Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਦੀ ਥਾਂ ‘ਲੱਖ ਦਾਤਾ ਪੀਰ’ ਦਾ ਇਤਿਹਾਸ ਪੜਾਏਗਾ

ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਦੀ ਥਾਂ ‘ਲੱਖ ਦਾਤਾ ਪੀਰ’ ਦਾ ਇਤਿਹਾਸ ਪੜਾਏਗਾ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹੁਣ ਸਿੱਖ ਇਤਿਹਾਸ ਦੀ ਥਾਂ ‘ਤੇ ‘ਲੱਖ ਦਾਤਾ ਪੀਰ‘ ਬਾਰੇ ਪੜਾਈ ਕਰਨਗੇ। ਇਸ ਦਾ ਕਾਰਨ ਇਹ ਹੈ ਕਿ ਹਿਸਟਰੀ ਦੇ ਨਵੇਂ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਗਾਇਬ ਕਰ ਦਿੱਤਾ ਗਿਆ ਹੈ। ਸਿਰਫ ਇਹ ਹੀ ਨਹੀਂ, ਜੋ ਚੈਪਟਰ ਨਵੇਂ ਲਾਏ ਗਏ ਹਨ, ਉਨਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਸਿੱਖਿਆ ਬੋਰਡ ਵੱਲੋਂ ਛਪਾਈ ਅਧੀਨ ਇਤਿਹਾਸ ਦੀ ਪਾਠ ਪੁਸਤਕ ਦਾ ਸਰਵਰਕ।

ਇਤਿਹਾਸ ਦੀ ਨਵੀਂ ਕਿਤਾਬ, ਜਿਸ ਦਾ ਅਜੇ ਪੀ. ਡੀ. ਐੱਫ. ਵਰਜ਼ਨ ਹੀ ਆਇਆ ਹੈ, ਇਸ ‘ਚ 13 ਚੈਪਟਰ ਅਤੇ 178 ਪੰਨੇ ਹਨ। ਇਨਾਂ ‘ਚੋਂ ਸਿਰਫ ਇਕ ਚੈਪਟਰ ਹੀ ਸਿੱਖ ਇਤਿਹਾਸ ਦਾ ਰੱਖਿਆ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ‘ਚ ਸਖੀ ਸਰਵਰ ਲੱਖਾਂ ਦੇ ਦਾਤੇ ਦੀ ਹਿਸਟਰੀ ਵੀ ਸ਼ਾਮਲ ਕਰ ਲਈ ਗਈ ਹੈ। ਕਿਤਾਬ ਦੇ ਦੋ ਹਿੱਸੇ ਹਨ। ਪਹਿਲੇ ‘ਚ ‘ਪੂਰਵ ਆਧੁਨਿਕ ਕਾਲ‘ ਅਤੇ ਦੂਜੇ ‘ਚ ‘ਆਧੁਨਿਕ ਕਾਲ‘ ਹੈ। ਪੂਰਵ ਆਧੁਨਿਕ ਕਾਲ ‘ਚ ਸ਼ਹਿਰ, ਵਪਾਰ, ਸ਼ਿਲਪ, ਸਰਦਾਰ, ਸਮਰਾਟ ਅਤੇ ਵਪਾਰੀ, ਪੁਜਾਰੀ, ਭਿਕਸ਼ੂ, ਦਾਨੀ, ਮੱਧਕਾਲੀਨ ਭਾਰਤ ‘ਚ ਰਾਜਨੀਤਕ ਅਤੇ ਆਰਥਿਕ ਵਿਕਾਸ, ਸੁਲਤਾਨ ਅਤੇ ਬਾਦਸ਼ਾਹ, ਭਗਤੀ ਦੇ ਨਵੇਂ ਰੂਪ ਅਤੇ ਦੂਜੇ ਆਧੁਨਿਕ ਕਾਲ ‘ਚ, ਭਾਗ-2 ‘ਚ 1857 ਦਾ ਵਿਰੋਧ, ਭਾਰਤ ‘ਚ ਰਾਸ਼ਟਰਵਾਦ ਦਾ ਉਭਾਰ, ਸੁਤੰਤਰਤਾ ਵਲ ਭਾਰਤ, ਸਿੱਖ ਰਾਜ ਅਤੇ ਬਿ੍ਰਟਿਸ਼ ਰਾਜ ਹੈ।

ਹਿਸਟਰੀ ਦੀ ਕਿਤਾਬ ‘ਚ ਸਿੱਖ ਇਤਿਹਾਸ ਨਾ ਹੋਣ ਕਾਰਨ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇੱਥੋਂ ਤੱਕ ਕਿ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਪਰ ਤੁਹਾਨੂੰ ਦੱਸ ਦੇਈਏ ਕਿ ਜਦੋਂ ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਸਨ, ਉਸ ਸਮੇਂ ਹੀ ਇਸ ਕਿਤਾਬ ‘ਚ ਬਦਲਾਅ ਕੀਤੇ ਗਏ ਸਨ, ਹੁਣ ਭਾਵੇਂ ਅਕਾਲੀ ਦਲ ਜਿੰਨਾ ਮਰਜ਼ੀ ਕਾਂਗਰਸ ਦੇ ਸਿਰ ਦੋਸ਼ ਮੜ ਦੇਵੇ ਪਰ ਇਹ ਸਭ ਅਕਾਲੀ ਰਾਜ ਦੇ ਸਮੇਂ ਹੀ ਹੋਇਆ ਹੈ।

ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਅਵਾ ਕੀਤਾ ਹੈ ਕਿ ਉਨਾਂ ਨੇ ਸਿੱਖ ਇਤਿਹਾਸ ਨੂੰ ਗਿਆਰਵੀਂ ਜਮਾਤ ‘ਚ ਸ਼ਿਫਟ ਕਰ ਦਿੱਤਾ ਹੈ ਅਤੇ ਉਸ ਦੇ ਪਹਿਲੇ ਭਾਗ ‘ਚ ਪੰਜਾਬ ਦੇ ਇਤਿਹਾਸ ਦੇ 6 ਚੈਪਟਰ ਦਰਜ ਹਨ। ਇਸ ‘ਚ ਪੰਜਾਬ ਦੇ ਇਤਿਹਾਸ ਦੇ ਸਰੋਤ, ਗੁਰੂਕਾਲ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਯਾਤਰਾਵਾਂ, ਸਿੱਖ ਧਰਮ ਦਾ ਵਿਕਾਸ ਅਤੇ ਸਿੱਖ ਗੁਰੂਆਂ ਦਾ ਯੋਗਦਾਨ, ਸਿੱਖ ਧਰਮ ਦਾ ਰੂਪਾਂਤਰਣ, ਖਾਲਸਾ ਪੰਥ ਦੀ ਸਥਾਪਨਾ ਅਤੇ ਚਾਰ ਸਾਹਿਬਜਾਦੇ ਦਰਜ ਹਨ, ਜਦੋਂ ਕਿ ਭਾਗ-2 ‘ਚ ਸਿੱਖ ਹਿਸਟਰੀ ਦੇ ਨਾਲ ਕੁਝ ਵੀ ਨਹੀਂ ਹੈ। ਜ਼ਿਕਰਯੋਗ ਹੈ ਕਿ ਆਮ ਤੌਰ ‘ਤੇ ਗਿਆਰਵੀਂ ‘ਚ ਬਾਰਵੀਂ ਦਾ ਹੀ ਸਿਲੇਬਸ ਕਰਵਾਇਆ ਜਾਂਦਾ ਹੈ ਤਾਂ ਜੋ ਬੋਰਡ ਦੀ ਪ੍ਰੀਖਿਆ ‘ਚ 2 ਸਾਲਾਂ ਦੀ ਤਿਆਰੀ ਹੋ ਸਕੇ।

ਨਵੇਂ ਸਿੱਖਿਆ ਮੰਤਰੀ ਦਾ ਕੀ ਕਹਿਣੈ
ਇਸ ਸਬੰਧੀ ਜਦੋਂ ਨਵੇਂ ਬਣੇ ਸਿੱਖਿਆ ਮੰਤਰੀ ਓ. ਪੀ. ਸੋਨੀ ਨਾਲ ਗੱਲ ਕੀਤੀ ਗਈ ਤਾਂ ਉਨਾਂ ਕਿਹਾ ਕਿ ਉਨਾਂ ਨੂੰ ਸਿੱਖਿਆ ਮੰਤਰੀ ਬਣਿਆਂ ਅਜੇ 2 ਦਿਨ ਹੀ ਹੋਏ ਹਨ ਅਤੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਇਹ ਇਕ ਗੰਭੀਰ ਮਾਮਲਾ ਹੈ। ਉਨਾਂ ਕਿਹਾ ਕਿ ਪੰਜਾਬ ਦਾ ਹਰ ਇਕ ਵਿਅਕਤੀ ਭਾਵੇਂ ਹੀ ਸਿੱਖ ਹੋਵੇ ਜਾਂ ਹਿੰਦੂ, ਉਹ ਸਿੱਖ ਗੁਰੂ ਸਾਹਿਬਾਨ ਦੇ ਬਗੈਰ ਕਲਪਨਾ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਉਹ ਜਲਦੀ ਹੀ ਇਸ ਸਬੰਧੀ ਫਾਈਲ ਮੰਗਵਾਉਣ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: