Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥੇਬੰਦੀਆਂ ਵਲੋਂ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾਵਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ

ਸਿੱਖ ਜਥੇਬੰਦੀਆਂ ਵਲੋਂ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾਵਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਇਕ ਕਲਾਕਾਰ ਵਲੋਂ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕੀਤੇ ਜਾਣ ਦੀ ਗੱਲ ਕਰਨ ‘ਤੇ ਬਾਅਦ ਵਿੱਚ ਵਿਖਾਏ ਜਾਣ ਦੇ ਖਿਲਾਫ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਲਿਖਤੀ ਸ਼ਿਕਾਇਤ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਭਾਈ ਪ੍ਰਣਾਮ ਸਿੰਘ, ਅਕਾਲ ਖਾਲਸਾ ਦਲ ਦੇ ਸ. ਸੁਰਿੰਦਰ ਪਾਲ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਸੁਖਜੀਤ ਸਿੰਘ ਖੋਸੇ ਨੇ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਸੀਰੀਅਲ ਦੇ ਨਿਰਦੇਸ਼ਕ, ਕਲਾਕਾਰ ਗੁਰਚਰਨ ਸਿੰਘ ਅਤੇ ਪ੍ਰੋਡਿਊਸਰ ਸ੍ਰੀ ਅਧਿਕਾਰੀ ਬ੍ਰਦਰਜ ਖਿਲਾਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਏ ਜਾਣ ਖਿਲਾਫ ਧਾਰਾ 295-ਏ ਤਹਿ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਇਕ ਦ੍ਰਿਸ਼
ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਇਕ ਦ੍ਰਿਸ਼

ਭਾਈ ਪ੍ਰਣਾਮ ਸਿੰਘ, ਸ. ਸੁਰਿੰਦਰ ਪਾਲ ਸਿੰਘ ਤੇ ਭਾਈ ਸੁਖਜੀਤ ਸਿੰਘ ਖੋਸੇ ਨੇ ਕੀਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਸਮੁੱਚੀ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ ਜਿਸਦੇ ਦਰਸ਼ਨ ਦੀਦਾਰ ਦੀ ਤਾਂਘ ਹਰ ਸਿੱਖ ਪਾਲਦਾ ਹੈ। ਉਨਹਾਂ ਦੱਸਿਆ ਕਿ ਸਿੱਖ ਦੇਵਤਾ ਪੂਜਕ ਅਤੇ ਬੁੱਤ ਪੂਜਕ ਨਹੀ ਹੈ। ਹੁਕਮ ‘ਪੂਜਾ ਅਕਾਲ ਕੀ, ਪਰਚਾ ਸ਼ਬਦ ਕਾ, ਦੀਦਾਰ ਖ਼ਾਲਸੇ ਕਾ’ ਹੈ ਪਰ ਲੜੀਵਾਰ ਦੇ ਨਿਰਮਾਤਾ-ਨਿਰਦੇਸ਼ਕ ਵਲੋਂ ਤਿਆਰ ਲੜੀਵਾਰ ਦਾ ਪਾਤਰ ਗੁਰਚਰਨ ਸਿੰਘ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕਰਨ ਦੀ ਗੱਲ ਕਰਦਾ ਹੈ ਤੇ ਫਿਰ ਇਹ ਬੁੱਤ ਦਰਬਾਰ ਸਾਹਿਬ ਦੇ ਨਾਲ ਦਿਖਾਇਆ ਵੀ ਗਿਆ ਹੈ। ਸ਼ਿਕਾਇਤ ਕਰਤਾ ਸਿੰਘਾਂ ਨੇ ਸੀਰੀਅਲ ਦੇ ਸਬੰਧਤ ਐਪੀਸੋਡ 2025 ਦੀ ਸੀਡੀ ਵੀ ਪੁਲਿਸ ਨੁੰ ਸੌਪੀ ਹੈ ਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਧਾਰਾ 295-ਏ ਤਹਿਤ ਕੇਸ ਦਰਜ ਕਰਕੇ ਸਖਤ ਸਜ਼ਾ ਦਿੱਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

"ਤੱਥ-ਪੜਚੋਲ-ਨਜ਼ਰੀਆ" ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ,
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ
ਭਾਰਤੀ ਮੀਡੀਆ ਵਲੋਂ ਇਸ ਸੂਚਨਾ ਨੂੰ ਗੁਪਤ ਸੂਤਰਾਂ ਦੇ ਹਵਾਲੇ ਨਾਲ ਛਾਪਿਆ ਗਿਆ। ਅਦਾਰਾ ਸਿੱਖ ਸਿਆਸਤ ਨੇ ਇਸ ਖਬਰ ਦੇ ਪ੍ਰਮੁੱਖ ਸਰੋਤਾਂ ਤੀਕ ਪਹੁੰਚ ਕਰ ਕੇ ਇਸ ਗੱਲ ਦੀ ਤਸਦੀਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: