Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿਟਲਰ ਵੱਲੋਂ ਜਰਮਨ ਵਿੱਚ ਕੀਤੇ ਗਏ ਯਹੂਦੀਆਂ ਦੇ ਕਤਲੇਆਮ ਵਰਗਾ ਸੀ 1984 ਸਿੱਖ ਕਤਲੇਆਮ: ਜੌਹਨ ਮੈਕਡਾਨਲ

ਹਿਟਲਰ ਵੱਲੋਂ ਜਰਮਨ ਵਿੱਚ ਕੀਤੇ ਗਏ ਯਹੂਦੀਆਂ ਦੇ ਕਤਲੇਆਮ ਵਰਗਾ ਸੀ 1984 ਸਿੱਖ ਕਤਲੇਆਮ: ਜੌਹਨ ਮੈਕਡਾਨਲ

ਲੰਡਨ (12 ਅਪ੍ਰੈਲ, 2015): ਪੰਜਾਬੀ ਗੀਤਾਂ ਦੀ ਐਲਬਮ “ਐ ਭਾਰਤ” ਅਤੇ ਪੰਜਾਬੀ ਫਿਲਮ ” ਕੌਮ ਦੇ ਹੀਰੇ” ਰਾਹੀਂ ਚਰਚਾ ਵਿੱਚ ਆਏ ਪੰਜਾਬੀ ਗਾਇਕ/ਅਦਾਕਾਰ ਰਾਜ ਕਾਕੜਾ ਦੀ ਨਵੀਂ ਫ਼ਿਲਮ ‘ਪੱਤਾ-ਪੱਤਾ ਸਿੰਘਾਂ ਦਾ ਵੈਰੀ’ ਦਾ ਕੱਲ੍ਹ ਰਾਤੀਂ ਲੰਡਨ ਵਿਖੇ ਪ੍ਰੀਮੀਅਰ ਸ਼ੋਅ ਕਰਵਾਇਆ ਗਿਆ, ਜਿਸ ਵਿਚ ਹੇਜ਼ ਦੇ ਲੇਬਰ ਪਾਰਟੀ ਦੇ ਸੰਸਦੀ ਉਮੀਦਵਾਰ ਜੌਹਨ ਮੈਕਡਾਨਲ ਨੇ ਉਦਘਾਟਨ ਕੀਤਾ ।

John-McDonnell-at-a-Labou-007
ਜੌਹਨ ਮੈਕਡਾਨਲ

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਦੁਖਾਂਤ ਨੂੰ ਕਈ ਵਾਰ ਬਰਤਾਨੀਆ ਦੀ ਸੰਸਦ ਵਿਚ ਲਿਆ ਚੁਕੇ ਹਨ ।ਸਿੱਖਾਂ ਨਾਲ 1984 ‘ਚ ਧੱਕਾ ਹੋਇਆ ਅਤੇ ਕਤਲੇਆਮ ਹੋਇਆ, ਜਿਸ ਨੂੰ ਉਨ੍ਹਾਂ ਜਹੂਦੀਆਂ ਦੀ ਹੋਈ ਨਸਲਕੁਸ਼ੀ ਨਾਲ ਤੁਲਨਾ ਕੀਤੀ ।ਉਨ੍ਹਾਂ ਕਿਹਾ ਕਿ ਜਿਸ ਤਰਾਂ ਜਰਮਨ ਵਿੱਚ ਹਿਟਲਰ ਦੁਆਰਾ ਯਹੂਦੀਆਂ ਦਾ ਕਤਲੇਆਮ ਕਤਿਾ ਗਿਆ, ਉਸੇ ਤਰਾਂ ਸਿੱਖਾਂ ਨਾਲ 1984 ਵਿੱਚ ਹੋਇਆ।1984 ਸਿੱਖ ਕਤਲੇਆਮ ਯਹੂਦੀ ਕਤਲੇਆਮ ਦਾ ਦੁਹਰਾਉ ਸੀ।ਫਿਲਮ ਦੀ ਪ੍ਰਸੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਪੰਜਾਬ ਦੇ ਦੁਖਾਂਤ ਨੂੰ ਪੇਸ਼ ਕੀਤਾ ਗਿਆ ਹੈ ।

ਪੰਜਾਬੀ ਅਖਬਾਰ ਅਜੀਤ ਅਨੁਸਾਰ ਇਸ ਮੌਕੇ ਗੱਲ ਕਰਦਿਆਂ ਰਾਜ ਕਾਕੜਾ ਨੇ ਕਿਹਾ ਕਿ ਉਹ ਪੰਜਾਬ ਦੇ ਉਨ੍ਹਾਂ ਅਣਛੂਹੀਆ ਘਟਨਾਵਾਂ ਨੂੰ ਪਰਦੇ ‘ਤੇ ਉਤਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਅਤੇ ਪਜਾਬ ਵਾਸੀਆਂ ਨੇ ਆਪਣੇ ਪਿੰਡੇ ‘ਤੇ ਹੰਢਾਇਆ ।ਇਹ ਫ਼ਿਲਮ ਵੀ ਅਜਿਹੇ ਨੌਜਵਾਨ ਦੀ ਹੈ, ਜਿਸ ਦਾ ਪਿਤਾ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੌਰਾਨ ਜਾਂਦਿਆਂ ਫੌਜ ਦੀ ਗੋਲੀ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਪੁਲਿਸ ਵੱਲੋਂ ਬੇਗੁਨਾਹਾਂ ਤੇ ਕੀਤੇ ਜ਼ੁਲਮਾਂ ਦੀ ਦਾਸਤਾਨ ਵੀ ਬਿਆਨਦੀ ਹੈ ।

ਫ਼ਿਲਮ ਵਿਚ ਅਜੋਕੇ ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਵੀ ਹੁਕਮਰਾਨਾਂ ਦੀ ਸਾਜ਼ਿਸ਼ ਵਜੋਂ ਚਿਤਰਿਆ ਗਿਆ ਹੈ ।ਪੰਜਾਬ ਦੇ ਨੌਜਵਾਨਾਂ ਦੇ ਹੋਏ ਘਾਣ ਨੂੰ ਪੇਸ਼ ਕਰਦੀ ‘ਪੱਤਾ-ਪੱਤਾ ਸਿੰਘਾਂ ਦਾ ਵੈਰੀ’ ਫ਼ਿਲਮ ਨੂੰ ਸੈਂਕੜੇ ਦਰਸ਼ਕਾਂ ਨੇ ਵੇਖਿਆ ਅਤੇ ਇਸ ਫ਼ਿਲਮ ਦੀ ਹਰ ਪੱਖੋਂ ਸ਼ਲਾਘਾ ਕੀਤੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: