Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Protest march at Mohali on 29th anniversary of the Sikh genocide 1984

1984 ਸਿੱਖ ਕਤਲੇਆਮ : ਇਕ ਹਜ਼ਾਰ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ

1984 ਸਿੱਖ ਕਤਲੇਆਮ : ਇਕ ਹਜ਼ਾਰ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ

ਨਵੀਂ ਦਿੱਲੀ: ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਉਹਨਾਂ ਇਕ ਹਜ਼ਾਰ ਪਰਿਵਾਰਾਂ ਨੂੰ 2-2 ਲੱਖ ਦੀ ਮਦਦ ਦਾ ਐਲਾਨ ਕੀਤਾ ਜਿਹੜੇ ਭਾਰਤੀ ਮਹਾਂਦੀਪ ਤੋਂ ਉੱਜੜ ਕੇ ਪੰਜਾਬ ਆ ਕੇ ਵਸ ਗਏ ਸਨ। ਭਾਰਤੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਰਕਮ ਕੇਂਦਰ ਸਰਕਾਰ ਵਲੋਂ 1984 ਸਿੱਖ ਕਤਲੇਆਮ ਪੀੜਤਾਂ ਦੇ ਮੁੜ ਵਸੇਵੇ ਦੀ ਸਕੀਮ ਤਹਿਤ ਜਾਰੀ ਕੀਤੀ ਗਈ।

1984

ਗ੍ਰਹਿ ਮੰਤਰਾਲੇ ਦੇ ਇਕ ਅਫਸਰ ਮੁਤਾਬਕ ਇਹ ਰਕਮ 1020 ਪਰਿਵਾਰਾਂ ਨੂੰ ਮੁੜ ਵਸੇਵਾ ਸਕੀਮ ਤਹਿਤ ਦਿੱਤੀ ਜਾਏਗੀ ਜਿਹੜੇ ਦਿੱਲੀ ਅਤੇ ਭਾਰਤ ਦੇ ਹੋਰ ਭਾਗਾਂ ਤੋਂ ਪੰਜਾਬ ਪਲਾਇਨ ਕਰ ਗਏ ਸਨ। ਹਾਂਲਾਕਿ ਉਹਨਾਂ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਮਨਜ਼ੂਰੀ ਦੀ ਤਰੀਕ ਤੋਂ ਸਿਰਫ ਛੇ ਮਹੀਨਿਆਂ ਲਈ ਹੀ ਖੋਲੀ ਜਾ ਰਹੀ ਹੈ। ਸਰਕਾਰ ਦਾ ਇਹ ਫੈਸਲਾ ਸੇਵਾ ਮੁਕਤ ਜੱਜ ਜੀ.ਪੀ. ਮਾਥੁਰ ਕਮੇਟੀ ਦੀ ਸਿਫਾਰਿਸ਼ ਤੋਂ ਬਾਅਦ ਆਇਆ, ਜਿਹੜੀ ਕਿ 1984 ਕਤਲੇਆਮ ਨਾਲ ਸਬੰਧਤ ਸ਼ਿਕਾਇਤਾਂ ‘ਤੇ ਗੌਰ ਕਰਨ ਲਈ ਦਸੰਬਰ 2014 ‘ਚ ਕੇਂਦਰ ਸਰਕਾਰ ਵਲੋਂ ਬਣਾਈ ਗਈ ਸੀ।

ਪੀੜਤ ਪਰਿਵਾਰਾਂ ਨੂੰ ਹੁਨਰ ਪ੍ਰਦਾਨ ਕਰਨ ਅਤੇ ਹੁਨਰ ਨੂੰ ਹੋਰ ਵਿਕਸਿਤ ਕਰਨ ਲਈ ਇਹ ਸਿਫਾਰਸ਼ਾਂ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਨਵੰਬਰ 1984 ਦੇ ਪਹਿਲੇ ਹਫਤੇ ਵਿਚ ਦਿੱਲੀ ਅਤੇ ਭਾਰਤ ਦੇ ਹੋਰ ਸੂਬਿਆਂ ਵਿਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਹੋਇਆ, ਹਜ਼ਾਰਾਂ ਉੱਜੜ ਗਏ। ਇਹ ਇਕ ਤਰ੍ਹਾਂ ਨਾਲ ਸਰਕਾਰ ਵਲੋਂ ਵਿਉਂਤਿਆ ਗਿਆ ਕਤਲੇਆਮ ਸੀ ਜਿਸਦੇ ਦੋਸ਼ੀ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਤਿੰਨ ਦਹਾਕਿਆਂ ਬਾਅਦ ਵੀ ਅਜ਼ਾਦ ਘੁੰਮ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: