Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਿੰਨ ਦਹਾਕੇ ਦੀ ਕੈਦ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਦੇ ਘਰ ਸ਼ੁਕਰਾਨਾ ਸਮਾਗਮ 4 ਅਪਰੈਲ ਨੂੰ

ਤਿੰਨ ਦਹਾਕੇ ਦੀ ਕੈਦ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਦੇ ਘਰ ਸ਼ੁਕਰਾਨਾ ਸਮਾਗਮ 4 ਅਪਰੈਲ ਨੂੰ

ਫਗਵਾੜਾ: ਲੰਘੀ ਸਦੀ ਦੇ ਆਖਰੀ ਦਹਾਕਿਆਂ ਦੌਰਾਨ ਲੜੇ ਗਏ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਕਰਕੇ ਕਰੀਬ ਤਿੰਨ ਦਹਾਕੇ ਇੰਡੀਆ ਸਰਕਾਰ ਵੱਲੋਂ ਕੈਦ ਵਿੱਚ ਰੱਖੇ ਗਏ ਭਾਈ ਲਾਲ ਸਿੰਘ ਅਕਾਲਗੜ੍ਹ ਦੀ ਪੱਕੀ ਰਿਹਾਈ 24 ਅਗਸਤ 2020 ਨੂੰ ਹੋਈ ਸੀ। ਭਾਈ ਲਾਲ ਸਿੰਘ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਪਿੰਡ ਅਕਾਲਗੜ੍ਹ ਸਥਿੱਤ ਆਪਣੇ ਗ੍ਰਹਿ ਵਿਖੇ ਇੱਕ ਸ਼ੁਕਰਾਨਾ ਸਮਾਗਮ ਮਿਤੀ 4 ਅਪਰੈਲ 2021 ਨੂੰ ਕਰਵਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਸਿੱਖ ਸੰਘਰਸ਼ ਦੌਰਾਨ ਗੁਜਰਾਤ ਪੁਲਿਸ ਵੱਲੋਂ ਭਾਈ ਲਾਲ ਸਿੰਘ ਨੂੰ 1992 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਹਿਮਦਾਬਾਦ ਦੀ ਇੱਕ ਟਾਡਾ ਅਦਾਲਤ ਨੇ ਹਥਿਆਰ ਬਰਾਮਦਗੀ ਦੇ ਇੱਕ ਕੇਸ ਵਿੱਚ ਭਾਈ ਲਾਲ ਸਿੰਘ ਨੂੰ 1997 ਵਿੱਚ ਉਮਰ ਕੈਦ ਦੀ ਸਜਾ ਸੁਣਾਈ ਸੀ। ਇੰਡੀਆ ਦੇ ਕਾਨੂੰਨ ਮੁਤਾਬਿਕ ਉਮਰ ਕੈਦੀ ਦੀ ਪੱਕੀ ਰਿਹਾਈ ਵੱਧ ਤੋਂ ਵੱਧ 14 ਸਾਲ ਬਾਅਦ ਹੋ ਜਾਂਦੀ ਹੈ ਪਰ ਸਰਕਾਰਾਂ ਵੱਲੋਂ ਭਾਈ ਲਾਲ ਸਿੰਘ ਨੂੰ ਉਮਰ ਕੈਦ ਦੀ ਆਮ ਮਿੱਥੀ ਜਾਂਦੀ ਮਿਆਦ ਤੋਂ ਕਰੀਬ ਦੁੱਗਣਾ ਸਮਾਂ ਕੈਦ ਰੱਖਿਆ ਗਿਆ। ਇਸ ਦੌਰਾਨ ਕਈ ਵਾਰ ਅਦਾਲਤਾਂ ਵੱਲੋਂ ਵੀ ਭਾਈ ਲਾਲ ਸਿੰਘ ਦੇ ਮਾਮਲੇ ਨੂੰ ਰਿਹਾਈ ਲਈ ਢੁਕਵਾਂ ਦੱਸਿਆ ਗਿਆ ਪਰ ਫਿਰ ਵੀ ਵੱਖ-ਵੱਖ ਇੰਡੀਆ ਅਤੇ ਗੁਜਰਾਤ ਦੀਆਂ ਸਰਕਾਰਾਂ ਨੇ ਉਹਨਾਂ ਦੀ ਰਿਹਾਈ ਲਈ ਬਹੁਤ ਲੰਮਾ ਸਮਾਂ ਰੋੜੇ ਅਟਕਾਈ ਰੱਖੇ।

ਸਤੰਬਰ 2019 ਵਿੱਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਸਾਲਾ ਪਰਕਾਸ਼ ਦਿਹਾੜੇ ਉੱਤੇ 8 ਬੰਦੀ ਸਿੰਘ ਨੂੰ ਪੱਕੀ ਰਿਹਾਈ ਦੇਣ ਦਾ ਐਲਾਨ ਕੀਤਾ ਸੀ, ਜਿਹਨਾਂ ਵਿੱਚ ਭਾਈ ਲਾਲ ਸਿੰਘ ਦਾ ਨਾਂ ਵੀ ਸ਼ਾਮਿਲ ਸੀ।

ਭਾਈ ਲਾਲ ਸਿੰਘ ਨੂੰ 24 ਅਗਸਤ 2020 ਨੂੰ ਪੱਕੇ ਤੌਰ ਉੱਤੇ ਰਿਹਾਅ ਕਰ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ)
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਇੰਡੀਆ ਦੇ ਇਕ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਜੂਨ 1984 ਵਿਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਵਿਚ ਸੰਸਾਰ ਭਰ ਵਿਚ ਸਮਾਗਮਾਂ ਦੀਆਂ ਲੜੀਆਂ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਮੌਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: