤਾਂ ਦੇ ਇਕ ਰਿਸ਼ਤੇਦਾਰ ਵੱਲੋਂ ਅਮਰਿੰਦਰ ਸਿੰਘ ਨੂੰ ਸਵਾਲ ਕਰਨ ਦਾ ਸਮਾਂ ਮੰਗਿਆ ਗਿਆ ਪਰ ਕਾਂਗਰਸੀ ਪ੍ਰਬੰਧਕਾਂ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਅਮਰਿੰਦਰ ਸਿੰਘ ਵਿਰੁਧ ਭਾਰੀ ਨਾਅਰੇਬਾਜ਼ੀ ਹੋਈ।

ਤਸਵੀਰ ਸਰੋਤ: ਫੇਸਬੁੱਕ
ਤਸਵੀਰ ਸਰੋਤ: ਫੇਸਬੁੱਕ

ਫੇਸਬੁੱਕ ਉੱਤੇ ਨਸ਼ਰ ਹੋਈ ਇਕ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਅਮਰਿੰਦਰ ਸਿੰਘ ਨੂੰ ਭਾਰੀ ਸੁਰੱਖਿਆ ਹੇਠ ਰੈਲੀ ਵਾਲੀ ਜਗ੍ਹਾ ਤੋਂ ਗੱਡੀ ਵਿਚ ਬਿਠਾਇਆ ਜਾ ਰਿਹਾ ਸੀ ਤਾਂ ਉਸ ਸਮੇਂ ਉਸ ਖਿਲਾਫ ਭਾਰੀ ਨਾਅਰੇਬਾਜ਼ੀ ਹੋ ਰਹੀ ਸੀ। ਪ੍ਰਦਰਸ਼ਨਕਾਰੀ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਗਾ ਰਹੇ ਸਨ।

ਇਸ ਮੌਕੇ ਕੁਝ ਵਿਅਕਤੀ ਅਮਰਿੰਦਰ ਸਿੰਘ ਦੀ ਗੱਡੀ ਉੱਤੇ ਕੁਝ ਚੀਜਾ ਸੁਟਦੇ ਵੀ ਨਜ਼ਰ ਆ ਰਹੇ ਹਨ ਤੇ ਮੀਡੀਆ ਖਬਰਾਂ ਅਨੁਸਾਰ ਇਹ ਚੀਜਾਂ ਜੁੱਤੀਆਂ ਤੇ ਬੋਤਲਾਂ ਸਨ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੂੰ ਕਨੇਡੀਅਨ ਸਿੱਖਾਂ ਵੱਲੋਂ ਕੀਤੀ ਲਾਮਬੰਦੀ ਕਰਕੇ ਆਪਣਾ ਕਨੇਡਾ ਦੌਰਾ ਰੱਦ ਕਰਨਾ ਪਿਆ ਸੀ। ਬੀਤੇ ਵਰ੍ਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੁਆਂ ਵਿਰੁਧ ਵੀ ਅਮਰੀਕਾ-ਕਨੇਡਾ ਇਸੇ ਤਰ੍ਹਾਂ ਪ੍ਰਦਰਸ਼ਨ ਹੋਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: