Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥੇਬੰਦੀਆਂ ਵਲੋਂ ਮਾਲਵਾ ਖੇਤਰ ‘ਚ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ

ਸਿੱਖ ਜਥੇਬੰਦੀਆਂ ਵਲੋਂ ਮਾਲਵਾ ਖੇਤਰ ‘ਚ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ

ਫਿਰੋਜ਼ਪੁਰ: ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਨੇ ਸ਼ੁੱਕਰਵਾਰ (26 ਮਈ) ਨੂੰ ਐਲਾਨ ਕੀਤਾ ਕਿ ਭਾਰਤੀ ਫੌਜ ਵਲੋਂ ਜੂਨ 1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ‘ਚ ਮਾਲਵਾ ਖੇਤਰ ‘ਚ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ ਕੱਢਿਆ ਜਾਏਗਾ।

ਇਸ ਮਾਰਚ ਦਾ ਐਲਾਨ ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਨੇ ਪ੍ਰੈਸ ਕਾਨਫਰੰਸ ‘ਚ ਕੀਤਾ।

ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਦੇ ਆਗੂ 'ਘੱਲੂਘਾਰਾ ਯਾਦਗਾਰੀ ਮਾਰਚ' ਸਬੰਧੀ ਪੋਸਟਰ ਜਾਰੀ ਕਰਦੇ ਹੋਏ
ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਦੇ ਆਗੂ ‘ਘੱਲੂਘਾਰਾ ਯਾਦਗਾਰੀ ਮਾਰਚ’ ਸਬੰਧੀ ਪੋਸਟਰ ਜਾਰੀ ਕਰਦੇ ਹੋਏ

ਉਨ੍ਹਾਂ ਕਿਹਾ ਕਿ ਦੋਵਾਂ ਜਥੇਬੰਦੀਆਂ ਦੇ ਮਾਲਵਾ ਖੇਤਰ ਦੇ ਨੌਜਵਾਨ ਕਾਰਜਕਰਤਾ ਕੇਸਰੀ ਝੰਡੇ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਲੈ ਕੇ ਪਿੰਡ ਸਾਧਾਂਵਾਲਾ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਤਕ ਮਾਰਚ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਵੱਖ-ਵੱਖ ਪਿੰਡਾਂ, ਤਹਿਸੀਲਾਂ ਤੋਂ ਹੁੰਦਾ ਹੋਇਆ 50 ਕਿਲੋਮੀਟਰ ਦਾ ਸਫਰ ਤੈਅ ਕਰੇਗਾ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਵੇਂ ਅੱਜ ਕਾਂਗਰਸ ਦੁਬਾਰਾ ਪੰਜਾਬ ਦੀ ਸੱਤਾ ਵਿਚ ਆ ਗਈ ਹੈ ਪਰ ਸਿੱਖ ਆਵਾਮ ਕਾਂਗਰਸ ਵਲੋਂ ਦਰਬਾਰ ਸਾਹਿਬ ਤੇ ਕੀਤੇ ਹਮਲੇ ਨੂੰ ਭੁੱਲੀ ਨਹੀਂ ਹੈ।”

ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ, ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਦੇ ਆਗੂ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਮੀਡੀਆ ਨਾਲ ਗੱਲ ਕਰਦੇ ਹੋਏ
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ, ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਦੇ ਆਗੂ ਬਾਬਾ ਅਵਤਾਰ ਸਿੰਘ ਸਾਧਾਂਵਾਲਾ ਮੀਡੀਆ ਨਾਲ ਗੱਲ ਕਰਦੇ ਹੋਏ

ਉਨ੍ਹਾਂ ਕਿਹਾ ਕਿ ਜ਼ਖਮ ਹਾਲੇ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਬੇਕਸੂਰ ਲੋਕਾਂ ਦਾ ਖੂਨ ਦਰਬਾਰ ਸਾਹਿਬ ਦੇ ਪਵਿੱਤਰ ਫਰਸ਼ ‘ਤੇ ਪਿਆ ਇਨਸਾਫ ਦੀ ਪੁਕਾਰ ਕਰ ਰਿਹਾ ਹੈ। ਇੰਨੇ ਵੱਡੇ ਕਤਲੇਆਮ, ਅਕਾਲ ਤਖ਼ਤ ਨੂੰ ਢਾਹੁਣ, ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਬਰਬਾਰ ਕਰਨ ਦੀ ਸਾਜ਼ਿਸ਼ ਲਈ ਕਿਸੇ ਨੂੰ ਵੀ ਜਵਾਬਦੇਹ ਨਹੀਂ ਬਣਾਇਆ ਗਿਆ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਦੀ ਮੰਗ ਕੀਤੀ ਸੀ ਅਤੇ ਕਾਂਗਰਸ ਨੇ ਇਸਨੂੰ ਅੰਜਾਮ ਦਿੱਤਾ ਅਤੇ ਸਮੁੱਚੇ ਭਾਰਤ ਨੇ ਇਸ ‘ਤੇ ਖੁਸ਼ੀਆਂ ਮਨਾਈਆਂ।

ਇਸ ਪ੍ਰੈਸ ਕਾਨਫਰੰਸ ‘ਚ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ, ਅਮਰੀਕ ਸਿੰਘ ਈਸੜੂ, ਸੁਰਜੀਤ ਸਿੰਘ ਖ਼ਾਲਿਸਤਾਨੀ ਵੀ ਮੌਜੂਦ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sikh bodies to take out ‘Ghalughara Yadgari March’ In Malwa region on June 4 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: