Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ ਦਿਵਸ: ਸੰਤ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਮਾਰਚ ਕੱਢਿਆ ਗਿਆ

ਘੱਲੂਘਾਰਾ ਦਿਵਸ: ਸੰਤ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਮਾਰਚ ਕੱਢਿਆ ਗਿਆ

ਅੰਮਿ੍ਤਸਰ (5 ਜੂਨ, 2015): ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਭਾਰਤ ਦੀਤਤਕਾਲੀ ਪ੍ਰਧਾਨ ਮੰਤਰੀ ਇਂਦਰਾਂ ਗਾਂਧੀ ਦੇ ਹੁਕਮਾਂ ‘ਤੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਸਲਾਨਾ ਵਰੇਗੰਢ ਮੌਕੇ ਜੂਨ ’84 ਦੇ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਲੈਕੇ ਜਾਣ ਦਾ ਅਹਿਦ ਕਰਦਿਆਂ ਦਲ ਖਾਲਸਾ ਦੇ ਸਿੰਘਾਂ ਨੇ ਅੱਜ ਫੌਜ਼ੀ ਹਮਲੇ ਵੇਲੇ ਦੀਆਂ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਹੱਥਾਂ ‘ਚ ਫੜਕੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ।

ਸੰਤ ਭਿੰਡਰਾਂਵਾਲਿਆਂ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾਕੇ ਕੇਸਰੀ ਝੰਡੇ ਲਹਿਰਾਉਂਦਿਆਂ ਸਿੱਖ ਨੌਜਵਾਨਾਂ ਨੇ ਇੱਕ ਵੱਡ-ਆਕਾਰੀ ਬੋਰਡ ‘ਤੇ ਸੰਤ ਭਿੰਡਰਾਂਵਾਲੇ ਦੀ ਫੋਟੋ ‘ਤੇ ਇਹ ਸੰਦੇਸ਼ ਲਿਖਿਆ ਹੋਇਆ ਸੀ, ਕਿ ‘ਅਸੀ ਤੁਹਾਨੂੰ ਪਿਆਰ ਕਰਦੇ ਹਾਂ, ਤੁਹਾਡੀ ਪ੍ਰਸ਼ੰਸਾ ਕਰਦੇ ਹਾਂ ਅਤੇ ਤੁਹਾਡਾ ਦਿਲੋਂ ਸਤਿਕਾਰ ਕਰਦੇ ਹਾਂ’ ।

Sikh Genocide June 1984 memorial march by Dal Khalsa and Sikh Youth of Punjab 6
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
Sikh Genocide June 1984 memorial march by Dal Khalsa and Sikh Youth of Punjab [June 05, 2015]
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
Sikh Genocide June 1984 memorial march by Dal Khalsa and Sikh Youth of Punjab
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
Sikh Genocide June 1984 memorial march by Dal Khalsa and Sikh Youth of Punjab
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
Sikh Genocide June 1984 memorial march by Dal Khalsa and Sikh Youth of Punjab
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ
Sikh Genocide June 1984 memorial march by Dal Khalsa and Sikh Youth of Punjab
ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਮਾਰਚ

ਦਲ ਖਾਲਸਾ ਦੇ ਵਰਕਰਾਂ ਨੇ ਇਸ ਮੌਕੇ ਸਿੱਖ ਕੌਮ ਦੀ ਆਜ਼ਾਦੀ ਅਤੇ ਖਾਲਿਸਤਾਨ ਦੇ ਹੱਕ ‘ਚ ਨਾਅਰੇ ਲਾਏ । ਕੁਝ ਨੌਜਵਾਨਾਂ ਨੇ ਇਸ ਦੌਰਾਨ ਜੰਮੂ ਵਿਖੇ ਪੁਲਿਸ ਗੋਲੀ ਨਾਲ ਮਾਰੇ ਗਏ ਜਗਜੀਤ ਸਿੰਘ ਦੇ ਪੋਸਟਰ ਵੀ ਫੜੇ ਹੋਏ ਸਨ । ਮਾਰਚ ਦਲ ਖਾਲਸਾ ਦਫਤਰ ਤੋਂ ਸ਼ੁਰੂ ਹੋਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਮਲੇ ਮੌਕੇ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ‘ਚ ਅਰਦਾਸ ਉਪਰੰਤ ਸਮਾਪਤ ਹੋਇਆ ।

ਇਸ ਮੌਕੇ ਦਲ ਖਾਲਸਾ ਮੁੱਖੀ ਹਰਚਰਨਜੀਤ ਸਿੰਘ ਧਾਮੀ ਨੇ ਖਾਲਿਸਤਾਨ ਲਈ ਸ਼ਾਂਤਮਈ ਸੰਘਰਸ਼ ਨੂੰ ਆਪਣੀ ਪਾਰਟੀ ਦਾ ਮਿਸ਼ਨ ਦੱਸਿਆ । ਉਨ੍ਹਾਂ ਕਿਹਾ ਕਿ ਖਾਲਿਸਤਾਨ ਦਾ ਸੁਪਨਾ ਅੱਜ ਵੀ ਜਿਉਂਦਾ ਤੇ ਜਾਗਦਾ ਹੈ ਅਤੇ ਸਿੱਖ ਸ਼ਾਂਤੀ-ਪਸੰਦ ਤੇ ਰੱਬ ਤੋਂ ਭੈਅ ਰੱਖਣ ਵਾਲੇ ਲੋਕ ਹਨ ਜੋ ਦੂਜੇ ਧਰਮਾਂ ਦਾ ਸਤਿਕਾਰ ਕਰਦੇ ਹਨ ।

ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਕੌਮਾਂਤਰੀ ਮਾਨਤਾ ਪ੍ਰਾਪਤ ਨਿਯਮਾਂ ਅਨੁਸਾਰ ਸਵੈ-ਨਿਰਣੇ ਦੇ ਹੱਕ ਲਈ ਯਤਨਸ਼ੀਲ ਰਹਾਂਗੇ ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ । ਦਲ ਖਾਲਸਾ ਨੇ ਜਗਜੀਤ ਸਿੰਘ ਨੂੰ ਚਲਦੇ ਸਿੱਖ ਸੰਘਰਸ਼ ਦਾ ਸ਼ਹੀਦ ਕਰਾਰ ਦਿੱਤਾ । ’84 ਦੇ ਫੌਜੀ ਹਮਲੇ ਮੌਕੇ ਆਪਣੀਆਂ ਦੁਕਾਨਾਂ ਗਵਾ ਬੈਠੇ ਦੁਕਾਨਦਾਰਾਂ ਨੇ ਵੀ ਮਾਰਚ ‘ਚ ਹਾਜ਼ਰੀ ਲਵਾਈ ।

ਮਾਰਚ ‘ਚ ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਪਰਮਜੀਤ ਸਿੰਘ ਟਾਂਡਾ, ਸਤਨਾਮ ਸਿੰਘ ਪਾਉਂਟਾ ਸਾਹਿਬ, ਸਤਨਾਮ ਸਿੰਘ ਮਨਾਵਾਂ, ਬਲਵੰਤ ਸਿੰਘ ਗੋਪਾਲਾ, ਦਮਦਮੀ ਟਕਸਾਲ ਦੇ ਅਜੈਬ ਸਿੰਘ ਅਭਿਆਸੀ, ਆਰ. ਪੀ. ਸਿੰਘ ਮੋਹਾਲੀ, ਹਰਪਾਲ ਸਿੰਘ ਚੀਮਾ, ਬਲਦੇਵ ਸਿੰਘ ਸਿਰਸਾ, ਸੁਰਜੀਤ ਸਿੰਘ ਖਾਲਿਸਤਾਨੀ, ਬਾਬਾ ਸੁਖਵੰਤ ਸਿੰਘ, ਹਰਜਿੰਦਰ ਸਿੰਘ ਜੱਥਾ ਨੀਲੀਆਂ ਫੌਜਾਂ, ਅਰਵਿੰਦਰ ਸਿੰਘ, ਡਾ: ਮਨਜਿੰਦਰ ਸਿੰਘ ਜੰਡੀ, ਸਰਬਜੀਤ ਸਿੰਘ ਘੁਮਾਣ, ਰਣਬੀਰ ਸਿੰਘ, ਅਵਤਾਰ ਸਿੰਘ ਨਰੋਤਮਪੁਰ, ਕੁਲਵੰਤ ਸਿੰਘ ਫੇਰੂਮਾਨ, ਜਗਜੀਤ ਸਿੰਘ ਖੋਸਾ, ਗੁਰਦੀਪ ਸਿੰਘ ਕਾਲਕਟ, ਨੋਬਲਜੀਤ ਸਿੰਘ, ਗੁਰਵਿੰਦਰ ਸਿੰਘ, ਸਰਵਕਾਰ ਸਿੰਘ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਗਿਆਨ ਸਿੰਘ, ਪਰਮਜੀਤ ਸਿੰਘ ਮੰਡ, ਅਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਭਜੀਤ ਸਿੰਘ ਖਾਲਸਾ ਨੇ ਹਿੱਸਾ ਲਿਆ ।

ਮਾਰਚ ਵਿਚ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ, ਦਲ ਖਾਲਸਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਆਖਿਆ ਕਿ ਦਰਬਾਰ ਸਾਹਿਬ ਉਤੇ ਹਮਲੇ ਦੇ ਰੋਹ ਅਤੇ ਰੋਸ ਵਜੋਂ ਭਲਕੇ ਅੰਮ੍ਰਿਤਸਰ ਬੰਦ ਰਹੇਗਾ। ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ ਨੂੰ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।

aਇਸ ਮਾਰਚ ਵਿਚ ਅਖੰਡ ਕੀਰਤਨੀ ਜਥਾ, ਦਮਦਮੀ ਟਕਸਾਲ ਮਹਿਤਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ, ਯੂਨਾਈਟਿਡ ਅਕਾਲੀ ਦਲ, ਜਥਾ ਨੀਲੀਆਂ ਫੌਜਾਂ ਦੇ ਪ੍ਰਤੀਨਿਧੀਆਂ ਨੇ ਵੀ ਸ਼ਮੂਲੀਅਤ ਕੀਤੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਲੰਘੀ 11 ਨਵੰਬਰ ਨੂੰ ਦਲ ਖ਼ਾਲਸਾ ਦੇ ਯੂਥ ਵਿੰਗ, ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਦਰਬਾਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: