Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਵੇ ਕਾਂਗਰਸ: ਆਪ

ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਵੇ ਕਾਂਗਰਸ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ 1984 ‘ਚ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਸਿਰ ਕਾਂਗਰਸ ਵੱਲੋਂ ‘ਮੁੱਖ ਮੰਤਰੀ ਦਾ ਤਾਜ’ ਰੱਖੇ ਜਾਣ ਦੀ ਤਿਆਰੀ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਇਹ ਕਿਹਾ ਹੈ ਕਿ ਕਾਂਗਰਸ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੁੰ ਉੱਚੇ ਅਹੁਦਿਆਂ ਨਾਲ ਨਿਵਾਜ ਕੇ ਪੀੜਿਤ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾ ਰਹੀ ਹੈ।

‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਲ ਨਾਥ ਨੇ 1984 ਸਿੱਖ ਨਸਲਕੁਸ਼ੀ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ।

ਨਾਨਾਵਤੀ ਕਮਿਸ਼ਨ ਸਮੇਤ ਮੀਡੀਆ ਅਤੇ ਦੋ ਨਿਆਂਇਕ ਜਾਂਚ ‘ਚ ਕਮਲ ਨਾਥ ਦੀ ਸਪਸ਼ਟ ਸ਼ਮੂਲੀਅਤ ਤੱਥਾਂ-ਸਬੂਤਾਂ ਸਹਿਤ ਸਾਹਮਣੇ ਆਈ ਹੈ, ਪਰ ਨਾ ਤਾਂ ਕਾਂਗਰਸ ਅਤੇ ਨਾ ਹੀ ਕੇਂਦਰ ‘ਚ ਕਰੀਬ 10 ਸਾਲ ਸੱਤਾ ਭੋਗਣ ਵਾਲੀ ਭਾਜਪਾ-ਅਕਾਲੀ ਦਲ ਦੀ ਸਰਕਾਰ ਨੇ ਕਮਲ ਨਾਥ ਨੂੰ ਹੱਥ ਪਾਉਣ ਹਿੰਮਤ ਦਿਖਾਈ। ਇਸ ਤੋਂ ੳਲੇ ਕਾਂਗਰਸ ਵੱਲੋਂ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਵਾਂਗ ਕਮਲ ਨਾਥ ਨੂੰ ਵੱਡੇ-ਵੱਡੇ ਰੁਤਬਿਆਂ ਨਾਲ ਨਿਵਾਜ ਕੇ ਸਿੱਖਾਂ ਸਮੇਤ ਸਮੁੱਚੇ ਇਨਸਾਫ਼ ਪਸੰਦ ਲੋਕਾਂ ਦਾ ਵਾਰ-ਵਾਰ ਮੂੰਹ ਚਿੜਾਇਆ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਵਜੂਦ ਇਸ ਦੇ ਕਾਂਗਰਸ ਕਮਲ ਨਾਥ ਵਰਗੇ ਦਾਗ਼ੀ ਨੇਤਾਵਾਂ ਨੂੰ ਇੱਕ ਤੋਂ ਵੱਧ ਕੇ ਇੱਕ ਸਨਮਾਨ ਨਾਲ ਨਿਵਾਜ ਰਹੀ ਹੈ। ਅਸੀਂ ਰਾਹੁਲ ਗਾਂਧੀ ਕੋਲੋਂ ਮੰਗ ਕਰਦੇ ਹਾਂ ਉਹ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾ ਬਣਾਉਣ। ਇਸਦੇ ਨਾਲ ਹੀ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਬਿਨਾ ਹੋਰ ਦੇਰ ਲਾਏ ਕਮਲ ਨਾਥ ਵਿਰੁੱਧ ਕੇਸ ਦੋਬਾਰਾ ਖੁਲ੍ਹਵਾ ਕੇ ਕੇ ਸਮਾਂਬੱਧ ਜਾਂਚ ਕਰਵਾਉਣ ਤਾਂ ਕਿ ਦੋਸ਼ੀ ਨੂੰ ਬਣਦੀ ਸਜਾ ਅਤੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।

ਉਹਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਵੀ ਇਹ ਸਪਸ਼ਟੀਕਰਨ ਮੰਗਿਆ ਗਿਆ ਹੈ ਕਿ ਜੇਕਰ ਕਮਲ ਨਾਥ ਸੱਚਮੁੱਚ ਪਾਕ-ਸਾਫ਼ ਹਨ ਤਾਂ ਕਾਂਗਰਸ 2016 ‘ਚ ਕਮਲ ਨਾਥ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਦਾ ਫ਼ੈਸਲਾ ਵਾਪਸ ਕਿਉਂ ਲਿਆ ਸੀ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਫਰੀਦਕੋਟ ਪੁਲਿਸ ਦੀ ਹਿਰਾਸਤ ਵਿਚ 19 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਅਤੇ ਲਾਸ਼ ਖ਼ੁਰਦ-ਬੁਰਦ ਕਰਨ ਦੇ ਪੂਰੇ
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਹਲਕਿਆਂ ਵਿੱਚ ਹਲਕਾ ਇੰਚਾਰਜ ਲਾਏ ਜਾਣ ਨੂੰ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੇ ਲੋਕਾਂ ਵੱਲੋਂ ਨਕਾਰੇ ਇਨ੍ਹਾਂ
ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ 'ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ
ਪੱਤਰਕਾਰ ਸੰਜੈ ਸੂਰੀ ਵਲੋਂ ਲਿਖੀ ਗਈ ਕਿਤਾਬ "1984 ਸਿੱਖ ਵਿਰੋਧੀ ਦੰਗੇ ਅਤੇ ਉਸ ਤੋਂ ਬਾਅਦ" ਵਿੱਚ ਵੀ ਉਹਨਾਂ ਇਹ ਲਿਖਿਆ ਐ ਕਿ "1 ਨਵੰਬਰ 1984 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: