ਮਾਨਹਾਈਮ, ਜਰਮਨੀ (2 ਜੂਨ, 2015): 6 ਜੂਨ ਇਤਿਹਾਸ ਦਾ ਉਹ ਦਿਨ ਹੈ, ਜਿਸ ਦਿਨ ਸਿੱਖ ਕੌਮ ਜਿੱਥੇ ਸ਼੍ਰ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਆਪਣੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ, ਉੱਥੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੀ ਇਸ ਕਾਲੀ ਕਰਤੂਤ ਦੇ ਵਿਰੋਧ ਵਿੱਚ ਰੋਸ ਮੁਜ਼ਹਾਰੇ ਵੀ ਕਰਦੀ ਹੈ।

6 ਜੂਨ 1984 ਨੂੰ ਭਾਰਤੀ ਫੌਜ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਸਮੇਂ ਸਿੱਖ ਪ੍ਰੰਪਰਾਵਾਂ ‘ਤੇ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰ ਸਿੰਘਾਂ ਦ ਸ਼ਹੀਦੀ ਦਿਹਾਵਾਂ ਸੰਸਾਰ ਬਰ ਦੇ ਸਿੱਖਾਂ ਵੱਲੋਂ ਮਨਾਇਆ ਜਾ ਰਿਹਾ ਹੈ ।
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਵੀ 6 ਜੂਨ ਨੂੰ ਫਰੈਂਕਫਰਟ ਸਥਿਤ ਭਾਰਤੀ ਕੌ ਾਸਲਖਾਨੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ।
ਭਾਈ ਜਤਿੰਦਰਬੀਰ ਸਿੰਘ ਪਧਿਆਣਾ, ਭਾਈ ਸੁਖਵਿੰਦਰ ਸਿੰਘ, ਭਾਈ ਰਾਜਿੰਦਰ ਸਿੰਘ ਬੱਬਰ ਤੇ ਭਾਈ ਅੰਮਿ੍ਤਪਾਲ ਸਿੰਘ ਵੱਲੋਂ ਜਾਰੀ ਕੀਤੇ ਪ੍ਰੈੱਸ ਬਿਆਨ ‘ਚ ਕਿਹਾ ਗਿਆ ਕਿ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖ਼ਨਿਆਨ, ਭਾਈ ਰੇਸ਼ਮ ਸਿੰਘ ਬੱਬਰ ਮੁਖੀ ਬੱਬਰ ਖ਼ਾਲਸਾ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਸੋਹਨ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਮੁਖੀ ਦਲ ਖ਼ਾਲਸਾ ਜਰਮਨੀ ਨੇ ਕਿਹਾ ਕਿ ਸਮੂਹ ਸਿੱਖਾਂ ਨੂੰ ਕੌਮੀ ਫਰਜ਼ ਅਦਾ ਕਰਨਾ ਚਾਹੀਦਾ ਹੈ।
ਰੋਸ ਮੁਜ਼ਾਹਰਾ 6 ਜੂਨ ਨੂੰ ਦੁਪਹਿਰ 1 ਵਜੇ ਫਰੈਂਕਫਰਟ ਰੇਲਵੇ ਸਟੇਸ਼ਨ ਤੋਂ ਭਾਰਤੀ ਕੌ ਾਸਲਖਾਨੇ ਵੱਲ ਚਾਲੇ ਪਾਵੇਗਾ।