Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਹਾਈਜੈਕਰਾਂ ਦਾ ਕੇਸ: ਭਾਰਤੀ ਨਿਆਂ ਪ੍ਰਣਾਲੀ ਦਾ ਕਾਲਾ ਪੱਖ: ਕੰਵਰਪਾਲ ਸਿੰਘ ਨਾਲ ਗੱਲਬਾਤ

ਸਿੱਖ ਹਾਈਜੈਕਰਾਂ ਦਾ ਕੇਸ: ਭਾਰਤੀ ਨਿਆਂ ਪ੍ਰਣਾਲੀ ਦਾ ਕਾਲਾ ਪੱਖ: ਕੰਵਰਪਾਲ ਸਿੰਘ ਨਾਲ ਗੱਲਬਾਤ

ਚੰਡੀਗੜ੍ਹ: 20 ਸਤੰਬਰ, 1981 ਨੂੰ ਸਿੱਖ ਆਗੂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਅਤੇ ਮਹਿਤਾ ਚੌਂਕ ਵਿਖੇ 19 ਸਿੱਖਾਂ ਦੀ ਪੁਲਿਸ ਗੋਲੀਬਾਰੀ ‘ਚ ਹੋਈ ਮੌਤ ਦੇ ਰੋਸ ਵਜੋਂ ਪੰਜ ਸਿੱਖ ਕਾਰਜਕਰਤਾਵਾਂ ਨੇ 29 ਸਤੰਬਰ, 1981 ਨੂੰ ਇਕ ਯਾਤਰੀ ਜਹਾਜ਼ ਅਗਵਾ ਕਰ ਲਿਆ ਸੀ।

ਇਨ੍ਹਾਂ ਸਾਰੇ ਅਗਵਾਕਾਰਾਂ (ਹਾਈਜੈਕਰਾਂ) ਨੂੰ ਪਾਕਿਸਤਾਨ ਦੀ ਲਾਹੌਰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਪੰਜਾਂ ਵਿਚੋਂ ਸਤਨਾਮ ਸਿੰਘ ਨੂੰ ਤਾਂ ਦਿੱਲੀ ਦੀ ਅਦਾਲਤ ਵਲੋਂ ਡਿਸਚਾਰਜ ਸਰਟੀਫਿਕੇਟ ਵੀ ਦਿੱਤਾ ਗਿਆ ਸੀ ਕਿਉਂਕਿ ਕੌਮਾਂਤਰੀ ਕਾਨੂੰਨਾਂ ਤਹਿਤ ਉਨ੍ਹਾਂ ਨੇ ਪਹਿਲਾਂ ਹੀ ਸਜ਼ਾ ਕੱਟ ਲਈ ਸੀ।

ਪਰ ਹੁਣ ਦਿੱਲੀ ਪੁਲਿਸ ਨੇ ਇਕ ਸਪਲੀਮੈਂਟਰੀ ਚਲਾਨ ਪੇਸ਼ ਕਰਕੇ 29 ਸਤੰਬਰ 2011 ਨੂੰ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕੇਸ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਕੇਸ ਹੁਣ 31 ਜੁਲਾਈ, 2017 ਤੋਂ ਚੱਲੇਗਾ।

ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਇਸ ਵਿਸ਼ੇ ‘ਤੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ। ਪੇਸ਼ ਹੈ ਇਸ ਗੱਲਬਾਤ ਦੀ ਵੀਡੀਓ ਰਿਕਾਰਡਿੰਗ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ।
ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਆਟੇ ਅਜ਼ਾਦੀ ਦਾ ਰਾਹ" (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ 'ਤੇ ਇੱਕ ਸੈਮੀਨਾਰ ਕੀਤਾ ਗਿਆ।
ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ" (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ 'ਤੇ ਇੱਕ ਸੈਮੀਨਾਰ ਕੀਤਾ ਗਿਆ।
ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ" ਵਿਸ਼ੇ 'ਤੇ ਇੱਕ ਸੈਮੀਨਾਰ ਦਾ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: