Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਤਿਹਾਸ ਦੇ ਪੰਨਿਆਂ ਵਿੱਚੋਂ ਅਣਗੌਲੀ ਕਰ ਦਿੱਤੀ ਗਈ ਮੁਲਾਕਾਤ ਨੂੰ ਦਰਸਾਉਂਦੀ ਹੈ ਨਵੀਂ ਫਿਲਮ “ਭਗਤ ਸਿੰਘ”

ਇਤਿਹਾਸ ਦੇ ਪੰਨਿਆਂ ਵਿੱਚੋਂ ਅਣਗੌਲੀ ਕਰ ਦਿੱਤੀ ਗਈ ਮੁਲਾਕਾਤ ਨੂੰ ਦਰਸਾਉਂਦੀ ਹੈ ਨਵੀਂ ਫਿਲਮ “ਭਗਤ ਸਿੰਘ”

ਚੰਡੀਗੜ: ਪੰਜ ਤੀਰ ਰਿਕਾਰਡਸ ਵੱਲੋਂ ਬੀਤੇ ਦਿਨੀਂ ਜਾਰੀ ਕੀਤੀ ਗਈ ਛੋਟੀ ਫਿਲਮ “ਭਗਤ ਸਿੰਘ” ਇਤਿਹਾਸ ਦੇ ਪੰਨਿਆਂ ਵਿੱਚੋਂ ਅਣਗੌਲੀ ਕਰ ਦਿੱਤੀ ਗਈ ਮੁਲਾਕਾਤ ’ਤੇ ਚਾਨਣ ਪਾਉਂਦੀ ਹੈ। ਇਹ ਮੁਲਾਕਾਤ ਸ਼ਹੀਦ ਭਗਤ ਸਿੰਘ ਅਤੇ ਗਦਰੀ ਇਨਕਲਾਬੀ ਤੇ ਪੰਥ ਦੀ ਉਸ ਵੇਲੇ ਦੀ ਸਿਰਮੌਰ ਸਖਸ਼ੀਅਤ ਭਾਈ ਰਣਧੀਰ ਸਿੰਘ ਦਰਮਿਆਨ 4 ਅਕਤੂਬਰ, 1930 ਨੂੰ ਕੇਂਦਰੀ ਜੇਲ੍ਹ ਲਾਹੌਰ ਵਿੱਚ ਹੋਈ ਸੀ ਜਿਸ ਦੇ ਵੇਰਵੇ ਭਾਈ ਰਣਧੀਰ ਸਿੰਘ ਦੀਆਂ ਜੇਲ੍ਹ ਚਿੱਠੀਆਂ ਵਿੱਚ ਅੰਕਤ ਹਨ।

ਭਾਈ ਰਣਧੀਰ ਸਿੰਘ ਪੰਜਾਬ ਵਿਚਲੇ ਗਦਰ ਲਹਿਰ ਦੇ ਪ੍ਰਮੁੱਖ ਆਗੂਆਂ ਵਿੱਚੋਂ ਸਨ ਤੇ ਉਨ੍ਹਾਂ ਨੂੰ ਬਰਤਾਨਵੀ ਰਾਜ ਦੀਆਂ ਜੜ੍ਹਾਂ ਪੁੱਟਣ ਦੀ ਕੋਸ਼ਿਸ਼ ਕਰਨ ਬਦਲੇ ਅੰਗਰੇਜ਼ ਹਕੂਮਤ ਨੇ ਉਮਰ ਕੈਦ ਦੀ ਸਜਾ ਸੁਣਾਈ ਸੀ। ਜਦੋਂ ਭਗਤ ਸਿੰਘ ਤੇ ਉਸਦੇ ਸਾਥਆਂ ਦੀ ਗ੍ਰਿਫਤਾਰੀ ਹੋਈ ਤੇ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਵਿੱਚ ਕੈਦ ਕੀਤਾ ਗਿਆ ਤਾਂ ਉਸ ਵੇਲੇ ਭਾਈ ਰਣਧੀਰ ਸਿੰਘ ਵੀ ਕੇਂਦਰੀ ਜੇਲ੍ਹ ਵਿੱਚ ਕੈਦ ਸਨ। ਭਗਤ ਸਿੰਘ ਦੀ ਭਾਈ ਸਾਹਿਬ ਨਾਲ ਮੁਲਾਕਾਤ ਉਨ੍ਹਾਂ ਦੀ ਰਿਹਾਈ ਵੇਲੇ ਕਰਵਾਈ ਗਈ ਸੀ।bhagat singh short film

ਇਸ ਮੁਲਾਕਾਤ ਦੇ ਜੋ ਵੇਰਵੇ ਭਾਈ ਰਣਧੀਰ ਸਿੰਘ ਹੋਰਾਂ ਆਪਣੀਆਂ ਜੇਲ੍ਹ ਚਿੱਠੀਆਂ ਵਿੱਚ ਅੰਕਤ ਕੀਤੇ ਹਨ ਉਨ੍ਹਾਂ ਤੋਂ ਅਜੋਕੀ ਪੀੜੀ ਅਣਜਾਣ ਹੈ ਕਿਉਂਕਿ ਬਾਅਦ ਵਿੱਚ ਇਤਿਹਾਸਕਾਰਾਂ ਨੇ ਭਾਰਤੀ ਰਾਸ਼ਟਰਵਾਦ ਦੇ ਅਸਰ ਹੇਠ ਭਗਤ ਸਿੰਘ ਦੀ ਜੋ ਸਖਸ਼ੀਅਤ ਉਸਾਰੀ ਉਹ ਇਸ ਮੁਲਾਕਾਤ ਦੇ ਵੇਰਵਿਆਂ ਨੂੰ ਨਸ਼ਰ ਕਰਕੇ ਨਹੀਂ ਸੀ ਹੋ ਸਕਦੀ।

ਫਿਲਮ ਦੇ ਨਿਰਦੇਸ਼ਕਾਂ ਪਰਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਫਿਲਮ ਇਤਿਹਾਸ ਦੇ ਠੋਸ ਤੱਥਾਂ ਦੇ ਹਵਾਲੇ ਨਾਲ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਈ ਰਣਧੀਰ ਸਿੰਘ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਨੇ ਜੋ ਇਕਬਾਲ ਕੀਤੇ ਸਨ ਉਨ੍ਹਾਂ ਦਾ ਆਮ ਇਤਿਹਾਸਕਾਰ ਹੁਣ ਜ਼ਿਕਰ ਤੱਕ ਨਹੀਂ ਕਰਦੇ ਤੇ ਇਹ ਫਿਲਮ ਉਸ ਪੱਖ ਨੂੰ ਨਸ਼ਰ ਕਰਦੀ ਹੈ।

ਅਮਰੀਕਾ ਵਿੱਚ ਸਿੱਖ ਨੈਟ ਵੱਲੋਂ ਕਰਵਾਏ ਜਾਂਦੇ ਸਲਾਨਾ ਫਿਲਮ ਮੇਲੇ ਵਿਚ ਦੋ ਵਾਰ ਅੱਵਲ ਰਹਿਣ ਵਾਲੀਆਂ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਨੌਜਵਾਨ ਫਿਲਮ ਨਿਰਦੇਸ਼ਕ ਪਰਦੀਪ ਸਿੰਘ ਨੇ ਕਿਹਾ: “ਅਸੀਂ ਫਿਲਮ ਦੀ ਕਾਹਣੀ ਨੂੰ ਭਾਈ ਰਣਧੀਰ ਸਿੰਘ ਹੋਰਾਂ ਦੀਆਂ ਜੇਲ੍ਹ ਚਿੱਠੀਆਂ ਦੇ ਅਧਾਰ ’ਤੇ ਤਿਆਰ ਕੀਤਾ ਸੀ ਅਤੇ ਇਹ ਧਿਆਨ ਰੱਖਿਆ ਹੈ ਤੱਥ ਜਿਸ ਰੂਪ ਵਿਚ ਇਤਿਹਾਸ ਵਿਚ ਦਰਜ਼ ਹਨ ਉਵੇਂ ਹੀ ਫਿਲਮਾਏ ਜਾਣ”।

ਦਰਸ਼ਕ ਇਸ ਫਿਲਮ ਨੂੰ ਪੰਜ ਤੀਰ ਰਿਕਾਰਡਸ ਦੇ ਯੂ-ਟਿਊਬ ਉੱਤੇ ਵੇਖ ਸਕਦੇ ਹਨ।

ਪੁਰੀ ਫਿਲਮ ਹੇਠਾਂ ਦੇਖੋ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ
12 ਅਕਤੂਬਰ, 2017 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ 'ਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਦਸਤਾਵੇਜ਼ੀ ਫਿਲਮ ਫੈਸਟੀਵਲ ਦੇ ਦੂਜੇ ਦਿਨ ਛੋਟੀ ਫਿਲਮ ਭਗਤ ਸਿੰਘ ਦਿਖਾਈ ਗਈ ਸੀ।
ਹੈਰੀਟੇਜ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣੀ ਅਤੇ ਪੰਜ ਤੀਰ ਰਿਕਾਰਡਸ ਦੀ ਪੇਸ਼ਕਸ਼ ਛੋਟੀ ਪੰਜਾਬੀ ਫਿਲਮ "ਵਾਏ! ਉੜਤਾ ਪੰਜਾਬ" ਯੂ-ਟਿਊਬ 'ਤੇ ਪੂਰੀ ਜਾਰੀ ਕਰ ਦਿੱਤੀ ਗਈ। "ਵਾਏ! ਉੜਤਾ ਪੰਜਾਬ" ਦੋ ਵਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: